ਫਤਿਹਗੜ੍ਹ ਸਾਹਿਬ ’ਚ ਦਰਦਨਾਕ ਘਟਨਾ, ਚਾਕਲੇਟ ਖਾਣ ਨਾਲ ਤਿੰਨ ਸਾਲਾ ਬੱਚੇ ਦੀ ਮੌਤ

Wednesday, Feb 14, 2024 - 05:58 PM (IST)

ਫਤਿਹਗੜ੍ਹ ਸਾਹਿਬ ’ਚ ਦਰਦਨਾਕ ਘਟਨਾ, ਚਾਕਲੇਟ ਖਾਣ ਨਾਲ ਤਿੰਨ ਸਾਲਾ ਬੱਚੇ ਦੀ ਮੌਤ

ਫਤਿਹਗੜ੍ਹ ਸਾਹਿਬ (ਵਿਪਨ ਬੀਜਾ) : ਫਤਿਹਗੜ੍ਹ ਸਾਹਿਬ ਦੇ ਖੇੜੀ ਨੌਧ ਸਿੰਘ ਇਲਾਕੇ ’ਚ  ਪੈਂਦੇ ਪਿੰਡ ਮੁਸਤਫਾਬਾਦ ’ਚ ਤਿੰਨ ਸਾਲਾ ਬੱਚੇ ਦੀ ਅਚਾਨਕ ਮੌਤ ਹੋ ਗਈ। ਪਰਿਵਾਰ ਨੇ ਬੱਚੇ ਦੀ ਮੌਤ ਦਾ ਕਾਰਨ ਚਾਕਲੇਟ ਦੱਸਿਆ ਹੈ। ਫਿਲਹਾਲ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਕਰਕੇ ਬੱਚੇ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਬੱਚੇ ਦੀ ਪਿਤਾ ਮਲੇਸ਼ੀਆ ਗਏ ਹੋਏ ਹਨ ਅਤੇ ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਫਤਿਹ ਸਿੰਘ ਦਾ ਸਸਕਾਰ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਵਾਰਦਾਤ, ਬੀੜੀ ਪੀਣ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਨੌਜਵਾਨ ਦਾ ਕਤਲ

ਖੇੜੀ ਨੌਧ ਸਿੰਘ ਦੇ ਪਿੰਡ ਮੁਸਤਫਾਬਾਦ ਵਾਸੀ ਸਰਵਣ ਸਿੰਘ ਨੇ ਦੱਸਿਆ ਕਿ ਉਸ ਦਾ ਤਿੰਨ ਸਾਲਾ ਪੋਤਾ ਫਤਿਹ ਸਿੰਘ ਮੰਗਲਵਾਰ ਨੂੰ ਪਿੰਡ ਦੀ ਦੁਕਾਨ ਤੋਂ ਚਾਕਲੇਟ ਖਰੀਦਣ ਗਿਆ ਸੀ। ਇਸ ਚਾਕਲੇਟ ਨੂੰ ਖਾਣ ਤੋਂ ਕੁਝ ਸਮੇਂ ਬਾਅਦ ਬੱਚੇ ਦਾ ਸਰੀਰ ਨੀਲਾ ਹੋਣ ਲੱਗਾ। ਉਹ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲੈ ਗਏ। ਉਥੋਂ ਉਸ ਨੂੰ ਫਤਿਹਗੜ੍ਹ ਸਾਹਿਬ ਰੈਫਰ ਕਰ ਦਿੱਤਾ ਗਿਆ। ਫਤਿਹਗੜ੍ਹ ਸਾਹਿਬ ਵਿਚ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਅਕਾਲੀ ਦਲ ਨੂੰ ਵੱਡਾ ਝਟਕਾ, ਬਸਪਾ ਨੇ ਤੋੜਿਆ ਗੱਠਜੋੜ

ਦਾਦਾ ਸਰਵਣ ਸਿੰਘ ਨੇ ਨਮ ਅੱਖਾਂ ਨਾਲ ਕਿਹਾ ਕਿ ਉਸ ਦੇ ਬੱਚੇ ਨੂੰ ਵਾਪਸ ਨਹੀਂ ਲਿਆਂਦਾ ਜਾ ਸਕਦਾ ਪਰ ਉਸ ਨੇ ਹੋਰ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਚਾਕਲੇਟ ਜਾਂ ਹੋਰ ਗੈਰ-ਸਿਹਤਮੰਦ ਚੀਜ਼ਾਂ ਨਾ ਖਾਣ ਦੇਣ। ਸਰਵਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੋਸਟਮਾਰਟਮ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਚਾਕਲੇਟ ਵਿਚ ਕੀ ਸੀ ਜਿਸ ਕਾਰਨ ਉਨ੍ਹਾਂ ਦੇ ਪੋਤੇ ਦੀ ਮੌਤ ਹੋਈ ਹੈ।

ਇਹ ਵੀ ਪੜ੍ਹੋ : ਚਾਵਾਂ ਨਾਲ ਪਾਲ਼ੀ ਧੀ ਦੀ ਸ਼ੱਕੀ ਹਾਲਤ ’ਚ ਮੌਤ, ਅਜਿਹੀ ਹਾਲਤ ’ਚ ਲਾਸ਼ ਦੇਖ ਉੱਡੇ ਸਭ ਦੇ ਹੋਸ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News