ਜਲੰਧਰ ਦੇ ਇਸ ਇਲਾਕੇ ''ਚ ਲੱਗੀ ਭਿਆਨਕ ਅੱਗ, ਸਕੂਲ ''ਚ ਮਚੀ ਹਫ਼ੜਾ-ਦਫ਼ੜੀ
Monday, Jan 20, 2025 - 04:45 PM (IST)
ਜਲੰਧਰ (ਸੋਨੂੰ)- ਜਲੰਧਰ ਦੇ ਆਦਮਪੁਰ ਹਲਕੇ ਅਧੀਨ ਆਉਣ ਵਾਲੇ ਅਲਾਵਲਪੁਰ ਵਿੱਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ ਜਦੋਂ ਇਕ ਸਰਕਾਰੀ ਸਕੂਲ ਦੇ ਬਾਹਰ ਬੋਰੀਆਂ ਨਾਲ ਭਰੀ ਇਕ ਟਰਾਲੀ ਨੂੰ ਅੱਗ ਲੱਗ ਗਈ। ਜਾਣਕਾਰੀ ਅਨੁਸਾਰ ਅੱਗ ਸਕੂਲ ਦੇ ਬਾਹਰ ਲੱਗੀਆਂ ਹਾਈ ਵੋਲਟੇਜ ਤਾਰਾਂ ਵਿੱਚੋਂ ਨਿਕਲੀ ਚੰਗਿਆੜੀ ਕਾਰਨ ਲੱਗੀ। ਪੂਰੀ ਟਰਾਲੀ ਗੰਨੇ ਦੇ ਕੂੜੇ ਨਾਲ ਭਰੀ ਹੋਈ ਸੀ, ਜਿਸ ਕਾਰਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਫਿਲਹਾਲ ਇਸ ਹਾਦਸੇ ਦੌਰਾਨ ਟਰੈਕਟਰ ਚਾਲਕ ਵਾਲ-ਵਾਲ ਬਚ ਗਿਆ। ਟਰਾਲੀ ਸੜ ਕੇ ਸੁਆਹ ਹੋ ਗਈ।
ਇਹ ਵੀ ਪੜ੍ਹੋ :ਦੇਸ਼ ਛੱਡ ਗਿਆ ਕੁੱਲ੍ਹੜ ਪਿੱਜ਼ਾ ਕੱਪਲ, ਜਾਣੋ ਕੀ ਹੈ ਨਵਾਂ ਟਿਕਾਣਾ
ਉਕਤ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਦਿੱਤੀ ਗਈ, ਜਿਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਇਹ ਘਟਨਾ ਸਕੂਲ ਦੇ ਨੇੜੇ ਵਾਪਰੀ ਹੋਣ ਕਰਕੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਸੀ। ਅੱਗ ਵਧਦੀ ਵੇਖ ਕੇ ਸਕੂਲੀ ਬੱਚਿਆਂ ਨੂੰ ਜਲਦੀ ਨਾਲ ਸਕੂਲ ਵਿਚੋਂ ਬਾਹਰ ਕੱਢਿਆ ਗਿਆ।
ਇਹ ਵੀ ਪੜ੍ਹੋ : ਸ਼ਰਮਸਾਰ ਹੋਇਆ ਪੰਜਾਬ, ਇਨ੍ਹਾਂ ਪਾਪੀਆਂ ਨੇ ਰੋਲੀ ਕੁੜੀਆਂ ਦੀ ਪੱਤ, ਖੁੱਲ੍ਹੇ ਰਾਜ਼ ਨੇ ਉਡਾ 'ਤੇ ਸਭ ਦੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e