ਜਲੰਧਰ ਵਾਸੀ ਦੇਣ ਧਿਆਨ, ਭਾਰੀ ਮੀਂਹ ਵਿਚਾਲੇ ਆ ਗਈ ਵੱਡੀ ਆਫ਼ਤ
Tuesday, Aug 26, 2025 - 02:54 PM (IST)

ਜਲੰਧਰ- ਜਲੰਧਰ ਵਿੱਚ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਨੇ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਮੰਗਲਵਾਰ ਸਵੇਰੇ ਡੀ. ਏ. ਵੀ. ਕਾਲਜ ਨੇੜੇ ਫਲਾਈਓਵਰ 'ਤੇ ਅਚਾਨਕ ਇਕ ਵੱਡਾ ਸਫੇਦੇ ਦਾ ਦਰੱਖ਼ਤ ਡਿੱਗ ਗਿਆ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਉਸ ਸਮੇਂ ਉੱਥੋਂ ਵਾਹਨ ਤਾਂ ਲੰਘ ਰਹੇ ਸਨ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਲੋਕ ਇਸ ਹਾਦਸੇ ਵਿੱਚ ਵਾਲ-ਵਾਲ ਬਚ ਗਏ। ਦਰੱਖ਼ਤ ਡਿੱਗਣ ਕਾਰਨ ਫਲਾਈਓਵਰ 'ਤੇ ਲੰਮਾ ਜਾਮ ਲੱਗ ਗਿਆ ਅਤੇ ਆਵਾਜਾਈ ਨੂੰ ਡਾਇਵਰਟ ਕਰਨਾ ਪਿਆ।
ਇਹ ਵੀ ਪੜ੍ਹੋ: ਪੰਜਾਬ 'ਚ ਭਾਰੀ ਬਾਰਿਸ਼ ਨਾਲ ਹਰ ਪਾਸੇ ਤਬਾਹੀ! ਪਠਾਨਕੋਟ-ਜਲੰਧਰ ਰੇਲਵੇ ਰੂਟ ਬੰਦ, ਇਸ ਇਲਾਕੇ ਦਾ ਧੁੱਸੀ ਬੰਨ੍ਹ ਟੁੱਟਿਆ
ਸੂਚਨਾ ਮਿਲਦੇ ਹੀ ਪੁਲਸ ਅਤੇ ਨਗਰ ਨਿਗਮ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਦਰੱਖ਼ਤ ਨੂੰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਪ੍ਰਸ਼ਾਸਨ ਨੇ ਡਰਾਈਵਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਾਰਿਸ਼ ਦੌਰਾਨ ਸੜਕਾਂ 'ਤੇ ਸਾਵਧਾਨੀ ਨਾਲ ਗੱਡੀ ਚਲਾਉਣ ਕਿਉਂਕਿ ਕਈ ਥਾਵਾਂ 'ਤੇ ਪਾਣੀ ਭਰਨ ਅਤੇ ਦਰੱਖ਼ਤ ਡਿੱਗਣ ਵਰਗੀਆਂ ਘਟਨਾਵਾਂ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਰੁੜ ਗਿਆ ਪੰਜਾਬ ਦੇ ਮੇਨ ਹਾਈਵੇਅ ਦਾ ਇਕ ਹਿੱਸਾ, ਹਿਮਾਚਲ ਨਾਲ ਟੁੱਟ ਸਕਦੈ ਸੰਪਰਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e