ਦੀਨਾਨਗਰ ''ਚ ਔਰਤ ਦਾ ਬੇਰਹਿਮੀ ਨਾਲ ਕਤਲ, ਪਿੰਡ ''ਚ ਬਣਿਆ ਦਹਿਸ਼ਤ ਦਾ ਮਾਹੌਲ

Friday, May 19, 2023 - 06:31 PM (IST)

ਦੀਨਾਨਗਰ (ਹਰਜਿੰਦਰ ਗੋਰਾਇਆ,ਕਪੂਰ)- ਦੀਨਾਨਗਰ ਦੇ ਨੇੜਲੇ ਪਿੰਡ ਅਵਾਂਖਾ 'ਚ ਇਕ ਮਹਿਲਾ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਲੁੱਟ ਦੀ ਨੀਅਤ ਨਾਲ ਘਰ ਵਿੱਚ ਦਾਖ਼ਲ ਹੋ ਕੇ ਲੁਟੇਰਿਆਂ ਨੇ ਇਕੱਲੀ ਔਰਤ ਕਮਲਾ ਨਾਲ ਲੁੱਟ ਖੋਹ ਕੀਤੀ ਅਤੇ ਬਾਅਦ 'ਚ ਉਸ ਦਾ ਕਤਲ ਕਰ ਦਿੱਤਾ। ਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਕਤਲ ਕਰਨ ਤੋਂ ਬਾਅਦ ਲੁੱਟੇਰਿਆਂ ਵੱਲੋਂ ਘਰ ਦੇ ਵਿਹੜੇ 'ਚ ਬਣੇ ਸੀਵਰੇਜ ਦੇ ਗਟਰ 'ਚ ਲਾਸ਼ ਨੂੰ ਸੁੱਟ ਕੇ ਫ਼ਰਾਰ ਹੋ ਗਏ। ਲੁਟੇਰਿਆਂ ਨੇ ਔਰਤ ਦੇ ਪਹਿਨੇ ਸੋਨੇ ਦੇ ਗਹਿਣੇ ਉਤਾਰਨ ਤੋਂ ਇਲਾਵਾ ਘਰ ਦੀਆਂ ਅਲਮਾਰੀਆਂ ਦੀ ਵੀ ਤਲਾਸ਼ੀ ਲਈ, ਫ਼ਿਲਹਾਲ ਬਾਕੀ ਨੁਕਸਾਨ ਦੀ ਪੁਸ਼ਟੀ ਹੋਣੀ ਬਾਕੀ ਹੈ। 

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ

ਥਾਣਾ ਇੰਚਾਰਜ ਮੇਜਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅਵਾਂਖਾ ਵਿਖੇ ਇਕ ਔਰਤ ਦੇ ਘਰ 'ਚ ਦਾਖ਼ਲ ਹੋ ਕੇ ਲੁਟੇਰਿਆਂ ਵੱਲੋਂ ਕਤਲ ਕਰ ਦਿੱਤਾ ਗਿਆ ਹੈ ਅਤੇ ਜਦੋਂ ਉਹ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਉਕਤ ਔਰਤ ਕਮਲਾ ਪਤਨੀ ਕਰਨ ਸਿੰਘ ਸੀ। ਲਾਸ਼ ਘਰ ਦੇ ਵਿਹੜੇ 'ਚ ਬਣੇ ਗਟਰ 'ਚ ਸੁੱਟ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਪਿੰਡ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਪੁਲਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ

ਮ੍ਰਿਤਕ ਔਰਤ ਦੀ ਧੀ ਰੇਣੂ ਨੇ ਦੱਸਿਆ ਕਿ ਉਸ ਨੂੰ ਗੁਆਂਢੀਆਂ ਨੇ ਫੋਨ 'ਤੇ ਸੂਚਨਾ ਦਿੱਤੀ ਕਿ ਚੋਰ ਉਨ੍ਹਾਂ ਦੇ ਘਰ 'ਚ ਦਾਖ਼ਲ ਹੋ ਗਏ ਹਨ। ਇਸ ਦੀ ਸੂਚਨਾ ਮਿਲਦੇ ਹੀ ਉਹ ਤੁਰੰਤ ਆਪਣੇ ਪਿੰਡ ਅਵਾਂਖਾ ਪਹੁੰਚੀ ਤਾਂ ਉਥੇ ਉਸ ਦੀ ਮਾਂ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਦੇਖੀ। ਉਸ ਦੀ ਮਾਂ ਵੱਲੋਂ ਪਾਈਆਂ ਸੋਨੇ ਦੀਆਂ ਵਾਲੀਆਂ ਅਤੇ ਸੋਨੇ ਦੀਆਂ ਚੂੜੀਆਂ ਗਾਇਬ ਸਨ। ਰੇਣੂ ਨੇ ਦੱਸਿਆ ਕਿ ਮਾਂ ਦੀ ਲਾਸ਼ ਦੇਖ ਕੇ ਅਜਿਹਾ ਲੱਗ ਰਿਹਾ ਸੀ ਕਿ ਲੁਟੇਰਿਆਂ ਨੇ ਉਸ ਦੀ ਮਾਂ 'ਤੇ ਕਾਫ਼ੀ ਤਸ਼ੱਦਦ ਕੀਤਾ ਹੈ।  ਰੇਣੂ ਨੇ ਪੁਲਸ ਨੂੰ ਦਿੱਤੇ ਬਿਆਨ 'ਚ ਕਿਹਾ ਹੈ ਕਿ ਉਸ ਦੇ ਦੋ ਭਰਾ ਚੰਡੀਗੜ੍ਹ 'ਚ ਰਹਿੰਦੇ ਹਨ ਜਦਕਿ ਉਸ ਦੀ ਮਾਂ ਕਮਲਾ ਦੇਵੀ ਘਰ 'ਚ ਇਕੱਲੀ ਰਹਿੰਦੀ ਸੀ। 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਸ਼ਰੇਆਮ ਗੁੰਡਾਗਰਦੀ, ਦੁਕਾਨਦਾਰ ਨੂੰ ਨੰਗਾ ਕਰ ਕੇ ਮਾਰੇ ਬੇਸਬਾਲ, ਵੀਡੀਓ ਵਾਇਰਲ

ਪੁਲਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਗਟਰ 'ਚੋਂ ਬਾਹਰ ਕੱਢਣ ਤੋਂ ਬਾਅਦ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਔਰਤ ਦੇ ਕਤਲ ਵਿੱਚ ਵਰਤੀ ਗਈ ਲੋਹੇ ਦੀ ਰਾਡ ਵੀ ਬਰਾਮਦ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਔਰਤ ਦੀ ਕਤਲ ਕਰਨ ਵਾਲੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News