ਪਰਾਲੀ ਨੂੰ ਲੱਗੀ ਅੱਗ ਨੇ ਧਾਰਿਆ ਭਿਆਨਕ ਰੂਪ, ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਵੀ ਨਹੀਂ ਪਾ ਸਕੀਆਂ ਕਾਬੂ

Tuesday, May 07, 2024 - 01:42 PM (IST)

ਪਰਾਲੀ ਨੂੰ ਲੱਗੀ ਅੱਗ ਨੇ ਧਾਰਿਆ ਭਿਆਨਕ ਰੂਪ, ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਵੀ ਨਹੀਂ ਪਾ ਸਕੀਆਂ ਕਾਬੂ

ਭੀਖੀ (ਤਾਇਲ) - ਨੇੜਲੇ ਪਿੰਡ ਹਮੀਰਗੜ੍ਹ ਢੈਪਈ ਦੇ ਬੀਰ ਖੁਰਦ ਰੋਡ ’ਤੇ ਲੱਗੀ ਪਰਾਲੀ ਤੋਂ ਗਿੱਟੀ ਬਣਾਉਣ ਵਾਲੀ ਫੈਕਟਰੀ ਏ.ਬੀ. ਫਿਊਲ ਵਿਚ ਪਰਾਲੀ ਦੇ ਪਏ ਸਟਾਕ ਨੂੰ ਬਾਅਦ ਦੁਪਹਿਰ ਅੱਗ ਲੱਗ ਗਈ, ਜਿਸ ਨਾਲ ਫੈਕਟਰੀ ਦੇ ਮਾਲਕਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ’ਤੇ ਕਾਬੂ ਪਾਉਣ ਦਾ ਯਤਨ ਕਰ ਰਹੀਆਂ ਸਨ ਪਰ ਸਮਾਚਾਰ ਲਿਖੇ ਜਾਣ ਤੱਕ ਅੱਗ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ।

ਇਹ ਵੀ ਪੜ੍ਹੋ - ਖੇਤੀ ਕਰਜ਼ੇ ਦਾ ਬੋਝ ਨਾ ਸਹਾਰ ਸਕਿਆ ਕਿਸਾਨ, ਜ਼ਹਿਰੀਲੀ ਚੀਜ਼ ਨਿਗਲ ਕੀਤੀ ਖ਼ੁਦਕੁਸ਼ੀ

ਫੈਕਟਰੀ ਮਾਲਕ ਆਸੀਸ਼ ਗਰਗ, ਸੌਰਵ ਜਿੰਦਲ ਅਤੇ ਰੁਦਰ ਗਰਗ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਪਿੰਡ ਹਮੀਰਗੜ੍ਹ ਢੈਪਈ ਵਿਖੇ ਪਰਾਲੀ ਤੋਂ ਗਿੱਟੀ ਬਣਾਉਣ ਦੀ ਫੈਕਟਰੀ ਏ.ਬੀ. ਫਿਊਲ ਚਲਾਉਂਦੇ ਆ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ 2 ਵਜੇ ਸਾਡੀ ਫੈਕਟਰੀ ਵਿਚ ਪਏ ਪਰਾਲੀ ਦੇ ਵੱਡੇ ਸਟਾਕ ਨੂੰ ਅੱਗ ਲੱਗ ਗਈ, ਜਿਵੇਂ ਹੀ ਉਨ੍ਹਾਂ ਨੂੰ ਅੱਗ ਲੱਗਣ ਦਾ ਪਤਾ ਲੱਗਿਆ ਤਾਂ ਉਨ੍ਹਾਂ ਫਾਇਰ ਬ੍ਰਿਗੇਡ ਨੂੰ ਸੂਚਿਤ ਕਰ ਕੇ ਅੱਗ ਬੁਝਾਉਣ ਦਾ ਯਤਨ ਕੀਤਾ। ਸਟਾਕ ਸੁੱਕਾ ਹੋਣ ਕਰ ਕੇ ਅੱਗ ਇਸ ਕਦਰ ਫੈਲ ਗਈ ਕਿ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਨਾਲ ਵੀ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ।

