ਪੰਜਾਬ: ਵਿਦੇਸ਼ 'ਚ ਸਿੱਖ ਨੌਜਵਾਨ ਨੇ ਅੱਗ 'ਚੋਂ ਬਚਾਈਆਂ ਕਈ ਜਾਨਾਂ, ਖੁਦ ਦੀ ਨਾ ਬਚਾ ਸਕਿਆ ਜਾਨ, ਹੋਈ ਮੌਤ

Tuesday, Aug 18, 2026 - 02:04 PM (IST)

ਪੰਜਾਬ: ਵਿਦੇਸ਼ 'ਚ ਸਿੱਖ ਨੌਜਵਾਨ ਨੇ ਅੱਗ 'ਚੋਂ ਬਚਾਈਆਂ ਕਈ ਜਾਨਾਂ, ਖੁਦ ਦੀ ਨਾ ਬਚਾ ਸਕਿਆ ਜਾਨ, ਹੋਈ ਮੌਤ

ਮਜੀਠਾ (ਪ੍ਰਿਥੀਪਾਲ)- ਆਪਣੇ ਸੁਨਹਿਰੀ ਭਵਿੱਖ ਅਤੇ ਰੋਜ਼ਗਾਰ ਦੀ ਭਾਲ ’ਚ ਕੁਵੈਤ ਗਏ ਹਲਕਾ ਮਜੀਠਾ ਦੇ ਪਿੰਡ ਪੰਧੇਰ ਕਲਾਂ ਦੇ ਨੌਜਵਾਨ ਦੀ ਅੱਗ ਦੀ ਲਪੇਟ ’ਚ ਆਉਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਜਗਤਾਰ ਸਿੰਘ ਕੁਝ ਸਮਾਂ ਪਹਿਲਾਂ ਹੀ ਚੰਗੇ ਭਵਿੱਖ ਦੀ ਆਸ ਲੈ ਕੇ ਕੁਵੈਤ ਗਿਆ ਸੀ। ਦੋ ਦਿਨ ਪਹਿਲਾਂ ਉਨ੍ਹਾਂ ਨੂੰ ਵਿਦੇਸ਼ ਤੋਂ ਫ਼ੋਨ ਆਇਆ ਕਿ ਜਗਤਾਰ ਜਿਸ ਇਮਾਰਤ ’ਚ ਆਪਣੇ ਸਾਥੀਆਂ ਨਾਲ ਰਹਿੰਦਾ ਸੀ, ਉਸ ’ਚ ਅਚਾਨਕ ਭਿਆਨਕ ਅੱਗ ਲੱਗ ਗਈ।

 ਇਹ ਵੀ ਪੜ੍ਹੋ-ਪੰਜਾਬ ‘ਚ ਪੈਟਰੋਲ ਪੰਪਾਂ ਤੇ ਵਪਾਰਕ ਜਾਇਦਾਦਾਂ ਲਈ ਨਵੇਂ ਨਿਯਮ ਲਾਗੂ, PWD ਨੇ ਲਿਆ ਵੱਡਾ ਫੈਸਲਾ

ਮਿਲੀ ਜਾਣਕਾਰੀ ਅਨੁਸਾਰ ਜਗਤਾਰ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਇਮਾਰਤ ’ਚ ਫਸੇ ਕਈ ਵਿਅਕਤੀਆਂ ਦੀਆਂ ਜਾਨਾਂ ਬਚਾਈਆਂ। ਇਸ ਤੋਂ ਬਾਅਦ ਜਦੋਂ ਉਹ ਅੰਦਰੋਂ ਆਪਣਾ ਕੁਝ ਸਮਾਨ ਲੈਣ ਗਿਆ ਤਾਂ ਅਚਾਨਕ ਅੱਗ ਦੀਆਂ ਲਪੇਟਾਂ ’ਚ ਆ ਗਿਆ, ਜਿਸ ਕਾਰਨ ਉਹ ਜ਼ਿੰਦਾ ਬਾਹਰ ਨਹੀਂ ਨਿਕਲ ਸਕਿਆ ਅਤੇ ਉਸ ਦੀ ਮੌਤ ਹੋ ਗਈ।

 ਇਹ ਵੀ ਪੜ੍ਹੋ- ਪੰਜਾਬ 'ਚ ਬਣੇਗਾ ਇਕ ਹੋਰ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ! PCA ਵੱਲੋਂ ਯੋਜਨਾ ਤਿਆਰ

ਜਗਤਾਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਸਮੇਤ ਪੂਰੇ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ਅਤੇ ਸਨੇਹੀਆਂ ਦਾ ਘਰ ਆ ਕੇ ਦੁੱਖ ਪ੍ਰਗਟਾਉਣ ਦਾ ਤਾਂਤਾ ਲੱਗ ਗਿਆ। ਮ੍ਰਿਤਕ ਦੇ ਪਿਤਾ ਅਮਰੀਕ ਸਿੰਘ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਭਾਰਤ ਲਿਆਉਣ ਦੀ ਅਪੀਲ ਪ੍ਰਵਾਨ ਕੀਤੀ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਦੀ ਵੱਡੀ ਭਵਿੱਖਬਾਣੀ ! ਇਨ੍ਹਾਂ ਜ਼ਿਲ੍ਹਿਆਂ 'ਚ ਚਿਤਾਵਨੀ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News