ਪਟਿਆਲਾ ਵਿਖੇ ਭਾਖੜਾ ਨਹਿਰ 'ਚ ਡਿੱਗੀ ਗੈਸ ਸਿਲੰਡਰਾਂ ਨਾਲ ਭਰੀ ਗੱਡੀ, ਡਰਾਈਵਰ ਲਾਪਤਾ
Sunday, Feb 04, 2024 - 04:57 PM (IST)
ਪਟਿਆਲਾ (ਵੈੱਬ ਡੈਸਕ)- ਪਟਿਆਲਾ ਵਿਖੇ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੋਂ ਦੇ ਕਸਬਾ ਸ਼ੁਤਰਾਣਾ ਵਿਖੇ ਬੀਤੀ ਰਾਤ ਗੈਸ ਸਿਲੰਡਰਾਂ ਨਾਲ ਭਰੀ ਹੋਈ ਪਿਕਅੱਪ ਗੱਡੀ ਭਾਖੜਾ ਨਹਿਰ ਵਿਚ ਡਿੱਗ ਗਈ। ਨਹਿਰ ਵਿਚ ਡਿੱਗੇ ਸਿਲੰਡਰਾਂ ਦੀ ਤੇਜ਼ੀ ਨਾਲ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਉਥੇ ਹੀ ਗੱਡੀ ਦਾ ਡਰਾਈਵਰ ਲਾਪਤਾ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਵਿਚ ਡਰਾਈਵਰ ਪਾਣੀ ਦੇ ਤੇਜ਼ ਵਹਾਅ ਵਿਚ ਲਾਪਤਾ ਹਰੋ ਗਿਆ ਹੈ, ਜਿਸ ਦੀ ਪੁਲਸ ਅਤੇ ਪਰਿਵਾਰ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ ਪੁਲਸ ਦੀ ਵੱਡੀ ਸਫ਼ਲਤਾ, ਡਰੋਨ ਜ਼ਰੀਏ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 4 ਮੁਲਜ਼ਮ ਗ੍ਰਿਫ਼ਤਾਰ
ਮਿਲੀ ਜਾਣਕਾਰੀ ਮੁਤਾਬਕ ਪਾਤੜਾਂ ਦੀ ਗੈਸ ਏਜੰਸੀ ਦੀ ਗੈਸ ਸਿਲੰਡਰਾਂ ਵਾਲੀ ਗੱਡੀ ਭਾਖੜਾ ਨਹਿਰ ਦੀ ਪਟੜੀ ਉਤੇ ਖਨੌਰੀ ਤੋਂ ਸ਼ੁਤਰਾਣਾ ਕਸਬੇ ਵੱਲ ਆ ਰਹੀ ਸੀ ਤਾਂ ਪਿੰਡ ਨਾਈਵਾਲਾ ਨੇੜੇ ਗੱਡੀ ਬੈਕ ਕਰਦੇ ਸਮੇਂ ਅਚਾਨਕ ਗੱਡੀ ਭਾਖੜਾ ਨਹਿਰ ਵਿਚ ਡਿੱਗ ਗਈ। ਲਾਪਤਾ ਡਰਾਈਵਰ ਦੀ ਪਛਾਣ ਗੁਰਦਿੱਤ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਸ਼ੁਤਰਾਣਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਗੋਤਾਖ਼ੋਰਾਂ ਦੀ ਮਦਦ ਨਾਲ ਗੱਡੀ ਤਾਂ ਬਰਾਮਦ ਕਰ ਲਈ ਹੈ ਪਰ ਗੁਰਦਿੱਤ ਸਿੰਘ ਲਾਪਤਾ ਦੱਸਿਆ ਜਾ ਰਿਹਾ ਹੈ। ਗੁਰਦਿੱਤ ਸਿੰਘ 6 ਭੈਣਾਂ ਦਾ ਇਕਲੌਤਾ ਭਰਾ ਹੈ ਅਤੇ ਵਿਆਹਿਆ ਹੋਇਆ ਹੈ।
ਇਹ ਵੀ ਪੜ੍ਹੋ: ਕੈਨੇਡਾ 'ਚੋਂ ਆਈ ਕਬੱਡੀ ਖਿਡਾਰੀ ਤਲਵਿੰਦਰ ਦੀ ਲਾਸ਼, ਭੈਣਾਂ ਨੇ ਸਿਹਰਾ ਸਜਾ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e