ਇਹ ਵੀ ਪੜ੍ਹੋ - 'ਮੋਟਾ' ਹੋਣ ਕਾਰਨ ਪਿਓ ਨੇ 6 ਸਾਲਾ ਪੁੱਤ ਨੂੰ ਟ੍ਰੈਡਮਿਲ 'ਤੇ ਦੌੜਨ ਲਈ ਕੀਤਾ ਮਜ਼ਬੂਰ, ਹੋਈ ਮੌਤ, ਦੇਖੋ ਦਰਦਨਾਕ ਵੀਡੀਓ

ਦੱਸਣਯੋਗ ਹੈ ਕਿ ਸਮਾਚਾਰ ਲਿਖੇ ਜਾਣ ਤੱਕ ਅੱਗ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ ਸੀ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ, ਜਿਸ ਨਾਲ ਕਰੀਬ 10 ਏਕੜ ਵਿੱਚ ਪਏ ਕਰੀਬ 2 ਕਰੌੜ ਰੁਪਏ ਦੀ ਪਰਾਲੀ ਸੜ ਕੇ ਸੁਆਹ ਹੋ ਗਈ ਹੈ। ਇਸ ਮੌਕੇ ਭੀਖੀ ਤੋਂ ਇਲਾਵਾ ਬਰਨਾਲਾ, ਸੰਗਰੂਰ, ਮਾਨਸਾ, ਬੁਢਲਾਡਾ ਅਤੇ ਤਲਵੰਡੀ ਸਾਬੋ ਪਾਵਰ ਲਿਮਿਟਡ ਦੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪੁੱਜ ਕੇ ਅੱਗ ਬੁਝਾਉਣ ਦਾ ਯਤਨ ਕੀਤਾ। 

ਇਹ ਵੀ ਪੜ੍ਹੋ - ਸਲਮਾਨ ਦੇ ਘਰ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਨਵਾਂ ਮੋੜ, ਪਰਿਵਾਰ ਦੇ ਵੱਡੇ ਦੋਸ਼

 

ਇਸ ਮੌਕੇ ਭੀਖੀ ਫਾਇਰ ਬ੍ਰਿਗੇਡ ਦੇ ਚਾਲਕ ਕੇਸਰ ਸਿੰਘ ਅਤੇ ਸਹਾਇਕ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਉਹ ਗੱਡੀ ਲੈ ਕੇ ਮੌਕੇ 'ਤੇ ਪੁੱਜੇ ਅਤੇ ਅੱਗ ਬੁਝਾਉਣ ਦਾ ਯਤਨ ਕੀਤਾ। ਉਨ੍ਹਾਂ ਨੇ ਦੱਸਿਆ ਕਿ ਅੱਗ ਤੇਜ ਹੋਣ ਕਾਰਨ ਹੋਰ ਸ਼ਹਿਰਾਂ ਤੋਂ ਗੱਡੀਆਂ ਮੰਗਵਾ ਕੇ ਅੱਗ ’ਤੇ ਕਾਬੂ ਪਾਉਣ ਦਾ ਯਤਨ ਕੀਤਾ ਪਰ ਖ਼ਬਰ ਲਿਖੇ ਜਾਣ ਤੱਕ ਅੱਗ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਫੈਕਟਰੀ ਮਾਲਕਾਂ ਨੇ ਸਰਕਾਰ ਤੋਂ ਯੋਗ ਮੁਆਵਜ਼ੇ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ - LPG ਗੈਸ ਸਿਲੰਡਰ ਤੋਂ ਲੈ ਕੇ ਬੈਂਕ ਖਾਤਿਆਂ ਦੇ ਨਿਯਮਾਂ 'ਚ 1 ਮਈ ਤੋਂ ਹੋਣ ਜਾ ਰਿਹਾ ਬਦਲਾਅ, ਜੇਬ 'ਤੇ ਪਵੇਗਾ ਅਸਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News