ਕਾਲਜ ''ਚ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਕਰਵਾਇਆ ਗਿਆ ਪ੍ਰੋਗਰਾਮ (ਵੀਡੀਓ)
Thursday, Aug 24, 2017 - 12:45 AM (IST)
ਜਲੰਧਰ— ਫਗਵਾੜਾ 'ਚ ਪਿਰਾਮਿਡ ਕਾਲਜ ਬਿਜ਼ਨੈੱਸ ਐਂਡ ਟੈਕਨਾਲੋਜੀ 'ਚ ਨਵੇਂ ਸੈਸ਼ਨ ਦੇ ਵਿਦਿਆਰਥੀਆਂ ਲਈ ਔਰੀਏਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ। ਕਾਲਜ ਦੇ ਚੇਅਰਮੈਨ ਜਤਿੰਦਰ ਸਿੰਘ ਬੇਦੀ ਅਤੇ ਭਵਨੂਰ ਸਿੰਘ ਬੇਦੀ ਵੱਲੋਂ ਜੋਤੀ ਪ੍ਰਜਵਲਿਤ ਕੀਤੀ ਗਈ। ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਕਾਲਜ ਦੇ ਚੇਅਰਮੈਨ ਪ੍ਰੋ. ਜਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਨਾਵਨਾਵਾਂ ਦਿੱਤੀਆਂ ਅਤੇ ਭਵਿੱਖ 'ਚ ਆਉਣ ਵਾਲੀਆਂ ਚੁਣੌਤੀਆਂ ਬਾਰੇ ਵੀ ਸੇਧ ਦਿੱਤੀ। ਨਾਲ ਹੀ ਉਨ੍ਹਾਂ ਨੇ ਬੱਚਿਆਂ ਨੂੰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।
ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਕਨੈਡਾ ਅਤੇ ਆਸਟ੍ਰੇਲੀਆ ਕ੍ਰੈਡਿਟ ਕੋਰਸ ਬਾਰੇ ਵੀ ਭਰਪੂਰ ਜਾਣਕਾਰੀ ਦਿੱਤੀ ਗਈ।
