ਨਕੋਦਰ ਚੌਂਕ ਨੇੜੇ ਸੇਠੀ ਸ਼ੋਅਰੂਮ ਵਿਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ

Wednesday, Jun 12, 2024 - 05:33 PM (IST)

ਨਕੋਦਰ ਚੌਂਕ ਨੇੜੇ ਸੇਠੀ ਸ਼ੋਅਰੂਮ ਵਿਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ

ਜਲੰਧਰ (ਸੋਨੂੰ, ਮ੍ਰਿਦੁਲ)- ਜਲੰਧਰ ਵਿਖੇ ਨਕੋਦਰ ਚੌਂਕ ਨੇੜੇ ਸਥਿਤ ਸੇਠੀ ਸ਼ੋਅਰੂਮ ਵਿਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉਕਤ ਸ਼ੋਅਰੂਮ ਵਿਚ ਬੈੱਡਸ਼ੀਟ ਅਤੇ ਕੰਬਲਾਂ ਦਾ ਕੰਮ ਕੀਤਾ ਜਾਂਦਾ ਹੈ। ਸੂਚਨਾ ਪਾ ਕੇ ਮੌਕੇ ਉਤੇ ਫਾਇਰ ਬ੍ਰਿਗੇਡ ਦੀ ਟੀਮ ਪਹੁੰਚੀ ਅਤੇ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ। ਫਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਸ਼ੋਅਰੂਮ ਸੜ ਕੇ ਸੁਆਹ ਹੋ ਗਿਆ ਹੈ। 

ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ


PunjabKesari

ਫਾਇਰ ਬ੍ਰਿਗੇਡ ਨੂੰ ਕਾਫ਼ੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ। ਮੌਕੇ ਦੀਆਂ ਫਾਇਰ ਬ੍ਰਿਗੇਡ ਦੀਆਂ ਕਰੀਬ 16 ਗੱਡੀਆਂ ਪਹੁੰਚੀਆਂ, ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਲੰਧਰ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਸੀ। ਕਰੀਬ 5 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ, ਜਿਸ ਜਗ੍ਹਾ 'ਤੇ ਅੱਗ ਲੱਗੀ ਸੀ, ਉਸ ਦੇ ਹੇਠਾਂ ਸੈਂਟਰਲ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਹੈ। ਦੱਸ ਦਈਏ ਕਿ ਇਸ ਘਟਨਾ ’ਚ ਸ਼ੋਅਰੂਮ 'ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ’ਚ ਪੀੜਤਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।


ਸ਼ਹਿਰ ਦੀ ਮਸ਼ਹੂਰ ਲਵਲੀ ਸਵੀਟਸ ਦੀ ਦੁਕਾਨ ਦੇ ਸਾਹਮਣੇ ਸਥਿਤ ਅਮਰ ਸੰਨਜ਼ ਨਾਮਕ ਕੰਬਲ ਦੇ ਥੋਕ ਵਪਾਰੀ ਦੇ ਸ਼ੋਅਰੂਮ ਦੇ ਮਾਲਕ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਮੌਕੇ 'ਤੇ ਪਹੁੰਚ ਗਏ। ਰਾਹਗੀਰ ਨੇ ਦੱਸਿਆ ਕਿ ਇਹ ਘਟਨਾ ਸਵੇਰੇ 8 ਵਜੇ ਦੇ ਕਰੀਬ ਵਾਪਰੀ। ਇਸ ਘਟਨਾ ’ਚ ਪੀੜਤਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਗੱਲ ਦਾ ਪਤਾ ਉਦੋਂ ਲੱਗਾ ਜਦੋਂ ਦੁਕਾਨ ਦੇ ਉਪਰੋਂ ਕਾਲਾ ਧੂੰਆਂ ਨਿਕਲਣ ਲੱਗਾ। ਧੂੰਆਂ ਦੂਰੋਂ ਹੀ ਵਿਖਾਈ ਦੇ ਰਿਹਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News