ਜਲੰਧਰ ਛਾਉਣੀ ਦੀ ਆਜ਼ਾਦ ਸਬਜ਼ੀ ਮੰਡੀ ਨੇੜੇ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

11/11/2023 12:00:06 PM

ਜਲੰਧਰ/ਛਾਉਣੀ (ਦੁੱਗਲ)- ਜਲੰਧਰ ਛਾਉਣੀ ਦੀ ਆਜ਼ਾਦ ਸਬਜ਼ੀ ਮੰਡੀ ਨੇੜੇ ਇਕ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਭਾਜੜਾਂ ਪੈ ਗਈਆਂ। ਜ਼ਿਕਰਯੋਗ ਹੈ ਕਿ ਦੁਕਾਨ ਦੇ ਬਾਹਰ ਪਟਾਕੇ ਆਦਿ ਵੇਚਣ ਵਾਲੀਆਂ ਦੁਕਾਨਾਂ ਵੀ ਲੱਗੀਆਂ ਹੋਈਆਂ ਸਨ। ਅੱਗ ਦੀਆਂ ਲਪਟਾਂ ਵੇਖ ਕੇ ਆਸ-ਪਾਸ ਦੇ ਦੁਕਾਨਦਾਰਾਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅੱਗ ਲੱਗਣ ਦੇ ਕਰੀਬ ਅੱਧੇ ਘੰਟੇ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਪਹੁੰਚੀ।

ਇਹ ਵੀ ਪੜ੍ਹੋ: ਮੌਸਮ ਨੇ ਬਦਲਿਆ ਮਿਜਾਜ਼, ਕੁਦਰਤ ਨੇ ਵਿਖਾਇਆ ਅਨੋਖਾ ਰੰਗ, ਦਿਨ ਚੜ੍ਹਦਿਆਂ ਹੀ ਫਿਰ ਤੋਂ ਛਾਇਆ ਹਨੇਰਾ

ਇਸ ਤੋਂ ਪਹਿਲਾਂ ਦੁਕਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਸੀ। ਧਿਆਨ ਰਹੇ ਕਿ ਜਿਸ ਦੁਕਾਨ 'ਤੇ ਅੱਗ ਲੱਗੀ ਹੈ, ਉਹ ਕੈਂਟ ਬੋਰਡ ਵੱਲੋਂ ਕਿਰਾਏ 'ਤੇ ਦਿੱਤੀ ਗਈ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਕੁਝ ਸਾਲ ਪਹਿਲਾਂ ਆਜ਼ਾਦ ਸਬਜ਼ੀ ਮੰਡੀ ਵਿੱਚ ਵੀ ਭਿਆਨਕ ਅੱਗ ਲੱਗ ਗਈ ਸੀ ਅਤੇ ਸਾਰੀ ਸਬਜ਼ੀ ਮੰਡੀ ਸੜ ਕੇ ਸੁਆਹ ਹੋ ਗਈ। ਇਸ ਘਟਨਾ 'ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਅਤੇ ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਅੱਗ 'ਤੇ ਕਾਬੂ ਪਾ ਲਿਆ ਹੈ।

ਇਹ ਵੀ ਪੜ੍ਹੋ: ਦੀਵਾਲੀ ਮੌਕੇ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਕੈਨੇਡਾ ਵਿਖੇ ਭੁਲੱਥ ਦੇ ਨੌਜਵਾਨ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

shivani attri

This news is Content Editor shivani attri