ਹੁਸ਼ਿਆਰਪੁਰ ਦੇ ਥਾਣਾ ਮਾਡਲ ਟਾਊਨ ''ਚ ਵਾਪਰੀ ਵੱਡੀ ਘਟਨਾ, ਮੁਲਾਜ਼ਮਾਂ ਨੂੰ ਪਈਆਂ ਭਾਜੜਾਂ
Friday, Sep 27, 2024 - 07:07 PM (IST)
ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਦੇ ਥਾਣਾ ਮਾਡਲ ਟਾਊਨ ਬਾਹਰ ਲੱਗਿਆ ਸਫ਼ੈਦੇ ਦਾ ਇਕ ਦਰੱਖਤ ਟੁੱਟ ਕੇ ਗੱਡੀਆਂ 'ਤੇ ਆ ਡਿੱਗਿਆ, ਜਿਸ ਨਾਲ ਕਈ ਗੱਡੀਆਂ ਦਾ ਕਾਫ਼ੀ ਜ਼ਿਆਦਾ ਨੁਕਸਾਨ ਹੋਇਆ ਹੈ। ਹਾਲਾਂਕਿ ਇਸ ਹਾਦਸੇ ਵਿਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ ਪਰ ਮਸ਼ੀਨਰੀ ਦੀ ਗੱਲ ਕਰੀਏ ਤਾਂ ਪੁਲਸ ਮਹਿਕਮੇ ਦੀ ਇਕ ਸਰਕਾਰੀ ਗੱਡੀ ਵੀ ਇਸ ਹਾਦਸੇ ਵਿਚ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਜਲੰਧਰ 'ਚ ਤੇਜ਼ ਮੀਂਹ ਦੀ ਦਸਤਕ, ਜਾਣੋ ਅਗਲੇ ਦਿਨਾਂ ਦਾ ਹਾਲ
ਜਾਣਕਾਰੀ ਦਿੰਦੇ ਐੱਸ. ਐੱਚ. ਓ. ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਸਬੰਧਤ ਵਿਭਾਗ ਨੂੰ ਸੂਚਨਾ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਗੱਡੀਆਂ ਦਾ ਕਿੰਨਾ ਕੁ ਨੁਕਸਾਨ ਹੋਇਆ ਹੈ, ਉਸ ਦੀ ਪੜਤਾਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਫ਼ੈਦੇ ਦਾ ਦਰੱਖ਼ਤ ਕਾਫ਼ੀ ਜ਼ਿਆਦਾ ਪੁਰਾਣਾ ਸੀ ਅਤੇ ਗਲਿਆ ਹੋਇਆ ਸੀ, ਜਿਸ ਕਾਰਨ ਹੀ ਇਹ ਹਾਦਸਾ ਵਾਪਰਿਆ ਹੈ ਪਰ ਦੂਜੇ ਪਾਸੇ ਪ੍ਰਸ਼ਾਸਨ ਦੀ ਗੱਲ ਕਰੀਏ ਤਾਂ ਨਿਰੋਏ ਦਰੱਖ਼ਤਾਂ ਨੂੰ ਪ੍ਰਸ਼ਾਸਨ ਵੱਲੋਂ ਵਿਕਾਸ ਦੇ ਨਾਂ 'ਤੇ ਕੱਟਿਆ ਜਾ ਰਿਹਾ ਹੈ ਜਦਕਿ ਪੁਰਾਣੇ ਦਰੱਖ਼ਤ ਅੱਜ ਵੀ ਕਈ ਥਾਵਾਂ 'ਤੇ ਮਾੜੀ ਹਾਲਤ ਵਿਚ ਖੜ੍ਹੇ ਹਨ, ਜਿਸ 'ਤੇ ਨਾ ਤਾਂ ਵਿਭਾਗ ਦੀ ਹੀ ਨਜ਼ਰ ਜਾ ਰਹੀ ਹੈ ਅਤੇ ਨਾ ਹੀ ਕਿਸੇ ਅਧਿਕਾਰੀ ਦੀ।
ਇਹ ਵੀ ਪੜ੍ਹੋ- 'ਪੰਜਾਬ 95' ਫ਼ਿਲਮ 'ਤੇ 120 ਕੱਟ ਲਗਾਉਣ ਨੂੰ ਲੈ ਕੇ ਜਥੇਦਾਰ ਰਘਬੀਰ ਸਿੰਘ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