ਰਾਈਸ ਮਿੱਲ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਫੈਲੀਆਂ ਲਪਟਾਂ, ਘਬਰਾ ਗਏ ਲੋਕ (ਤਸਵੀਰਾਂ)

Wednesday, May 15, 2024 - 12:57 PM (IST)

ਭਵਾਨੀਗੜ੍ਹ (ਮਿੱਤਲ, ਤਰਸੇਮ) : ਇੱਥੇ ਪਟਿਆਲਾ ਰੋਡ 'ਤੇ ਬਣੇ ਵੇਅਰ ਹਾਊਸਿੰਗ ਗੋਦਾਮ ਅਤੇ ਪੈਟਰੋਲ ਪੰਪ ਦੇ ਠੀਕ ਪਿੱਛੇ ਬੰਦ ਪਈ ਇਕ ਰਾਈਸ ਮਿੱਲ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਹਾਲਾਂਕਿ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ ਪਰ ਰਾਈਸ ਮਿੱਲ 'ਚ ਪਿਆ ਸਟਾਕ ਅਤੇ ਪਲਾਸਟਿਕ ਦੀਆਂ ਤਿਰਪਾਲਾਂ ਸੜ ਕੇ ਸੁਆਹ ਹੋ ਗਈਆਂ। ਫਿਲਹਾਲ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪੁੱਜ ਕੇ ਅੱਗ 'ਤੇ ਕਾਬੂ ਪਾਇਆ।

ਇਹ ਵੀ ਪੜ੍ਹੋ : 'ਲੂ' ਚੱਲਣ ਨੂੰ ਲੈ ਕੇ ਆਈ ਵੱਡੀ ਅਪਡੇਟ, BP-ਦਿਲ ਦੇ ਮਰੀਜ਼ਾਂ ਲਈ ਜਾਰੀ ਹੋਈ ਐਡਵਾਈਜ਼ਰੀ, ਹੋ ਜਾਓ Alert

PunjabKesari

ਘਟਨਾ ਵਾਲੀ ਥਾਂ 'ਤੇ ਮੌਜੂਦ ਮਨਜੀਤ ਸਿੰਘ ਵਾਸੀ ਭਵਾਨੀਗੜ੍ਹ ਨੇ ਦੱਸਿਆ ਕਿ ਅੱਗ ਦੀ ਘਟਨਾ ਦਾ ਪਤਾ ਲੱਗਦੇ ਹੀ ਉਹ ਮੌਕੇ 'ਤੇ ਪੁੱਜਿਆ ਤਾਂ ਦੇਖਿਆ ਕਿ ਰਾਈਸ ਮਿੱਲ ਨੂੰ ਭਿਆਨਕ ਅੱਗ ਲੱਗੀ ਹੋਈ ਹੈ ਅਤੇ ਅੱਗ ਲਗਾਤਾਰ ਫੈਲ ਰਹੀ ਹੈ। ਉਸ ਦੇ ਰੌਲਾ ਪਾਉਣ 'ਤੇ ਇਕੱਠੇ ਹੋਏ ਆਸ-ਪਾਸ ਦੇ ਲੋਕਾਂ ਨੇ ਆਪਣੇ ਪੱਧਰ 'ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ। ਇਸ ਦੌਰਾਨ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਅਤੇ ਫਾਇਰ ਮੁਲਾਜ਼ਮਾਂ ਨੇ ਸਖ਼ਤ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਦਰਦਨਾਕ ਘਟਨਾ : ਖੇਡਦੇ ਹੋਏ ਪਾਣੀ ਨਾਲ ਭਰੀ ਬਾਲਟੀ 'ਚ ਡੁੱਬੀ ਡੇਢ ਸਾਲ ਦੀ ਬੱਚੀ, ਮੌਤ (ਵੀਡੀਓ)

PunjabKesari

ਮੌਕੇ 'ਤੇ ਮੌਜੂਦ ਵੇਅਰ ਹਾਊਸਿੰਗ ਭਵਾਨੀਗੜ੍ਹ ਦੇ ਇੰਸਪੈਕਟਰ ਇੰਦਰਜੀਤ ਸਿੰਘ ਨੇ ਕਿਹਾ ਕਿ ਰਾਈਸ ਮਿੱਲ ਦੇ ਨਾਲ-ਨਾਲ ਗੋਦਾਮ ਦੀ ਪਿਛਲੀ ਕੰਧ ਲੱਗਦੀ ਹੈ। ਗੋਦਾਮ 'ਚ ਕਾਫ਼ੀ ਅਨਾਜ ਪਿਆ ਹੈ। ਸਵੇਰੇ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਦੇ ਹੀ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ। ਉਨ੍ਹਾਂ ਦੱਸਿਆ ਕਿ ਅੱਗ ਕਾਰਨ ਕਾਫੀ ਦਰੱਖ਼ਤ ਵੀ ਅੱਗ ਦੀ ਲਪੇਟ 'ਚ ਆ ਗਏ। ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਸੀ ਕਿ ਜੇਕਰ ਸਮਾਂ ਰਹਿੰਦੇ ਅੱਗ 'ਤੇ ਕਾਬੂ ਨਾ ਪਾਇਆ ਜਾਂਦਾ ਤਾਂ ਭੜਕੀ ਅੱਗ ਬਿਲਕੁਲ ਨਾਲ ਲੱਗਦੇ ਵੇਅਰ ਹਾਊਸਿੰਗ ਦੇ ਗੋਦਾਮ ਅਤੇ ਪੈਟਰੋਲ ਪੰਪ ਵੱਲ ਵੱਧ ਸਕਦੀ ਸੀ। ਇਸ ਕੌਰਾਨ ਭਾਰੀ ਜਾਨੀ-ਮਾਲੀ ਨੁਕਸਾਨ ਹੋ ਸਕਦਾ ਹੈ। ਫਿਲਹਾਲ ਖ਼ਬਰ ਲਿਖੇ ਜਾਣ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


Babita

Content Editor

Related News