ਕੰਮ ਤੋਂ ਪਰਤ ਰਹੇ ਮਾਮੇ-ਭਾਣਜੇ ਨਾਲ ਵਾਪਰੀ ਅਣਹੋਣੀ, ਸਕਾਰਪਿਓ ਦੀ ਲਪੇਟ ''ਚ ਆਉਣ ਕਾਰਨ ਦੋਵਾਂ ਦੀ ਮੌਤ
Monday, Feb 19, 2024 - 06:59 PM (IST)

ਤਪਾ ਮੰਡੀ (ਸ਼ਾਮ,ਗਰਗ)- ਬਰਨਾਲਾ-ਬਠਿੰਡਾ ਹਾਈਵੇ ’ਤੇ ਬੀਤੀ ਸ਼ਾਮ 6 ਵਜੇ ਦੇ ਕਰੀਬ ਇਥੋਂ ਪੰਜ ਕਿਲੋਮੀਟਰ ਦੂਰ ਜੇਠੂਕੇ ਦੇ ਕੋਲ ਇਕ ਦਰਦਨਾਕ ਸੜਕ ਹਾਦਸੇ ’ਚ ਮਾਮੇ-ਭਾਂਜੇ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਪੁੱਤਰ ਜੰਟਾ ਸਿੰਘ ਵਾਸੀ ਨੰਦੀ ਬਸਤੀ ਢਿਲਵਾਂ ਅਤੇ ਮਾਮਾ ਸੁਖਦੇਵ ਸਿੰਘ ਵਾਸੀ ਉਭਾ ਹਾਲ ਆਬਾਦ ਢਿਲਵਾਂ ਤੂੜੀ ਵੇਚਣ ਦਾ ਕੰਮ ਕਰਦੇ ਹਨ।
ਇਹ ਵੀ ਪੜ੍ਹੋ : ਅੱਤਵਾਦੀ ਪੰਨੂ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਭੜਕਾਇਆ, ਕਿਹਾ- 'ਗੋਲੀ ਦਾ ਜਵਾਬ ਗੋਲੀ ਨਾਲ ਦਿਓ'
ਸ਼ਨੀਵਾਰ ਦੀ ਸ਼ਾਮ ਉਕਤ ਮਾਮਾ-ਭਾਂਜਾ ਰਾਮਪੁਰਾ ਤੋਂ ਤੂੜੀ ਦਾ ਸੌਦਾ ਕਰ ਕੇ ਮੋਟਟਰਸਾਈਕਲ ’ਤੇ ਵਾਪਸ ਪਿੰਡ ਢਿਲਵਾਂ ਪਰਤ ਰਹੇ ਸੀ ਤਾਂ ਜਦ ਹਾਈਵੇ ’ਤੇ ਸਥਿਤ ਪਿੰਡ ਜੇਠੂਕੇ ਨਜ਼ਦੀਕ ਪੁੱਜੇ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਸਕਾਰਪਿਓ ਗੱਡੀ ਨੇ ਮੋਟਰਸਾਈਕਲ ਨੂੰ ਅਪਣੀ ਲਪੇਟ ’ਚ ਲੈ ਕੇ ਅੱਗੇ ਘਸੀਟ ਕੇ ਲੈ ਗਈ ਤਾਂ ਦੋਵੇਂ ਸਵਾਰ ਮਾਮਾ-ਭਾਣਜਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਸਕਾਰਪਿਓ ਖਤਾਨਾਂ ’ਚ ਜਾ ਪਈ ਅਤੇ ਗੱਡੀ ਦਾ ਚਾਲਕ ਅਤੇ ਹੋਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : ਲੋਕਾਂ ਦਾ ਧਿਆਨ ਖਿੱਚਦੀ ਹੈ ਇਹ ਕੋਠੀ, ਕੰਮ ਨਾਲ ਇੰਨਾ ਪਿਆਰ ਕਿ ਘਰ ਦੀ ਛੱਤ 'ਤੇ ਬਣਾ ਦਿੱਤੀ PRTC ਦੀ ਬੱਸ
ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਗੱਡੀ ਦੇ ਪਰਖਚੇ ਉੱਡ ਗਏ। ਆਉਣ-ਜਾਣ ਵਾਲੇ ਵਾਹਨਾਂ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਅਤੇ ਗਿੱਲਕਲਾਂ ਦੀ ਪੁਲਸ ਨੂੰ ਘਟਨਾ ਦਾ ਪਤਾ ਲੱਗਦੇ ਹੀ ਮੌਕੇ ’ਤੇ ਪਹੁੰਚ ਕੇ ਪ੍ਰਭਾਵਿਤ ਆਵਾਜਾਈ ਨੂੰ ਬਹਾਲ ਕਰਵਾ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਰਾਮਪੁਰਾ ਵਿਖੇ ਪੋਸਟ ਮਾਰਟਮ ਲਈ ਮੋਰਚਰੀ ’ਚ ਭੇਜ ਦਿੱਤੀਆਂ ਹਨ। ਇਸ ਘਟਨਾ ਦੀ ਜਿਉ ਹੀ ਪਿੰਡ ਨੂੰ ਪਤਾ ਲੱਗਾ ਤਾਂ ਪਿੰਡ ‘ਚ ਸੋਗ ਦੀ ਲਹਿਰ ਫੈਲ ਗਈ ਅਤੇ ਘਟਨਾ ਥਾਂ ’ਤੇ ਪਹੁੰਚ ਗਏ। ਮ੍ਰਿਤਕ ਸਤਨਾਮ ਸਿੰਘ ਆਪਣੇ ਪਿੱਛੇ 2 ਕੁੜੀਆਂ ਅਤੇ ਲੜਕਾ ਛੱਡ ਗਿਆ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਤੋਂ ਦੁਖਦਾਈ ਖ਼ਬਰ, ਕਿਸਾਨ ਗਿਆਨ ਸਿੰਘ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8