ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੀ 15 ਸਾਲਾ ਕੁੜੀ ਨਾਲ ਗੈਂਗਰੇਪ, ਪੀੜਤਾ ਨੇ ਕਰ ਲਈ ਖ਼ੁਦਕੁਸ਼ੀ

Monday, Jan 01, 2024 - 06:48 PM (IST)

ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੀ 15 ਸਾਲਾ ਕੁੜੀ ਨਾਲ ਗੈਂਗਰੇਪ, ਪੀੜਤਾ ਨੇ ਕਰ ਲਈ ਖ਼ੁਦਕੁਸ਼ੀ

ਨੂਰਪੁਰਬੇਦੀ (ਸੰਜੀਵ ਭੰਡਾਰੀ)- ਰੂਪਨਗਰ ਦੇ ਨੂਰਪੁਰਬੇਦੀ ਤੋਂ ਦਿਲ ਨੂੰ ਵਲੂੰਧਰਣ ਵਾਲੀ ਘਟਨਾ ਸਾਹਮਣੇ ਆਈ ਹੈ। ਪਿੰਡ ਧਮਾਣਾ ਵਿਖੇ ਦੋ ਨੌਜਵਾਨਾਂ ਵੱਲੋਂ ਕਥਿਤ ਤੌਰ ’ਤੇ ਇਕ 15 ਸਾਲਾ ਅਨੁਸੂਚਿਤ ਜਾਤੀ ਦੀ ਕੁੜੀ ਨਾਲ ਜਬਰ-ਜ਼ਿਨਾਹ ਕੀਤਾ ਗਿਆ। ਇਸ ਦੇ ਉਪਰੰਤ ਇਸ ਦੇ ਕੁੜੀ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧ ’ਚ ਪੁਲਸ ਨੇ 2 ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ। 

ਪ੍ਰਾਪਤ ਜਾਣਕਾਰੀ ਅਨੁਸਾਰ ਕੁੜੀ ਇਕ ਅਨਾਥ ਸੀ ਜੋ ਆਪਣੇ 14 ਸਾਲਾ ਭਰਾ ਨਾਲ ਆਪਣੀ ਨਾਨੀ ਨਾਲ ਰਹਿ ਰਹੀ ਸੀ। ਮ੍ਰਿਤਕ ਦੇ ਭਰਾ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੀ ਭੈਣ ਨਾਲ ਸ਼ਨੀਵਾਰ ਦੀ ਦੁਪਹਿਰ ਬਾਅਦ ਪਿੰਡ ਨੋਧੇਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਘਰ ਪਰਤ ਰਿਹਾ ਸੀ ਤਾਂ ਦੋ ਨੌਜਵਾਨਾਂ ਹਰਸ਼ ਰਾਣਾ ਅਤੇ ਦਿਨੇਸ਼ ਗੁੱਜਰ ਨੇ ਉਨ੍ਹਾਂ ਨੂੰ ਥੱਪੜ ਮਾਰਨੇ ਸ਼ੁਰੂ ਕਰ ਦਿੱਤੇ ਅਤੇ ਉਸ ਦੀ ਭੈਣ ਨੂੰ ਝਾੜੀਆਂ ਵੱਲ ਖਿੱਚ ਕੇ ਲੈ ਗਏ ਅਤੇ ਉਸ ਨਾਲ ਜਬਰ-ਜ਼ਿਨਾਹ ਕੀਤਾ। 

ਇਹ ਵੀ ਪੜ੍ਹੋ : ਦੋਸਤਾਂ ਨਾਲ ਨਵੇਂ ਸਾਲ ਦਾ ਜਸ਼ਨ ਮਨਾਉਣ ਗਏ DSP ਦੀ ਨਹਿਰ ਕੋਲੋਂ ਮਿਲੀ ਲਾਸ਼, PAP 'ਚ ਸਨ ਤਾਇਨਾਤ

ਉਸ ਨੇ ਦੱਸਿਆ ਕਿ ਉਹ ਆਪਣੀ ਭੈਣ ਅਤੇ ਦਾਦੀ ਨਾਲ ਸ਼ਨੀਵਾਰ ਸ਼ਾਮ ਕਰੀਬ 8 ਵਜੇ ਸਰਪੰਚ ਦੇ ਘਰ ਗਏ ਪਰ ਇਸ ਤੋਂ ਪਹਿਲਾਂ ਹੀ ਉਸ ਦੀ ਭੈਣ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ। ਉਸ ਨੂੰ ਇਕ ਨਿੱਜੀ ਨਰਸਿੰਗ ਹੋਮ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਐਤਵਾਰ ਦੀ ਮੌਤ ਹੋ ਗਈ। ਥਾਣਾ ਨੂਰਪੁਰਬੇਦੀ ਦੇ ਐੱਸ. ਐੱਚ. ਓ. ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਸ ਨੇ ਆਈ. ਪੀ. ਸੀ. ਦੀ ਧਾਰਾ 323, 341, 363, 366, 376-ਡੀ, 306, ਪ੍ਰੋਟੈਕਸ਼ਨ ਆਫ਼ ਚਿਲਡਰਨ ਫਰਾਮ ਸੈਕਸੂਅਲ ਆਫੈਂਸ ਐਕਟ ਦੀ ਧਾਰਾ 6 ਅਤੇ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਐਕਟ ਤਹਿਤ ਦੋ ਨੌਜਵਾਨਾਂ ’ਚ ਸ਼ਾਮਲ ਹਰਸ਼ ਰਾਣਾ ਅਤੇ ਦਿਨੇਸ਼ ਗੁੱਜਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ :  ‘ਜੀ ਆਇਆਂ ਨੂੰ-2024’: ਜਲੰਧਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਨਵੇਂ ਸਾਲ ਦਾ ਜਸ਼ਨ, ਵੇਖੋ ਤਸਵੀਰਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News