ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਅਲਰਟ ਮੋਡ 'ਤੇ ਪ੍ਰਸ਼ਾਸਨ, ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ

Sunday, Jun 14, 2026 - 09:52 AM (IST)

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਅਲਰਟ ਮੋਡ 'ਤੇ ਪ੍ਰਸ਼ਾਸਨ, ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ

ਬਾਬਾ ਬਕਾਲਾ ਸਾਹਿਬ (ਰਾਕੇਸ਼) : ਤੇਜ਼ ਗਰਮੀ ਕਾਰਨ ਪਹਾੜਾਂ ’ਚ ਜੰਮੀ ਬਰਫ਼ ਪਿਘਲਣ ਨਾਲ ਦਰਿਆਵਾਂ ਵਿਚਲੇ ਪਾਣੀ ’ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਪਿਛਲੇ ਕੁੱਝ ਦਿਨਾਂ ਦੌਰਾਨ ਦਰਿਆ ਬਿਆਸ ਦੇ ਪਾਣੀ ’ਚ ਵੀ ਵੱਡਾ ਇਜ਼ਾਫ਼ਾ ਹੋਣ ਦੀ ਖ਼ਬਰ ਮਿਲੀ ਹੈ। ਸੂਤਰਾਂ ਅਨੁਸਾਰ ਪਿਛਲੇ 4 ਦਿਨਾਂ ਦੌਰਾਨ ਹੀ ਕਰੀਬ 10 ਹਜ਼ਾਰ ਕਿਊਸਿਕ ਪਾਣੀ ਦਾ ਵਾਧਾ ਹੋਣ ਦੀ ਪੁਸ਼ਟੀ ਹੋਈ ਹੈ। ਭਾਵੇਂ ਕਿ ਅਜੇ ਇਨ੍ਹਾਂ ਦਰਿਆਵਾਂ ’ਚ ਹੜ੍ਹਾਂ ਵਰਗੀ ਕੋਈ ਸਥਿਤੀ ਨਹੀਂ ਹੈ ਪਰ ਫਿਰ ਵੀ ਦਰਿਆ ਬਿਆਸ ਦੇ ਕੰਢੇ ’ਤੇ ਬੈਠੇ ਜ਼ਿਮੀਂਦਾਰਾਂ ਅਤੇ ਗੁੱਜਰ ਬਰਾਦਰੀ ਦੇ ਲੋਕਾਂ ਲਈ ਇਹ ਚਿੰਤਾ ਦਾ ਵਿਸ਼ਾ ਜ਼ਰੂਰ ਬਣ ਚੁੱਕਾ ਹੈ।

ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਦਿੱਤੀ ਗਈ ਜ਼ਰੂਰੀ ਸਲਾਹ, ਅਪਲਾਈ ਕਰਨ ਵੇਲੇ...

ਇਹ ਵੀ ਪਤਾ ਲੱਗਾ ਹੈ ਕਿ ਪੌਂਗ ਡੈਮ ’ਚ ਵੀ ਪਾਣੀ ਦਾ ਪੱਧਰ 20 ਫੁੱਟ ਤੋਂ ਵਧੇਰੇ ਉਚਾਈ ’ਤੇ ਜਾ ਚੁੱਕਾ ਹੈ। ਡੈਮ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਇਨ੍ਹਾਂ ਦਰਿਆਵਾਂ ’ਚ ਕਿਸੇ ਵੀ ਪਲ ਹੋਰ ਪਾਣੀ ਛੱਡਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਵੱਡੀ ਖ਼ਬਰ, ਟੁੱਟੇ ਸਾਰੇ ਰਿਕਾਰਡ, ਚੰਡੀਗੜ੍ਹ 'ਚ ਇਕ ਦਹਾਕੇ ਮਗਰੋਂ...

ਇਸ ਨਾਜ਼ੁਕ ਸਥਿਤੀ ਨੂੰ ਧਿਆਨ ’ਚ ਰੱਖਦਿਆਂ ਸਬ-ਡਵੀਜ਼ਨਲ ਮੈਜਿਸਟ੍ਰੇਟ ਬਾਬਾ ਬਕਾਲਾ ਸਾਹਿਬ ਦੇ ਦਫ਼ਤਰ ’ਚ ਇਕ ਫਲੱਡ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾ ਚੁੱਕਾ ਹੈ। ਇਹ ਕੰਟਰੋਲ ਰੂਮ 24 ਘੰਟੇ ਦਰਿਆ ਦੇ ਪਾਣੀ ਦੇ ਪੱਧਰ ਅਤੇ ਆਸ-ਪਾਸ ਦੇ ਹਾਲਾਤ ’ਤੇ ਤਿੱਖੀ ਨਜ਼ਰ ਰੱਖੇਗਾ ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਦਾ ਤੁਰੰਤ ਸਾਹਮਣਾ ਕੀਤਾ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


 


author

Babita

Content Editor

Related News