ਮੋਗਾ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਪੁਆਏ ਵੈਣ, ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਹੋਈ ਦਰਦਨਾਕ ਮੌਤ

Thursday, Jun 15, 2023 - 12:51 PM (IST)

ਮੋਗਾ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਪੁਆਏ ਵੈਣ, ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਹੋਈ ਦਰਦਨਾਕ ਮੌਤ

ਮੋਗਾ (ਗੋਪੀ) - ਮੋਗਾ ਤੋਂ ਇਕ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਿਥੇ ਸੜਕ ਹਾਦਸੇ ਦੌਰਾਨ ਤਿੰਨ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਕ ਪਰਿਵਾਰ ਮੋਗਾ ਦੇ ਪਿੰਡ ਦਾਤਾ ਤੋਂ ਬਾਘਾਪੁਰਾਣਾ ਨੇੜੇ ਇੱਕ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਜਾ ਰਿਹਾ ਹੈ। ਜਿਸ ਦੌਰਾਨ ਕਾਰ ਤੇ ਮੋਟਰਸਾਈਕਲ ਵਿਚਾਲੇ ਸਿੱਧੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਮੋਟਰ ਸਾਈਕਲ ਸਵਾਰ ਸੁਖਚੈਨ ਸਿੰਘ, ਮਾਤਾ ਬਿੰਦਰ ਕੌਰ ਅਤੇ ਬੱਚੇ ਗੁਰਜੰਟ ਸਿੰਘ ਦੀ ਮੌਤ ਹੋ ਗਈ।  ਜਦਕਿ ਨੋਜਵਾਨ ਪਤਨੀ ਗੰਭੀਰ ਰੂਪ 'ਚ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। 

ਇਹ ਵੀ ਪੜ੍ਹੋ- ਪਤਨੀ ਦੇ ਨਾਜਾਇਜ਼ ਸਬੰਧਾਂ ਦੇ ਸ਼ੱਕ ਨੇ ਉਜਾੜਿਆ ਪਰਿਵਾਰ, ਪਤੀ ਦੀ ਦਰਦਨਾਕ ਮੌਤ

ਘਟਨਾ ਦਾ ਪਤਾ ਲੱਗਦਿਆਂ ਹੀ ਪੁਲਸ ਮੌਕੇ 'ਤੇ ਪਹੁੰਚ ਜਾਂਦੀ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ ਗਿਆ। ਪੁਲਸ ਨੇ ਘਟਨਾ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

 


author

Shivani Bassan

Content Editor

Related News