ਭਿਆਨਕ ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਿਓ-ਪੁੱਤ ਦੀ ਹੋਈ ਮੌਤ

06/18/2024 6:39:16 PM

ਮੇਹਟੀਆਣਾ (ਸੰਜੀਵ)- ਹੁਸ਼ਿਆਰਪੁਰ ਫਗਵਾੜਾ ਮੁੱਖ ਮਾਰਗ ਤੇ ਸਥਿਤ ਅੱਡਾ ਡਵਿੱਡਾ ਅਹਿਰਾਣਾ ਭੱਠੇ ਦੇ ਨੇੜੇ ਇਨੋਵਾ ਕਾਰ ਅਤੇ ਮੋਟਰਸਾਈਕਲ ਦੀ ਆਹਮੋ ਸਾਹਮਣੇ ਹੋਈ ਜ਼ਬਰਦਸਤ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੈ। ਰਿਸ਼ਤੇ ਵਿੱਚ ਦੋਵੇਂ ਮ੍ਰਿਤਕ ਪਿਓ-ਪੁੱਤਰ ਦੱਸੇ ਜਾ ਰਹੇ ਹਨ। 

ਇਹ ਵੀ ਪੜ੍ਹੋ- ਮਾਨਸਾ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਮੈਂਬਰ ਕਰੰਟ ਦੀ ਲਪੇਟ ’ਚ ਆਏ

ਜਾਣਕਾਰੀ ਦਿੰਦਿਆਂ ਥਾਣਾ ਮੇਹਟੀਆਣਾ ਤੋਂ ਮੌਕੇ 'ਤੇ ਪਹੁੰਚੇ ਥਾਣਾ ਮੁਖੀ ਮੇਹਟੀਆਣਾ ਸਬ-ਇੰਸਪੈਕਟਰ ਊਸ਼ਾ ਰਾਣੀ ਅਤੇ ਏ.ਐੱਸ.ਆਈ ਸੰਜੀਵ ਕੁਮਾਰ ਨੇ ਦੱਸਿਆ ਕਿ ਅਮਰਜੀਤ ਸਿੰਘ ਪੁੱਤਰ ਸੁੱਚਾ (50) ਅਤੇ ਨਵਪ੍ਰੀਤ ਸਿੰਘ ਉਰਫ ਸਾਹਿਲ (19) ਪੁੱਤਰ ਅਮਰਜੀਤ ਸਿੰਘ ਵਾਸੀ ਲੁਧਿਆਣਾ, ਦੋਵੇਂ ਪਿਓ-ਪੁੱਤਰ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਫਗਵਾੜਾ ਤੋਂ ਹੁਸ਼ਿਆਰਪੁਰ ਵਾਲੀ ਸਾਈਡ ਜਾ ਰਹੇ ਸਨ। ਜਦੋਂ ਉਹ ਡਵਿੱਡਾ ਅਹਿਰਾਣਾਂ ਭੱਠੇ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇਨੋਵਾ ਕਾਰ ਜਿਸ ਨੂੰ ਕਿ ਹਰਭਜਨ ਲਾਲ ਪੁੱਤਰ ਕਰਤਾਰ ਚੰਦ ਵਾਸੀ ਪਿੰਡ ਸਮਰਾਹਾ, ਥਾਣਾ ਯਮਸ਼ੇਦ, ਜ਼ਿਲ੍ਹਾ ਜਲੰਧਰ ਚਲਾ ਰਿਹਾ ਸੀ, ਨਾਲ ਉਹਨਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। 

ਇਹ ਵੀ ਪੜ੍ਹੋ-  ਸਪੈਨਿਸ਼ ਜੋੜੇ ਦੀ ਕੁੱਟਮਾਰ ਦੇ ਮਾਮਲੇ 'ਚ ਪੰਜਾਬ ਪੁਲਸ ਕਰੇਗੀ ਕਾਰਵਾਈ, ਮੰਤਰੀ ਧਾਲੀਵਾਲ ਨੇ ਕਰ 'ਤਾ ਐਲਾਨ

ਰਾਹਗੀਰਾਂ ਦੀ ਮਦਦ ਨਾਲ ਉਹਨਾਂ ਨੂੰ ਜ਼ਖ਼ਮੀ ਹਾਲਤ ਵਿੱਚ ਸ਼ਿਵਮ ਹਸਪਤਾਲ ਹੁਸ਼ਿਆਰਪੁਰ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਜਿੱਥੇ ਕਿ ਅਮਰਜੀਤ ਸਿੰਘ ਦੀ ਮੌਤ ਹੋ ਗਈ ਅਤੇ ਨਵਪ੍ਰੀਤ ਸਿੰਘ ਨੂੰ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਗਿਆ ਅਤੇ ਜਖਮਾਂ ਦੀ ਤਾਬ ਨਾ ਸਹਿੰਦਿਆਂ ਉਸਦੀ ਵੀ ਮੌਤ ਹੋ ਗਈ। ਥਾਣਾ ਮੇਹਟੀਆਣਾ ਦੀ ਪੁਲਸ ਨੇ ਇਨੋਵਾ ਕਾਰ ਦੇ ਚਾਲਕ ਹਰਭਜਨ ਲਾਲ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਪਹਾੜਾਂ 'ਚ ਘੁੰਮਣ ਗਏ ਪੰਜਾਬੀ ਐੱਨ. ਆਰ. ਆਈ. ਜੋੜੇ ਦੀ ਬੁਰੀ ਤਰ੍ਹਾਂ ਕੁੱਟਮਾਰ, ਪੀੜਤ ਦੀ ਪਤਨੀ ਨੇ ਦੱਸੀ ਸਾਰੀ ਗੱਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News