ਮੁਰਦੇ ਨੂੰ ਵੀ ਨਾ ਛੱਡਿਆ! ਪੰਜਾਬ ਦੇ ਇਸ ਪਿੰਡ ''ਚ ਵਾਪਰੀ ਹੈਰਾਨ ਕਰਦੀ ਘਟਨਾ, ਸ਼ਮਸ਼ਾਨਘਾਟ ''ਚ...

Monday, Sep 07, 2026 - 01:19 PM (IST)

ਮੁਰਦੇ ਨੂੰ ਵੀ ਨਾ ਛੱਡਿਆ! ਪੰਜਾਬ ਦੇ ਇਸ ਪਿੰਡ ''ਚ ਵਾਪਰੀ ਹੈਰਾਨ ਕਰਦੀ ਘਟਨਾ, ਸ਼ਮਸ਼ਾਨਘਾਟ ''ਚ...

ਬਠਿੰਡਾ (ਵਿਜੇ ਵਰਮਾ) : ਅਪਰਾਧ ਦੀ ਦੁਨੀਆ 'ਚ ਚੋਰੀ ਦੀਆਂ ਕਈ ਹੈਰਾਨ ਕਰਨ ਵਾਲੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਪਰ ਬਠਿੰਡਾ ਦੇ ਪਿੰਡ ਭਾਈ ਬਖਤੌਰ 'ਚ ਸਾਹਮਣੇ ਆਈ ਘਟਨਾ ਨੇ ਇਨਸਾਨੀਅਤ ਨੂੰ ਹੀ ਝੰਜੋੜ ਕੇ ਰੱਖ ਦਿੱਤਾ ਹੈ। ਇੱਥੇ ਇੱਕ ਵਿਅਕਤੀ ’ਤੇ ਸ਼ਮਸ਼ਾਨਘਾਟ 'ਚ ਅੰਤਿਮ ਸਸਕਾਰ ਕੀਤੇ ਜਾ ਚੁੱਕੇ ਮ੍ਰਿਤਕ ਦੇ ਸਰੀਰ 'ਚੋਂ ਨਕਲੀ ਗੋਡਿਆਂ ਦੇ ਜੋੜ ਕੱਢ ਕੇ ਚੋਰੀ ਕਰਨ ਦਾ ਦੋਸ਼ ਲੱਗਿਆ ਹੈ। ਇਸ ਘਟਨਾ ਦਾ ਪਤਾ ਲੱਗਦੇ ਹੀ ਸਭ ਲੋਕ ਹੈਰਾਨ ਰਹਿ ਗਏ। ਉਸ ਸਮੇਂ ਲੱਗਾ, ਜਦੋਂ ਮ੍ਰਿਤਕ ਦੇ ਪਰਿਵਾਰਕ ਮੈਂਬਰ ਅਗਲੇ ਦਿਨ ਅਸਥੀਆਂ ਚੁਗਣ ਲਈ ਸ਼ਮਸ਼ਾਨਘਾਟ ਪਹੁੰਚੇ। ਜਾਣਕਾਰੀ ਅਨੁਸਾਰ ਪਿੰਡ ਭਾਈ ਬਖਤੌਰ ਵਾਸੀ ਉਜਾਗਰ ਸਿੰਘ (65) ਦੀ ਦੋ ਦਿਨ ਪਹਿਲਾਂ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਦੋਵੇਂ ਗੋਡਿਆਂ 'ਚ ਨਕਲੀ ਜੋੜ ਲੱਗੇ ਹੋਏ ਸਨ। ਪਰਿਵਾਰ ਨੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ ਦਾ ਮਾਸਟਰ ਪਲਾਨ, ਹੁਣ ਚੰਨੀ, ਰੰਧਾਵਾ ਤੇ...

