ਸਕੂਲ ਜਾ ਰਹੇ ਇਕਲੌਤੇ ਪੁੱਤ ਦੀ ਹਾਦਸੇ ''ਚ ਮੌਤ, ਮਰੇ ਪੁੱਤ ਦਾ ਕਦੇ ਪੈਰ ਤੇ ਕਦੇ ਹੱਥ ਚੁੰਮਦਾ ਰਿਹਾ ਪਿਓ

Thursday, Apr 18, 2024 - 06:31 PM (IST)

ਸਕੂਲ ਜਾ ਰਹੇ ਇਕਲੌਤੇ ਪੁੱਤ ਦੀ ਹਾਦਸੇ ''ਚ ਮੌਤ, ਮਰੇ ਪੁੱਤ ਦਾ ਕਦੇ ਪੈਰ ਤੇ ਕਦੇ ਹੱਥ ਚੁੰਮਦਾ ਰਿਹਾ ਪਿਓ

ਤਰਨਤਾਰਨ (ਰਮਨ)- ਤਰਨਤਾਰਨ ਤੋਂ ਬੇਹੱਦ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ। ਜਿਥੇ ਮਾਪਿਆਂ ਦੇ 17 ਸਾਲਾ ਇਕਲੌਤੇ ਪੁੱਤ ਜਗਮੀਤ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਜਗਮੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਨਿਵਾਸੀ ਪਿੰਡ ਐਮਾ ਕਲਾਂ ਵਜੋਂ ਹੋਈ ਹੈ ਜੋ ਤਰਨ ਤਰਨ ਵਿਖੇ ਨਿੱਜੀ ਸਕੂਲ ਦਾ ਗਿਆਰਵੀਂ ਜਮਾਤ ਦਾ ਵਿਦਿਆਰਥੀ ਸੀ। ਅੱਜ ਸਵੇਰੇ ਸਕੂਲ ਜਾਣ ਸਮੇਂ ਜਗਮੀਤ ਹਾਦਸੇ ਦਾ ਸ਼ਿਕਾਰ ਹੋ ਗਿਆ। 

PunjabKesari

ਇਹ ਵੀ ਪੜ੍ਹੋ- ਤਰਨਤਾਰਨ ਤੋਂ ਵੱਡੀ ਖ਼ਬਰ: ਹਸਪਤਾਲ ਤੋਂ ਤੜਕੇ 2 ਵਜੇ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋਇਆ ਰਾਜੂ ਸ਼ੂਟਰ 

ਰਿਸ਼ਤੇਦਾਰਾਂ ਦੇ ਦੱਸਣ ਅਨੁਸਾਰ ਜਗਮੀਤ ਸਿੰਘ ਜਦੋਂ ਅੱਜ ਸਵੇਰੇ ਮੋਟਰਸਾਈਕਲ 'ਤੇ ਸਵਾਰ ਹੋ ਤਰਨਤਾਰਨ ਸਕੂਲ ਪੜਨ ਲਈ ਆ ਰਿਹਾ ਸੀ ਤਾਂ ਉਸਦਾ ਰਸਤੇ 'ਚ ਐਕਸੀਡੈਂਟ ਹੋ ਗਿਆ। ਇਹ ਐਕਸੀਡੈਂਟ ਕਿਸ ਤਰ੍ਹਾਂ ਹੋਇਆ ਇਸ ਬਾਰੇ ਅਜੇ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਹੈ। ਸੜਕ 'ਤੇ ਡਿੱਗਣ ਦੌਰਾਨ ਜਗਮੀਤ ਸਿੰਘ ਦੇ ਸਿਰ ਵਿੱਚ ਡੂੰਘੀ ਸੱਟ ਵੱਜਣ ਕਰਕੇ ਉਸਨੂੰ ਸਿਵਲ ਹਸਪਤਾਲ ਤਰਨ ਧਾਮ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। 

PunjabKesari

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸੇਵਾ ਕੇਂਦਰ 'ਚ ਕੰਮ ਕਰਵਾਉਣ ਆਈ ਔਰਤ ਨੂੰ ਨੌਜਵਾਨ ਨੇ ਕਿਰਚਾਂ ਨਾਲ ਵੱਡਿਆ

ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਜਗਮੀਤ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਵੀਡੀਓ 'ਚ ਵੇਖ ਸਕਦੇ ਹੋ ਪੁੱਤਰ ਦੇ ਲਾਸ਼ ਨੂੰ ਵੇਖ ਮਾਂ-ਪਿਓ ਦੋਵੇਂ ਬੇਵੱਸ ਹੋ ਗਏ ਅਤੇ ਉਸ ਦੇ ਹੱਥ ਤੇ ਪੈਰ ਚੁੰਮਦੇ ਨਜ਼ਰ ਆ ਰਹੇ ਹਨ।ਹਸਪਤਾਲ ਚੀਕ-ਚਿਹਾੜੇ ਨਾਲ ਗੁੰਝ ਉੱਠਿਆ। ਹਰ ਕੋਈ ਜਗਮੀਤ ਦੇ ਮਾਪਿਆਂ ਨੂੰ ਹੌਂਸਲਾ ਦਿੰਦਾ ਨਜ਼ਰ ਆ ਰਿਹਾ ਹੈ। ਹਸਪਤਾਲ 'ਚ ਹਾਜ਼ਰ ਪਰਿਵਾਰਿਕ ਮੈਂਬਰ ਅਤੇ ਹੋਰ ਲੋਕ ਭੂਬਾ ਮਾਰ ਰੋ ਰਹੇ ਹਨ। ਜਗਮੀਤ ਮਾਪਿਆਂ ਦਾ ਇਕੋ-ਇਕ ਸਹਾਰਾ ਸੀ, ਜਿਸ ਨੂੰ ਲੈ ਕੇ ਦੁੱਖ ਦੀ ਲਹਿਰ ਫੈਲ ਗਈ। 

ਇਹ ਵੀ ਪੜ੍ਹੋ- ਪਤੀ-ਪਤਨੀ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ, ਘਰ 'ਚ ਦਾਖਲ ਹੋਏ ਦਿੱਤਾ ਵਾਰਦਾਤ ਨੂੰ ਅੰਜਾਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News