ਕੁਲ ਹਿੰਦ ਕਿਸਾਨ ਸਭਾ ਨੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

02/20/2018 2:37:47 AM

ਨਿਹਾਲ ਸਿੰਘ ਵਾਲਾ, (ਬਾਵਾ/ਜਗਸੀਰ)- ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ ਸ਼ਹਿਰ ਵਿਖੇ ਕੁਲ ਹਿੰਦ ਕਿਸਾਨ ਸਭਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਸਮੇਂ ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲਾ ਸਕੱਤਰ ਪ੍ਰਗਟ ਸਿੰਘ ਬੱਧਨੀ, ਬਲਾਕ ਪ੍ਰਧਾਨ ਜਗਸੀਰ ਸਿੰਘ ਧੂੜਕੋਟ, ਨਿਰੰਜਣ ਸਿੰਘ ਬ੍ਰਾਂਚ ਪ੍ਰਧਾਨ ਬੱਧਨੀ ਕਲਾਂ, ਮਹਿੰਦਰ ਸਿੰਘ ਧੂੜਕੋਟ, ਜਗਜੀਤ ਸਿੰਘ ਧੂੜਕੋਟ ਆਦਿ ਬੁਲਾਰਿਆਂ ਨੇ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਆਪਣੇ ਵਾਅਦਿਆਂ ਤੋਂ ਮੁਕਰਨ ਵਾਲੀ ਸਰਕਾਰ ਕਿਹਾ। ਉਕਤ ਆਗੂਆਂ ਨੇ ਕਿਹਾ ਕਿ ਮੋਦੀ ਨੇ ਵੋਟਾਂ ਤੋਂ ਪਹਿਲਾਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਤੇ ਪੰਜ ਕਰੋੜ ਨੌਕਰੀਆਂ ਦੇਣ ਦੀ ਗੱਲ ਕੀਤੀ ਸੀ। ਉਨ੍ਹਾਂ ਕਿਹਾ ਕਿ ਕਿਸਾਨ ਗਊਸੈੱਸ ਭਰਨ ਦੇ ਬਾਵਜੂਦ ਆਵਾਰਾ ਪਸ਼ੂਆਂ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਖੇਤੀ ਸੰਦਾਂ 'ਤੇ ਜੀ. ਐੱਸ. ਟੀ. ਹਟਾਉਣ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਕੀਤੀ।  ਇਸ ਸਮੇਂ ਸੁਖਦੇਵ ਸਿੰਘ ਧੂੜਕੋਟ, ਮਹਿੰਦਰ ਸਿੰਘ ਧੂੜਕੋਟ, ਗੁਰਦੇਵ ਸਿੰਘ, ਗਿਆਨ ਸਿੰਘ, ਗੁਰਚਰਨ ਸਿੰਘ, ਨਗਿੰਦਰ ਸਿੰਘ ਰਾਊਕੇ, ਹਰਬੰਸ ਸਿੰਘ, ਗੁਰਦੇਵ ਸਿੰਘ ਕਿਰਤੀ, ਜਗਜੀਤ ਸਿੰਘ ਸਕੱਤਰ, ਰਜਿੰਦਰ ਤਖਤੂਪੁਰਾ, ਰਾਜਦੀਪ ਸਿੰਘ, ਬਿੱਕਰ ਸਿੰਘ ਬਿਲਾਸਪੁਰ ਤੇ ਬਲਰਾਜ ਸਿੰਘ ਸਮੇਤ ਬਲਾਕ ਬੱਧਨੀ ਤੇ ਨਿਹਾਲ ਸਿੰਘ ਵਾਲਾ ਦੇ ਕੁਲ ਹਿੰਦ ਕਿਸਾਨ ਸਭਾ ਦੇ ਅਹੁਦੇਦਾਰ ਤੇ ਵਰਕਰ ਵੱਡੀ ਗਿਣਤੀ 'ਚ ਹਾਜ਼ਰ  ਸਨ। 
ਧਰਮਕੋਟ, (ਸਤੀਸ਼)-ਕੁਲ ਹਿੰਦ ਕਿਸਾਨ ਸਭਾ ਵੱਲੋਂ ਕਿਸਾਨੀ ਦੇ ਭਖਦੇ ਮਸਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੋਧ 'ਚ ਬਲਾਕ ਧਰਮਕੋਟ ਕੰਪਲੈਕਸ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ।  ਇਸ ਮੌਕੇ ਜ਼ਿਲਾ ਪ੍ਰਧਾਨ ਸੂਰਤ ਸਿੰਘ ਧਰਮਕੋਟ, ਦਿਆਲ ਸਿੰਘ ਕੈਲਾ, ਅਮਰਜੀਤ ਸਿੰਘ, ਹਰਦਿਆਲ ਸਿੰਘ ਘਾਲੀ, ਡਾ. ਗੁਰਚਰਨ ਸਿੰਘ, ਕਰਨੈਲ ਸਿੰਘ ਬਹਿਰਾਮਕੇ, ਕੁਲਵੰਤ ਸਿੰਘ ਜਲਾਲਾਬਾਦ, ਸ਼ੇਰ ਸਿੰਘ ਧਰਮਕੋਟ, ਗੁਰਦੀਪ ਸਿੰਘ ਸ਼ੇਰਪੁਰ, ਤਰਸੇਮ ਸਿੰਘ, ਨਿਰੰਜਣ ਸਿੰਘ ਮੌਜਗੜ੍ਹ, ਜਰਨੈਲ ਸਿੰਘ, ਜਗਰੂਪ ਸਿੰਘ, ਸੁਖਚੈਨ ਸਿੰਘ ਦਾਤਾ, ਹਰਮੇਲ ਸਿੰਘ ਰੱਜੀਵਾਲਾ, ਰਣਜੀਤ ਸਿੰਘ, ਜਰਨੈਲ ਸਿੰਘ ਕੰਨੀਆਂ ਤੋਂ ਇਲਾਵਾ ਹੋਰ ਹਾਜ਼ਰ ਸਨ।