ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ

04/17/2023 6:51:09 PM

ਲੁਧਿਆਣਾ (ਸਿਆਲ) : ਸ਼ਹਿਰ ’ਚ ਅੱਗਜ਼ਨੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਫਿਰੋਜ਼ ਗਾਂਧੀ ਮਾਰਕੀਟ ਸਥਿਤ ਰੈਸਟੋਰੈਂਟ ਦਿ ਟੇਬਲ ’ਚ ਭਿਆਨਕ ਅੱਗ ਲੱਗ ਗਈ। ਦਰਅਸਲ, ਇਮਾਰਤ ਦੀ ਚੌਥੀ ਮੰਜ਼ਿਲ ’ਤੇ ਸਥਿਤ ਉਕਤ ਰੈਸਟੋਰੈਂਟ ’ਚ ਅੱਗ ਲੱਗ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਵਿਭਾਗ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ ਅਤੇ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਨਾ ਹੀ ਹੁਣ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਜਾਣਕਾਰੀ ਮਿਲੀ ਹੈ ਪਰ ਅੱਗ ਦੀਆਂ ਲਪਟਾਂ ਦੇਖ ਕੇ ਮੌਕੇ ’ਤੇ ਮੌਜੂਦ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਜ਼ਰੂਰ ਦੇਖਣ ਨੂੰ ਮਿਲਿਆ।


Manoj

Content Editor

Related News