ਪੰਜਾਬ ਵਿਧਾਨ ਸਭਾ ''ਚ ਪੇਸ਼ ਹੋਏ ਕੁੱਲ 5 ਬਿੱਲ, ਸਰਵ ਸੰਮਤੀ ਨਾਲ ਕੀਤੇ ਗਏ ਪਾਸ
Friday, Jul 11, 2025 - 04:14 PM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਦਨ 'ਚ ਕੁੱਲ 5 ਬਿੱਲਾਂ ਨੂੰ ਪਾਸ ਕੀਤਾ ਗਿਆ। ਇਨ੍ਹਾਂ 'ਚ ਪਹਿਲਾ ਬਿੱਲ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ-2025 ਨੂੰ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੇਸ਼ ਕੀਤਾ, ਜੋ ਕਿ ਪਾਸ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ਲਿਆ ਗਿਆ ਅਹਿਮ ਫ਼ੈਸਲਾ
ਇਸੇ ਤਰ੍ਹਾਂ ਦੂਜਾ ਬਿੱਲ ਸੀ. ਜੀ. ਸੀ. ਯੂਨੀਵਰਸਿਟੀ, ਮੋਹਾਲੀ ਬਿੱਲ-2025 ਨੂੰ ਵੀ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੇਸ਼ ਕੀਤਾ, ਜੋ ਪਾਸ ਕਰ ਦਿੱਤਾ ਗਿਆ। ਇਸੇ ਤਰ੍ਹਾਂ ਪੰਜਾਬ ਸ਼ੌਪਜ਼ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟ (ਸੋਧਨਾ) ਬਿੱਲ-2025 ਅਤੇ ਪੰਜਾਬ ਲੇਬਰ ਵੈਲਫੇਅਰ ਫੰਡ (ਸੋਧਨਾ) ਬਿੱਲ-2025 ਨੂੰ ਪੇਸ਼ ਕੀਤਾ ਗਿਆ, ਜਿਸ ਨੂੰ ਸਰਵ ਸੰਮਤ ਨਾਲ ਪਾਸ ਕੀਤਾ ਗਿਆ।
ਇਹ ਵੀ ਪੜ੍ਹੋ : CISF ਹਟਾਉਣ ਦੇ ਮੁੱਦੇ 'ਤੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ, ਜਾਣੋ ਸਦਨ 'ਚ ਕੀ ਬੋਲੇ
ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਵਾਂ ਬਿੱਲ ਦੀ ਪ੍ਰੀਵੈਨਸ਼ਨ ਆਫ ਕਰੁਏਲਟੀ ਟੂ ਐਨੀਮਲਜ਼ (ਪੰਜਾਬ ਸੋਧਨਾ) ਬਿੱਲ-2025 ਪੇਸ਼ ਕੀਤਾ, ਜਿਸ ਨੂੰ ਸਦਨ ਅੰਦਰ ਪਾਸ ਕਰ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8