ਭਿਆਨਕ ਹਾਦਸੇ ਨੇ ਦੋ ਘਰਾਂ ''ਚ ਵਿਛਾਏ ਸਥੱਰ, ਨੌਜਵਾਨ ਗ੍ਰੰਥੀ ਸਮੇਤ ਦੋ ਦੀ ਮੌਕੇ ''ਤੇ ਮੌਤ

04/29/2024 6:50:45 PM

ਤਰਨਤਾਰਨ (ਰਮਨ)- ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ ਪਿੰਡ ਸ਼ੇਰੋਂ ਵਿਖੇ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸਾ ਇਨ੍ਹਾਂ ਜ਼ਿਆਦਾ ਭਿਆਨਕ ਸੀ ਕਿ ਦੋ ਲੋਕਾਂ ਦੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਨੂੰ ਮਾਰੀ ਫੇਟ ਮਾਰੀ ਗਈ। ਜਿਸ ਦੌਰਾਨ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਅਤੇ ਔਰਤ ਦੀ ਮੌਤ ਗਈ।

ਇਹ ਵੀ ਪੜ੍ਹੋ-  ਪਾਕਿਸਤਾਨ ’ਚ ਫਿਰੌਤੀ ਨਾ ਦੇਣ ’ਤੇ ਅਗਵਾਕਾਰਾਂ ਨੇ 13 ਸਾਲਾ ਮੁੰਡੇ ਦਾ ਕੀਤਾ ਕਤਲ

ਜਾਣਕਾਰੀ ਮੁਤਾਬਕ ਮਰਨ ਵਾਲਿਆਂ ਦੀ ਪਹਿਚਾਣ ਪਿੰਡ ਵੜਿੰਗ ਨਿਵਾਸੀ 19 ਸਾਲਾ ਹਰਪ੍ਰੀਤ ਸਿੰਘ ਅਤੇ ਪਿੰਡ ਬੂਹ ਨਿਵਾਸੀ ਬਜ਼ੁਰਗ ਔਰਤ ਸੁਰਿੰਦਰ ਕੌਰ ਵੱਜੋਂ ਹੋਈ। ਬਜ਼ੁਰਗ ਔਰਤ ਸੁਰਿੰਦਰ ਕੌਰ ਦਵਾਈ ਲੈਣ ਲਈ ਜਾ ਰਹੀ ਸੀ ਕਿ ਰਸਤੇ 'ਚ ਉਸ ਨੇ ਮੋਟਰਸਾਈਕਲ ਸਵਾਰ ਨੌਜਵਾਨ ਹਰਪ੍ਰੀਤ ਸਿੰਘ ਤੋਂ ਲਿਫਟ ਲਈ ਸੀ ਪਰ ਕਿਸਮਤ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ। ਜਿਸ 'ਚ ਦੋਵੇਂ ਸੜਕ ਹਾਦਸੇ ਸ਼ਿਕਾਰ ਹੋ ਗਏ ਅਤੇ ਮੌਕੇ 'ਤੇ ਦੋਵਾਂ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ- ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ, ਛੇ ਮਹੀਨੇ ਦੇ ਬੱਚੇ ਦਾ ਪਿਓ ਸੀ ਮ੍ਰਿਤਕ

ਦੱਸਣਯੋਗ ਹੈ ਕਿ ਹਰਪ੍ਰੀਤ ਸਿੰਘ ਅੰਮ੍ਰਿਤਸਰ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਬਤੌਰ ਗ੍ਰੰਥੀ ਤਾਇਨਾਤ ਸੀ ਅਤੇ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਘਰੋਂ ਰਵਾਨਾ ਹੋਇਆ ਸੀ। ਪੁਲਸ ਵੱਲੋਂ ਮਾਮਲਾ ਦਰਜ ਕਰ ਜਾਂਚ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ-  ਕਰਿਆਣੇ ਦੀ ਦੁਕਾਨ 'ਚ ਲੱਗੀ ਅੱਗ ਨੇ ਮਚਾਈ ਤਬਾਹੀ, ਦੁਕਾਨ ਮਾਲਕ ਦੀ ਹੋਈ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News