ਆਸ਼ਕ ਨਾਲ ਰੱਲ ਵੱਢ 'ਤਾ ਪਤੀ, ਖ਼ੇਤਾਂ 'ਚ ਸੁੱਟ ਦਿੱਤੀ ਲਾਸ਼

Saturday, Dec 28, 2024 - 05:37 PM (IST)

ਆਸ਼ਕ ਨਾਲ ਰੱਲ ਵੱਢ 'ਤਾ ਪਤੀ, ਖ਼ੇਤਾਂ 'ਚ ਸੁੱਟ ਦਿੱਤੀ ਲਾਸ਼

ਨਕੋਦਰ (ਪਾਲੀ)- ਜਲੰਧਰ ਦਿਹਾਤੀ ਪੁਲਸ ਨੇ ਬੀਤੇ ਦਿਨੀਂ ਪਿੰਡ ਮੁੱਧਾ ਨੇੜੇ ਖੇਤਾਂ 'ਚੋਂ ਇੱਕ ਨੌਜਵਾਨ ਦੀ ਖੂਨ ਨਾਲ ਲੱਥ-ਪੱਥ ਮਿਲੀ ਲਾਸ਼ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਮ੍ਰਿਤਕ ਦੀ ਪਤਨੀ ਅਤੇ ਉਸਦੇ ਪ੍ਰੇਮੀ ਨੂੰ ਕਤਲ ਦੀ ਸਾਜ਼ਿਸ਼ ਦੇ ਮਾਮਲੇ  'ਚ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਇੱਕ ਤੇਜ਼ਧਾਰ ਦਾਤਰ ਅਤੇ ਦੋ ਮੋਟਰਸਾਈਕਲ ਵੀ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਨੀਰੂ ਬਾਲਾ ਪਤਨੀ ਮੁਕੇਸ਼ ਕੁਮਾਰ ਵਾਸੀ ਤਿਲਕ ਨਗਰ ਜਲੰਧਰ ਅਤੇ ਉਸ ਦੇ ਪ੍ਰੇਮੀ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਸੋਮਨਾਥ ਵਾਸੀਮੁਹੱਲਾ ਈਦਗਾਹ ਜਲੰਧਰ ਵਜੋਂ ਹੋਈ ਹੈ।

ਐੱਸ. ਐੱਸ. ਪੀ. ਜਲੰਧਰ ਦਿਹਾਤੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਬੀਤੀ 20 ਦਸੰਬਰ ਨੂੰ ਨਕੋਦਰ-ਜਲੰਧਰ ਮਾਰਗ 'ਤੇ ਪਿੰਡ ਮੁੱਧ ਨੇੜੇ ਖੇਤਾਂ 'ਚੋਂ ਇੱਕ ਨੌਜਵਾਨ ਮੁਕੇਸ਼ ਕੁਮਾਰ ਪੁੱਤਰ ਸਤਪਾਲ ਵਾਸੀ ਤਿਲਕ ਨਗਰ ਜਲੰਧਰ ਦੀ ਖੂਨ ਨਾਲ ਲੱਥ-ਪੱਥ ਲਾਸ਼ ਮਿਲੀ ਸੀ। ਮ੍ਰਿਤਕ ਦੇ ਪਿਤਾ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ ਥਾਣਾ ਸਦਰ ਨਕੋਦਰ ਵਿਖੇ ਮੁਕੱਦਮਾ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਘੋੜੀ ਖਰੀਦਣ ਲਈ ਬੈਂਕ 'ਚ ਮਾਰਿਆ ਡਾਕਾ