ਇਸ ਤੋਂ ਬਾਅਦ ਅਗਲੇ ਦਿਨ ਪਰਿਵਾਰਕ ਮੈਂਬਰ ਅਸਥੀਆਂ ਚੁਗਣ ਲਈ ਸ਼ਮਸ਼ਾਨਘਾਟ ਪਹੁੰਚੇ। ਸ਼ਮਸ਼ਾਨਘਾਟ ਪਹੁੰਚਣ ’ਤੇ ਪਰਿਵਾਰਕ ਮੈਂਬਰਾਂ ਨੇ ਦੇਖਿਆ ਕਿ ਮ੍ਰਿਤਕ ਦੇ ਸਰੀਰ 'ਚ ਲੱਗੇ ਦੋਵੇਂ ਨਕਲੀ ਗੋਡਿਆਂ ਦੇ ਜੋੜ ਗਾਇਬ ਸਨ। ਇਹ ਦੇਖ ਕੇ ਪਰਿਵਾਰਕ ਮੈਂਬਰ ਹੈਰਾਨ ਰਹਿ ਗਏ। ਉਨ੍ਹਾਂ ਨੇ ਆਸ-ਪਾਸ ਤਲਾਸ਼ ਸ਼ੁਰੂ ਕੀਤੀ ਤਾਂ ਇੱਕ ਸ਼ੱਕੀ ਵਿਅਕਤੀ ਉਥੋਂ ਚੋਰੀ ਕੀਤੇ ਨਕਲੀ ਗੋਡਿਆਂ ਦੇ ਜੋੜ ਲੈ ਕੇ ਜਾਂਦਾ ਦਿਖਾਈ ਦਿੱਤਾ। ਪਰਿਵਾਰਕ ਮੈਂਬਰਾਂ ਨੇ ਤੁਰੰਤ ਉਸ ਦਾ ਪਿੱਛਾ ਕੀਤਾ ਅਤੇ ਕੁੱਝ ਦੂਰੀ ’ਤੇ ਉਸ ਨੂੰ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਫੜ੍ਹੇ ਗਏ ਵਿਅਕਤੀ ਕੋਲੋਂ ਮ੍ਰਿਤਕ ਦੇ ਦੋਵੇਂ ਨਕਲੀ ਗੋਡਿਆਂ ਦੇ ਜੋੜ ਬਰਾਮਦ ਕਰ ਲਏ ਗਏ। ਇਸ ਤੋਂ ਬਾਅਦ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ ਗੰਭੀਰ ਹੋਣ ਦੇ ਆਸਾਰ
ਘਟਨਾ ਸਾਹਮਣੇ ਆਉਣ ਤੋਂ ਬਾਅਦ ਪੂਰੇ ਪਿੰਡ 'ਚ ਤਰ੍ਹਾਂ-ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਚੋਰੀ ਦੀਆਂ ਘਟਨਾਵਾਂ 'ਚ ਕਮੀ ਆਉਣ ਦੀ ਬਜਾਏ ਅਪਰਾਧੀਆਂ ਦੇ ਹੌਂਸਲੇ ਇਸ ਕਦਰ ਵੱਧ ਗਏ ਹਨ ਕਿ ਹੁਣ ਸ਼ਮਸ਼ਾਨਘਾਟ 'ਚ ਵੀ ਮ੍ਰਿਤਕ ਨੂੰ ਨਹੀਂ ਬਖਸ਼ਿਆ ਜਾ ਰਿਹਾ। ਇਸ ਘਟਨਾ ਨੇ ਸ਼ਮਸ਼ਾਨਘਾਟਾਂ ਦੀ ਸੁਰੱਖਿਆ ਵਿਵਸਥਾ ’ਤੇ ਵੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਹਾਲਾਂਕਿ ਮੁਲਜ਼ਮ ਨੇ ਨਕਲੀ ਗੋਡਿਆਂ ਦੇ ਜੋੜ ਕਿਸ ਮਕਸਦ ਨਾਲ ਕੱਢੇ ਅਤੇ ਇਸ ਮਾਮਲੇ 'ਚ ਉਸ ਦੇ ਪਿੱਛੇ ਕੋਈ ਹੋਰ ਵਿਅਕਤੀ ਜਾਂ ਗਿਰੋਹ ਸ਼ਾਮਲ ਹੈ ਜਾਂ ਨਹੀਂ, ਇਹ ਪੁਲਸ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। ਫਿਲਹਾਲ ਪੁਲਸ ਵੱਲੋਂ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਵਿਸਥਾਰ ਪੂਰਵਕ ਜਾਣਕਾਰੀ ਦੀ ਉਡੀਕ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News