ਵਾਹਨ ਚਾਲਕਾਂ ਲਈ ਵੱਜੀ ਖ਼ਤਰੇ ਦੀ ਘੰਟੀ! ਹੋ ਜਾਣ ALERT ਨਹੀਂ ਤਾਂ ਫਿਰ...
Sunday, Nov 09, 2025 - 02:56 PM (IST)
ਲੁਧਿਆਣਾ (ਵੈੱਬ ਡੈਸਕ, ਰਾਜ) : ਵਾਹਨ ਚਾਲਕਾਂ ਲਈ ਵੱਡੀ ਖ਼ਤਰੇ ਦੀ ਘੰਟੀ ਵੱਜ ਗਈ ਹੈ। ਦਰਅਸਲ ਨਸ਼ੇ 'ਚ ਵਾਹਨ ਚਲਾਉਣ ਵਾਲੇ ਚਾਲਕਾਂ ਖ਼ਿਲਾਫ਼ ਪੁਲਸ ਨੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲੁਧਿਆਣਾ ਪੁਲਸ ਨੇ ਹਫ਼ਤੇ ਦੇ ਆਖ਼ਰੀ ਦਿਨਾਂ 'ਚ ਸ਼ਹਿਰ ਦੀਆਂ ਮੁੱਖ ਸੜਕਾਂ 'ਤੇ ਨਸ਼ੇ 'ਚ ਵਾਹਨ ਚਲਾਉਣ ਵਾਲੇ ਚਾਲਕਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ। ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਵੱਖ-ਵੱਖ ਚੌਕਾਂ ਅਤੇ ਰਾਤ ਦੇ ਸਮੇਂ ਭੀੜ ਵਾਲੇ ਇਲਾਕਿਆਂ 'ਚ ਟ੍ਰੈਫਿਕ ਪੁਲਸ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ।
ਇਹ ਵੀ ਪੜ੍ਹੋ : ਪੰਜਾਬ 'ਚ ਬੁਢਾਪਾ ਪੈਨਸ਼ਨ ਲੈਣ ਵਾਲਿਆਂ ਲਈ ਰਾਹਤ ਭਰੀ ਖ਼ਬਰ, ਲੱਖਾਂ ਬਜ਼ੁਰਗਾਂ ਨੂੰ ਮਿਲਿਆ ਲਾਭ
ਵਾਹਨ ਚਾਲਕਾਂ ਦੀ ਬ੍ਰੀਥ ਐਨੇਲਾਈਜ਼ਰ ਨਾਲ ਜਾਂਚ ਕੀਤੀ ਗਈ, ਜਿਸ ਦੌਰਾਨ 93 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ। ਇਹ ਮੁਹਿੰਮ ਲੁਧਿਆਣਾ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਏ. ਡੀ. ਸੀ. ਪੀ. ਟ੍ਰੈਫਿਕ ਗੁਰਪ੍ਰੀਤ ਕੌਰ ਪੁਰੇਵਾਲ, ਪੀ. ਪੀ. ਐੱਸ. ਦੀ ਦੇਖ-ਰੇਖ 'ਚ ਚਲਾਈ ਗਈ। ਸਵਪਨ ਸ਼ਰਮਾ ਨੇ ਕਿਹਾ ਕਿ ਨਸ਼ੇ 'ਚ ਵਾਹਨ ਚਲਾਉਣਾ ਨਾ ਸਿਰਫ ਕਾਨੂੰਨ ਦੀ ਉਲੰਘਣਾ ਹੈ, ਸਗੋਂ ਇਹ ਦੂਜਿਆਂ ਦੀ ਜਾਨ ਲਈ ਵੀ ਖ਼ਤਰਾ ਹੈ।
ਇਹ ਵੀ ਪੜ੍ਹੋ : ਪੰਜਾਬ ਲਈ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ, ਠੰਡ ਨੂੰ ਲੈ ਕੇ ਜਾਰੀ ਕੀਤਾ ਵੱਡਾ ਅਲਰਟ
ਉਨ੍ਹਾਂ ਨੇ ਕਿਹਾ ਕਿ ਪੁਲਸ ਵਲੋਂ ਇਸ ਤਰ੍ਹਾਂ ਦੀ ਮੁਹਿੰਮ ਹਫ਼ਤੇ ਦੇ ਆਖ਼ਰੀ ਅਤੇ ਵਿਸ਼ੇਸ਼ ਮੌਕਿਆਂ 'ਤੇ ਲਗਾਤਾਰ ਜਾਰੀ ਰਹੇਗੀ। ਪੁਲਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਸ਼ਰਾਬ ਪੀਣੀ ਹੈ ਤਾਂ ਉਹ ਕੈਬ ਜਾਂ ਨਿਰਧਾਰਿਤ ਡਰਾਈਵਰ ਦਾ ਇਸਤੇਮਾਲ ਕਰਨ। ਪੁਲਸ ਦਾ ਮਕਸਦ ਸਜ਼ਾ ਦੇਣਾ ਨਹੀਂ, ਸਗੋਂ ਜਾਨ ਬਚਾਉਣਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
