ਲੁਧਿਆਣਾ ਦੇ ਮਸ਼ਹੂਰ ਹੋਟਲ ’ਚ ਵਿਦੇਸ਼ੀ ਕੁੜੀਆਂ ਦੀ ਵੀਡੀਓ ਹੋਈ ਵਾਇਰਲ, ਅਮੀਰਜ਼ਾਦਿਆਂ ਦੀ ਕਰਤੂਤ ਵੀ ਹੋਈ ਕੈਦ

Sunday, Sep 10, 2023 - 07:00 PM (IST)

ਲੁਧਿਆਣਾ ਦੇ ਮਸ਼ਹੂਰ ਹੋਟਲ ’ਚ ਵਿਦੇਸ਼ੀ ਕੁੜੀਆਂ ਦੀ ਵੀਡੀਓ ਹੋਈ ਵਾਇਰਲ, ਅਮੀਰਜ਼ਾਦਿਆਂ ਦੀ ਕਰਤੂਤ ਵੀ ਹੋਈ ਕੈਦ

ਲੁਧਿਆਣਾ (ਰਾਜ) : ਸਾਊਥ ਸਿਟੀ ਸਥਿਤ ਇਕ ਮਸ਼ਹੂਰ ਹੋਟਲ ਵਿਚ ਵਿਦੇਸ਼ੀ ਕੁੜੀਆਂ ਦੇ ਅਸ਼ਲੀਲ ਡਾਂਸ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਜਿਸ ਵਿਚ ਹੋਟਲ ਦੇ ਹਾਲ ਦੇ ਅੰਦਰ ਵਿਦੇਸ਼ੀ ਕੁੜੀਆਂ ਡਾਂਸ ਕਰ ਰਹੀਆਂ ਹਨ ਅਤੇ ਟੇਬਲਾਂ ’ਤੇ ਵੱਡੇ ਘਰਾਣਿਆਂ ਦੇ ਕਾਕੇ ਬੈਠ ਕੇ ਸ਼ਰਾਬ ਪੀ ਰਹੇ ਹਨ। ਵਾਇਰਲ ਹੋਈ ਵੀਡੀਓ ਥਾਣਾ ਸਰਾਭਾ ਨਗਰ ਦੀ ਪੁਲਸ ਕੋਲ ਪੁੱਜ ਗਈ ਹੈ। ਹੁਣ ਪੁਲਸ ਵੀਡੀਓ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਕਰ ਰਹੀ ਹੈ।
ਦਰਅਸਲ ਇਹ ਵੀਡੀਓ ਹੋਟਲ ਦੇ ਅੰਦਰ ਦੀ ਹੈ, ਜਿੱਥੇ ਵੱਖ-ਵੱਖ ਵਿਦੇਸ਼ੀ ਲੜਕੀਆਂ ਛੋਟੇ-ਛੋਟੇ ਕੱਪੜੇ ਪਾ ਕੇ ਅਸ਼ਲੀਲ ਡਾਂਸ ਕਰ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਵੀਡੀਓ ਕਿਸੇ ਅੰਦਰ ਦੇ ਵਿਅਕਤੀ ਨੇ ਹੀ ਬਣਾਈ ਹੈ ਅਤੇ ਬਾਅਦ ਵਿਚ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ। ਉਸ ਵੀਡੀਓ ਵਿਚ ਕਈ ਲੋਕ ਨਜ਼ਰ ਆ ਰਹੇ ਹਨ ਜੋ ਕਿ ਖੁੱਲ੍ਹੇਆਮ ਸ਼ਰਾਬ ਦਾ ਸੇਵਨ ਕਰ ਰਹੇ ਹਨ।

ਇਹ ਵੀ ਪੜ੍ਹੋ : ਪੁਲਸ ਨੇ ਸ਼ੱਕ ਦੇ ਆਧਾਰ ’ਤੇ ਰੋਕੀ ਤੂੜੀ ਵਾਲੀ ਟਰਾਲੀ, ਜਦੋਂ ਤਲਾਸ਼ੀ ਲਈ ਤਾਂ ਉੱਡੇ ਹੋਸ਼

ਵੀਡੀਓ ਵਾਇਰਲ ਹੋਣ ਤੋਂ ਬਾਅਦ ਅਸ਼ਲੀਲ ਡਾਂਸ ਦੇਖਣ ਗਏ ਲੋਕਾਂ ਨੂੰ ਭਾਜੜਾਂ ਪੈ ਗਈਆਂ ਹਨ ਅਤੇ ਉਨ੍ਹਾਂ ਵਿਚ ਡਰ ਦਾ ਮਾਹੌਲ ਬਣ ਗਿਆ ਹੈ। ਉਧਰ ਇਸ ਮਾਮਲੇ ਵਿਚ ਥਾਣਾ ਸਰਾਭਾ ਨਗਰ ਦੇ ਐੱਸ. ਐੱਚ. ਓ. ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਵੀਡੀਓ ਉਨ੍ਹਾਂ ਦੇ ਕੋਲ ਪੁੱਜੀ ਹੈ। ਉਸ ਵੀਡੀਓ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਜਾਵੇਗੀ। ਜੇਕਰ ਕੁਝ ਗਲਤ ਨਜ਼ਰ ਆਇਆ ਤਾਂ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

 ਇਹ ਵੀ ਪੜ੍ਹੋ : ਆਈਲੈਟਸ ਕਰਦੀ 18 ਸਾਲਾ ਮੁਟਿਆਰ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਇੰਸਟਾਗ੍ਰਾਮ ’ਤੇ ਪਾਈ ਵੀਡੀਓ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


author

Gurminder Singh

Content Editor

Related News