ਡੀ.ਐੱਸ. ਪੀ ਨਕੋਦਰ ਸੁਖਪਾਲ ਸਿੰਘ ਅਤੇ ਐੱਸ.ਆਈ. ਬਲਜਿੰਦਰ ਸਿੰਘ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ ਦਾ ਬਣਾਈ ਗਈ । ਉਕਤ ਟੀਮ ਨੇ ਕੁਝ ਦਿਨਾਂ ਵਿੱਚ ਤਕਨੀਕੀ ਅਤੇ ਖੁਫੀਆ ਜਾਣਕਾਰੀ ਹਾਸਲ ਕਰ ਕੇ ਉਕਤ ਮਾਮਲੇ 'ਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁੱਢਲੀ ਜਾਂਚ ਦੌਰਾਨ ਖੁਲਾਸਾ ਹੋਇਆ ਕਿ ਮ੍ਰਿਤਕ ਦੀ ਪਤਨੀ ਨੀਰੂ ਬਾਲਾ ਅਤੇ ਹਰਪ੍ਰੀਤ ਸਿੰਘ ਜਲੰਧਰ ਦੇ ਡੀ-ਮਾਰਟ ਵਿੱਚ ਇਕੱਠੇ ਕੰਮ ਕਰਦੇ ਸਨ। ਇਨ੍ਹਾਂ ਦੇ ਆਪਸ ਵਿੱਚ ਨਾਜਾਇਜ਼ ਸਬੰਧ ਸਨ। ਮੁਕੇਸ਼ ਕੁਮਾਰ ਨੂੰ ਖ਼ਤਮ ਕਰਕੇ  ਇੱਕ ਦੂਜੇ ਨਾਲ ਵਿਆਹ ਕਰਵਾਉਣ ਚਾਹੁੰਦੇ ਸੀ ਅਤੇ ਇਸ ਲਈ ਦੋਵਾਂ ਨੇ ਮੁਕੇਸ਼ ਕੁਮਾਰ ਦੇ ਕਤਲ ਦੀ ਸਾਜ਼ਿਸ਼ ਰਚੀ ਅਤੇ ਉਸ ਦਾ ਕਤਲ ਕਰ ਦਿੱਤਾ ਗਿਆ।

ਵਾਰਦਾਤ ਵਾਲੀ ਰਾਤ ਹਰਪ੍ਰੀਤ ਸਿੰਘ ਨੇ ਮੁਕੇਸ਼ ਕੁਮਾਰ ਦਾ ਤੇਜ਼ਧਾਰ ਹਥਿਆਰ ਦਾਤਰ ਨਾਲ ਵਾਰ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਖੂਨ ਨਾਲ ਲੱਥ-ਪੱਥ ਲਾਸ਼ ਨੂੰ ਪਿੰਡ ਮੁੱਧ ਨੇੜੇ ਖੇਤ ਵਿੱਚ ਸੁੱਟ ਦਿੱਤਾ ਸੀ। ਪੁਲਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤਿਆ ਹਥਿਆਰ(ਦਾਤਰ) ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ।  ਫਿਲਹਾਲ ਦੋਵੇਂ ਮੁਲਜ਼ਮ ਪੁਲਸ ਦੀ ਹਿਰਾਸਤ ਵਿੱਚ ਹਨ ਅਤੇ ਉਨ੍ਹਾਂ ਕੋਲੋਂ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਕਿ ਮਾਮਲੇ ਸਬੰਧੀ ਹੋਰ ਵੀ ਖ਼ੁਲਾਸੇ ਕੀਤੇ ਜਾ ਸਕਣ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦੇਰ ਰਾਤ 8 ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਲੁੱਟ ਲਿਆ ਸਾਰਾ ਘਰ

ਜ਼ਿਲ੍ਹੇ ਵਿੱਚ ਅਜਿਹੇ ਘਿਨਾਉਣੇ ਅਪਰਾਧਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ:- ਐੱਸ. ਐੱਸ. ਪੀ.ਖੱਖ. .

ਇਸ ਸਬੰਧੀ ਐੱਸ. ਐੱਸ. ਪੀ.ਖੱਖ. ਨੇ ਮੁਲਜ਼ਮਾਂ ਨੂੰ ਸਪੱਸ਼ਟ ਚੇਤਾਵਨੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਅਜਿਹੇ ਘਿਨਾਉਣੇ ਅਪਰਾਧਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਲਦੀ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News