ਪੰਜਾਬ: ਮਾਪਿਆਂ ਦੀਆਂ ਅੱਖਾਂ ਸਾਹਮਣੇ ਭਿਆਨਕ ਅੱਗ ਨੇ ਪੁੱਤ ਨੂੰ ਲਪੇਟ ''ਚ ਲਿਆ, ਤੜਫ-ਤੜਫ ਕੇ ਨਿਕਲੀ ਜਾਨ

Monday, Apr 06, 2026 - 10:42 AM (IST)

ਪੰਜਾਬ: ਮਾਪਿਆਂ ਦੀਆਂ ਅੱਖਾਂ ਸਾਹਮਣੇ ਭਿਆਨਕ ਅੱਗ ਨੇ ਪੁੱਤ ਨੂੰ ਲਪੇਟ ''ਚ ਲਿਆ, ਤੜਫ-ਤੜਫ ਕੇ ਨਿਕਲੀ ਜਾਨ

ਪਠਾਨਕੋਟ (ਧਰਮਿੰਦਰ)- ਪਠਾਨਕੋਟ ਦੇ ਪਿੰਡ ਬਹਾਦਰਪੁਰ 'ਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿਸ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਮੁਤਾਬਕ 7 ਸਾਲ ਦਾ ਇੱਕ ਮਾਸੂਮ ਬੱਚਾ ਘਰ ਦੇ ਨੇੜੇ ਕਿਸੇ ਜਗ੍ਹਾ ‘ਤੇ ਖੇਡਣ ਗਿਆ ਸੀ, ਜਿੱਥੇ ਅਚਾਨਕ ਅੱਗ ਲੱਗ ਗਈ ਅਤੇ ਉਹ ਉਸ ਦੀ ਚਪੇਟ ਵਿੱਚ ਆ ਗਿਆ। ਪਰਿਵਾਰਕ ਮੈਂਬਰਾਂ ਨੇ ਤੁਰੰਤ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਬਹੁਤ ਭਿਆਨਕ ਹੋਣ ਕਾਰਨ ਉਸ ਨੂੰ ਬਚਾਇਆ ਨਾ ਜਾ ਸਕਿਆ ਅਤੇ ਇਸ ਹਾਦਸੇ ਵਿੱਚ ਬੱਚੇ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਆਵੇਗੀ ਵੱਡੀ ਤਬਦੀਲੀ, ਵਿਭਾਗ ਵੱਲੋਂ 2 ਦਿਨ ਦਾ Orange ਅਲਰਟ ਜਾਰੀ

ਅਜੇ ਤੱਕ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਬੱਚਾ ਆਪਣੇ ਮਾਤਾ-ਪਿਤਾ ਦਾ ਇਕੱਲਾ ਪੁੱਤਰ ਸੀ, ਜਿਸ ਕਾਰਨ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਿੰਡ ਵਾਸੀਆਂ ਵਿੱਚ ਵੀ ਗਹਿਰਾ ਦੁੱਖ ਪਾਇਆ ਜਾ ਰਿਹਾ ਹੈ ਅਤੇ ਹਰ ਕੋਈ ਇਸ ਘਟਨਾ ਨਾਲ ਸਦਮੇ ਵਿੱਚ ਹੈ।

ਇਹ ਵੀ ਪੜ੍ਹੋ- 'ਮੈਨੂੰ ਮਾਰ ਦੇਣਗੇ..!' ਰੋਂਦੀ-ਕੁਰਲਾਉਂਦੀ ਕੁੜੀ ਨੇ ਪੇਕਿਆਂ ਨੂੰ ਲਾਇਆ ਫ਼ੋਨ, ਜਦੋਂ ਪਹੁੰਚਿਆ ਪਰਿਵਾਰ ਤਾਂ ਉੱਡੇ ਹੋਸ਼

ਇਸ ਦੌਰਾਨ ਸਾਬਕਾ ਵਿਧਾਇਕ ਜੋਗਿੰਦਰ ਪਾਲ ਵੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਉਨ੍ਹਾਂ ਨੇ ਪਰਿਵਾਰ ਨੂੰ ਹੌਸਲਾ ਦਿੱਤਾ ਅਤੇ ਪ੍ਰਸ਼ਾਸਨ ਕੋਲ ਮੰਗ ਕੀਤੀ ਕਿ ਅੱਗ ਲੱਗਣ ਦੇ ਕਾਰਨਾਂ ਦੀ ਪੂਰੀ ਜਾਂਚ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਇਹ ਹਾਦਸਾ ਸਾਰੇ ਇਲਾਕੇ ਲਈ ਇੱਕ ਵੱਡੀ ਚੇਤਾਵਨੀ ਹੈ ਕਿ ਬੱਚਿਆਂ ਦੀ ਸੁਰੱਖਿਆ ਵੱਲ ਖਾਸ ਧਿਆਨ ਦਿੱਤਾ ਜਾਵੇ ਅਤੇ ਘਰ ਦੇ ਆਲੇ-ਦੁਆਲੇ ਖਤਰਨਾਕ ਸਮਾਨ ਇਕੱਠਾ ਨਾ ਕੀਤਾ ਜਾਵੇ।

ਇਹ ਵੀ ਪੜ੍ਹੋ- ਪੰਜਾਬ: ਅਪ੍ਰੈਲ ’ਚ ਵੱਧ ਮੀਂਹ ਪੈਣ ਦੀ ਸੰਭਾਵਨਾ, ਮਈ-ਜੂਨ ਦੀਆਂ ਰਾਤਾਂ 'ਚ ਗਰਮੀ ਕੱਢੇਗੀ ਵੱਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News