ਜ਼ਮੀਨੀ ਵਿਵਾਦ ਦੇ ਚੱਲਦਿਆਂ ਹੋਈ ਜ਼ਬਰਦਸਤ ਝੜਪ, ਪੁਲਸ ਸਾਹਮਣੇ ਭਿੜੀਆਂ ਦੋ ਧਿਰਾਂ

Friday, Jan 24, 2025 - 03:51 PM (IST)

ਜ਼ਮੀਨੀ ਵਿਵਾਦ ਦੇ ਚੱਲਦਿਆਂ ਹੋਈ ਜ਼ਬਰਦਸਤ ਝੜਪ, ਪੁਲਸ ਸਾਹਮਣੇ ਭਿੜੀਆਂ ਦੋ ਧਿਰਾਂ

ਤਰਨਤਾਰਨ (ਮਨਦੀਪ)- ਤਰਨਤਾਰਨ ਦੇ ਪਿੰਡ ਸਰਹਾਲੀ ਕਲਾਂ ਵਿਖੇ ਜ਼ਮੀਨੀ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਪੁਲਸ ਦੀ ਮੌਜੂਦਗੀ 'ਚ ਹੱਥੋਪਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਵੱਲੋਂ ਬੜੀ ਮੁਸ਼ੱਕਤ ਤੋਂ ਬਾਅਦ ਆਪਸ ਵਿੱਚ ਝਗੜ ਰਹੀਆਂ ਧਿਰਾਂ ਨੂੰ ਰੋਕਿਆ ਗਿਆ। ਜਿਸ ਦੀ ਵੀਡੀਓ ਵੀ ਕਾਫੀ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਪ੍ਰਾਈਵੇਟ ਸਕੂਲ ਦੇ ਅਧਿਆਪਕ ਵੱਲੋਂ ਮਾਸੂਮ ਬੱਚੇ 'ਤੇ ਤਸ਼ੱਦਦ, ਮਾਪਿਆਂ ਦਾ ਨਿਕਲਿਆ ਤ੍ਰਾਹ

ਜਾਣਕਾਰੀ ਮੁਤਾਬਕ ਜ਼ਮੀਨ 'ਤੇ ਕਾਬਜ਼ ਲੋਕਾਂ 'ਤੇ ਕੁਝ ਲੋਕਾਂ ਵੱਲੋਂ ਹਮਲਾ ਕਰਦਿਆਂ ਜ਼ਮੀਨ ਦੀ ਉਸਾਰੀ ਦੇ ਕੰਮ ਨੂੰ ਵੀ ਰੋਕਿਆ ਗਿਆ। ਜ਼ਮੀਨ 'ਤੇ ਕਾਬਜ਼ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਜ਼ਮੀਨ ਮਾਲਕੀ ਦੀ ਜ਼ਮੀਨ ਹੈ ਜਿਸ 'ਤੇ ਉਹ ਮਕਾਨ ਉਸਾਰੀ ਦਾ ਕੰਮ ਕਰ ਰਹੇ ਹਨ ਪਰ ਪਿੰਡ ਦੇ ਮੌਜੂਦਾ ਸਰਪੰਚ ਵੱਲੋਂ ਉਕਤ ਜ਼ਮੀਨ 'ਤੇ ਕੁਝ ਲੋਕਾਂ ਵੱਲੋਂ ਜ਼ਮੀਨ 'ਤੇ ਧੱਕੇ ਨਾਲ ਕਬਜ਼ਾ ਕਰਵਾਇਆ ਜਾ ਰਿਹਾ ਹੈ। ਅੱਜ ਵੀ ਉਕਤ ਲੋਕਾਂ ਵੱਲੋਂ ਪੁਲਸ ਦੀ ਮੌਜੂਦਗੀ ਵਿੱਚ ਆ ਕੇ ਉਨ੍ਹਾਂ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਨੂੰ ਉਕਤ ਲੋਕ ਮਕਾਨ ਨਹੀਂ ਬਣਾਉਣ ਦੇ ਰਹੇ, ਜਿਸ ਕਾਰਨ ਉਹ 2 ਮਹੀਨਿਆਂ ਤੋਂ ਖੁੱਲ੍ਹੇ ਆਸਮਾਨ ਥੱਲੇ ਰਹਿਣ ਲਈ ਮਜ਼ਬੂਰ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੇ ਮੌਜੂਦਾ ਸਰਪੰਚ ਵੱਲੋਂ ਉਕਤ ਜ਼ਮੀਨ ‘ਤੇ ਧੱਕੇ ਨਾਲ ਕਬਜ਼ਾ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ-  ਪੰਜਾਬ ਤੋਂ ਵੱਡੀ ਖ਼ਬਰ, ਭਾਖੜਾ ਨਹਿਰ 'ਚੋਂ ਮਿਲੀ ਮਾਡਲ ਕੁੜੀ ਦੀ ਲਾਸ਼

ਉਧਰ ਜਦੋਂ ਪਿੰਡ ਦੇ ਮੌਜੂਦਾ ਸਰਪੰਚ ਬਲਕਾਰ ਸਿੰਘ ਲਾਡੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਫੋਨ 'ਤੇ ਆਪਣੇ 'ਤੇ ਲਗਾਏ ਜਾ ਰਹੇ ਇਲਜ਼ਾਮਾਂ ਨੂੰ ਨਿਕਾਰਦਿਆਂ ਕਿਹਾ ਕਿ ਉਸ ਦਾ ਜ਼ਮੀਨ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਅਤੇ ਨਾ ਹੀ ਉਹ ਖੁਦ ਉਸ ਜ਼ਮੀਨ 'ਤੇ ਗਿਆ ਹੈ । ਜਦੋਂ ਮੌਕੇ 'ਤੇ ਪਹੁੰਚੇ ਥਾਣਾ ਸਰਹਾਲੀ ਦੇ ਐੱਸ. ਐੱਚ. ਓ. ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਦੋਵਾਂ ਪਾਰਟੀਆਂ ਨੂੰ ਆਪੋ-ਆਪਣੇ ਕਾਗਜ਼ਾਤ ਥਾਣੇ ਲੈ ਕੇ ਆਉਣ ਲਈ ਕਿਹਾ ਗਿਆ ਹੈ। ਕਾਗਜ਼ਾਤ ਦੀ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਐੱਸ. ਐੱਚ. ਓ. ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਪੁਲਸ ਦੀ ਮੌਜੂਦਗੀ ਵਿੱਚ ਲੜਾਈ ਜ਼ਰੂਰ ਹੋਈ ਹੈ ਪਰ ਕਿਸੇ ਦੇ ਸੱਟ ਨਹੀਂ ਲੱਗੀ ਹੈ। 

ਇਹ ਵੀ ਪੜ੍ਹੋ- ਬੱਸ ਕੰਡਕਟਰ ਦਾ ਸ਼ਰਮਨਾਕ ਕਾਰਾ, ਵਿਆਹੁਤਾ ਨਾਲ ਟੱਪੀਆਂ ਹੱਦਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News