ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ''ਚ ਬੈਠੇ ਵਿਅਕਤੀ ਦੀ ਨਸ਼ਾ ਕਰਦੇ ਵੀਡੀਓ ਵਾਇਰਲ, ਅਕਾਲ ਤਖ਼ਤ ਵਲੋਂ ਸਖ਼ਤ ਨੋਟਿਸ
Thursday, Apr 11, 2024 - 06:31 PM (IST)
ਅੰਮ੍ਰਿਤਸਰ (ਸਰਬਜੀਤ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਇਕ ਵਿਅਕਤੀ ਵਲੋਂ ਕਿਸੇ ਨਸ਼ੀਲੇ ਪਦਾਰਥ ਦਾ ਸੇਵਨ ਕਰਨ ਦੀ ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਦੇ ਮਾਮਲੇ ’ਚ ਗੰਭੀਰ ਨੋਟਿਸ ਲਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਤਿਹਰੇ ਕਤਲ ਕਾਂਡ: ਤਿੰਨਾਂ ਜੀਆਂ ਦੇ ਇਕੱਠੇ ਬਲੇ ਸਿਵੇ, ਭੁੱਬਾਂ ਮਾਰ- ਮਾਰ ਰੋਇਆ ਸਾਰਾ ਪਿੰਡ (ਵੀਡੀਓ)
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਕੇ ਨਸ਼ੀਲਾ ਪਦਾਰਥ ਸੇਵਨ ਕਰਨ ਵਾਲੇ ਵਿਅਕਤੀ ਅਤੇ ਸਥਾਨ ਬਾਰੇ ਮੁੱਢਲੇ ਤੌਰ ’ਤੇ ਕੋਈ ਪਤਾ ਨਹੀਂ ਲੱਗ ਰਿਹਾ, ਜਦੋਂਕਿ ਇਸ ਵੀਡੀਓ ਨੂੰ ਵੇਖ ਕੇ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਆਦੇਸ਼ ਹੋਇਆ ਹੈ ਕਿ ਸਮੂਹ ਸਿੰਘ ਸਭਾਵਾਂ, ਜਥੇਬੰਦੀਆਂ, ਸੰਪਰਦਾਵਾਂ ਅਤੇ ਅਖੰਡ ਪਾਠੀ ਵੈੱਲਫੇਅਰ ਸੋਸਾਇਟੀਆਂ ਆਦਿ, ਜਿਸ ਕਿਸੇ ਕੋਲ ਵੀ ਇਸ ਵੀਡੀਓ ਵਿਚ ਦਿਖਾਈ ਦੇ ਰਹੇ ਦੁਸ਼ਟ ਵਿਅਕਤੀ ਦੀ ਪਛਾਣ-ਪਤੇ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਜਲਦ ਤੋਂ ਜਲਦ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਾਉਣ ਦੀ ਖੇਚਲ ਕਰੇ, ਤਾਂ ਜੋ ਸਿੱਖ ਭਾਵਨਾਵਾਂ ਨੂੰ ਪੁੱਜੀ ਭਾਰੀ ਠੇਸ ਦੇ ਗੰਭੀਰ ਮਾਮਲੇ ਵਿਚ ਪੰਥਕ ਪ੍ਰੰਪਰਾਵਾਂ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਮੁੰਡੇ ਦੀ ਕੋਰਟ ਮੈਰਿਜ ਕਰਵਾਉਣ 'ਤੇ ਮਾਂ ਨੂੰ ਕੀਤਾ ਨਿਰਵਸਤਰ, ਵੀਡੀਓ ਬਣਾ ਕੀਤੀ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8