ਟਰੱਕ ਤੇ ਐਕਟਿਵਾ ਦੀ ਟੱਕਰ, ਇਕ ਦੀ ਮੌਤ
Wednesday, Jun 20, 2018 - 04:52 AM (IST)

ਕਪੂਰਥਲਾ, (ਗੁਰਵਿੰਦਰ ਕੌਰ)- ਕਪੂਰਥਲਾ-ਸੁਲਤਾਨਪੁਰ ਰੋਡ 'ਤੇ ਜਾ ਰਹੇ ਇਕ ਐਕਟਿਵਾ ਸਵਾਰ ਵਿਅਕਤੀ ਨੂੰ ਇਕ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਐਕਟਿਵਾ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਜੂ ਕੁਮਾਰ ਪੁੱਤਰ ਡੁਡੁ ਲਾਲ ਨਿਵਾਸੀ ਚੱਪੜ ਪਾਈ ਜ਼ਿਲਾ ਕਿਸ਼ਨਗੰਜ ਬਿਹਾਰ ਹਾਲ ਨਿਵਾਸੀ ਆਰ. ਸੀ. ਐੱਫ. ਬੀਤੀ ਦੇਰ ਰਾਤ ਆਰ. ਸੀ. ਐੱਫ. ਤੋਂ ਕਪੂਰਥਲਾ-ਸੁਲਤਾਨਪੁਰ ਰੋਡ 'ਤੇ ਜਾ ਰਿਹਾ ਸੀ, ਜਿਸ ਨੂੰ ਇਕ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਭੁਲਾਣਾ ਚੌਕੀ ਦੀ ਪੁਲਸ ਨੇ ਵਿਅਕਤੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ 'ਚ ਭੇਜ ਦਿੱਤਾ ਤੇ ਟਰੱਕ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।