ਸਿਲੰਡਰਾਂ ਨਾਲ ਭਰੇ ਟਰੱਕ ਦੀ ਕਾਰ ਨਾਲ ਹੋਈ ਜ਼ਬਰਦਸਤ ਟੱਕਰ, ਥਾਣੇਦਾਰ ਜ਼ਖ਼ਮੀ
Thursday, Jan 02, 2025 - 06:41 PM (IST)
ਗੜ੍ਹਸ਼ੰਕਰ (ਭਾਰਦਵਾਜ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਅੱਡਾ ਗੋਲੀਆਂ ਵਿਚ ਇਕ ਕਾਰ ਅਤੇ ਟਰੱਕ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋਣ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਮਾਹਿਲਪੁਰ ਥਾਣੇ ਵਿਚ ਤਾਇਨਾਤ ਥਾਣੇਦਾਰ ਗੁਰਨੇਕ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਥਾਣਾ ਗੜ੍ਹਸ਼ੰਕਰ ਪੁਲਸ ਨੇ ਦੋਵਾਂ ਗੱਡੀਆਂ ਨੂੰ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਬੁਰੀ ਖ਼ਬਰ, ਤਿੰਨ ਦਿਨ ਹੋਵੇਗਾ ਚੱਕਾ ਜਾਮ
ਜਾਣਕਾਰੀ ਅਨੁਸਾਰ ਗੁਰਨੇਕ ਸਿੰਘ ਥਾਣੇਦਾਰ ਆਪਣੀ ਕਾਰ ਨੰਬਰ ਪੀ. ਬੀ. 32ਜੇ 3535 'ਤੇ ਸਵਾਰ ਹੋ ਕੇ ਮਾਹਿਲਪੁਰ ਤੋਂ ਗੜ੍ਹਸ਼ੰਕਰ ਜਾ ਰਿਹਾ ਸੀ। ਜਦੋਂ ਉਹ ਅੱਡਾ ਗੋਲੀਆਂ ਨੇੜੇ ਪੁੱਜਾ ਤਾਂ ਉਸ ਦੀ ਗੱਡੀ ਸਾਹਮਣੇ ਤੋਂ ਆ ਰਹੇ ਸਿਲੰਡਰਾਂ ਨਾਲ ਭਰੇ ਟਰੱਕ ਨਾਲ ਹੋ ਗਈ। ਇਸ ਹਾਦਸੇ ਵਿਚ ਉਹ ਬੁਰੀ ਤਰ੍ਹਾਂ ਫੱਟੜ ਹੋ ਗਿਆ, ਜਿਸ ਨੂੰ ਇਲਾਜ ਵਾਸਤੇ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਦਾਖ਼ਲ ਕਰਵਾਇਆ ਗਿਆ। ਟਰੱਕ ਨੂੰ ਗੁਰਪ੍ਰੀਤ ਸਿੰਘ ਵਾਸੀ ਪਟਿਆਲਾ ਚਲਾ ਰਿਹਾ ਸੀ। ਉਸ ਨੇ ਦੱਸਿਆ ਕਿ ਉਹ ਇਹ ਟਰੱਕ ਨਬਰ ਪੀ. ਬੀ. 19 ਐੱਚ. 9976 ਮੋਹਾਲੀ ਤੋਂ ਹੁਸ਼ਿਆਰਪੁਰ ਐੱਚ. ਪੀ. ਸੀ. ਐੱਲ. ਪਲਾਂਟ ਨਸਰਾਲਾ ਲਿਜਾ ਰਿਹਾ ਸੀ ਅਤੇ ਜਦੋਂ ਉਹ ਗੋਲੀਆਂ ਕੋਲ ਪੁੱਜਾ ਤਾਂ ਇਹ ਹਾਦਸਾ ਹੋ ਗਿਆ। ਇਸ ਹਾਦਸੇ ਵਿਚ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ।
ਇਹ ਵੀ ਪੜ੍ਹੋ- ਨਵੇਂ ਸਾਲ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਪਤੀ ਦਾ ਵਿਛੋੜਾ ਨਾ ਸਹਾਰ ਸਕੀ ਪਤਨੀ, 24 ਘੰਟਿਆਂ 'ਚ ਤੋੜਿਆ ਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e