ਬਟਾਲਾ ਵਿਖੇ ਫ਼ੈਕਟਰੀ ’ਚ ਕੰਮ ਕਰਦੀ ਔਰਤ ਨਾਲ ਵਾਪਰਿਆ ਭਾਣਾ, ਹੋਈ ਦਰਦਨਾਕ ਮੌਤ

09/08/2023 6:31:54 PM

ਬਟਾਲਾ (ਬੇਰੀ, ਵਿਪਨ) : ਸਥਾਨਕ ਬਾਈਪਾਸ ਸਥਿਤ ਭਾਂਡੇ ਬਣਾਉਣ ਵਾਲੀ ਫੈਕਟਰੀ ’ਚ ਬੀਤੀ ਦੇਰ ਸ਼ਾਮ ਕੰਮ ਕਰਦੇ ਸਮੇਂ ਅਚਾਨਕ ਮਸ਼ੀਨ ਦੀ ਲਪੇਟ ’ਚ ਆਉਣ ਨਾਲ ਇਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮ੍ਰਿਤਕਾ ਜੋਤੀ (25) ਵਾਸੀ ਬਟਾਲਾ ਦੇ ਪਿਤਾ ਦਿਨੇਸ਼ ਨੇ ਦੱਸਿਆ ਕਿ ਉਸ ਦੀ ਕੁੜੀ, ਜੋ ਕਿ ਵਿਆਹੀ ਹੋਈ ਸੀ ਅਤੇ ਇਹ ਬੱਚੀ ਦੀ ਮਾਂ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦਾ ਪਤੀ ਉਸ ਨੂੰ ਛੱਡ ਗਿਆ ਸੀ।

ਇਹ ਵੀ ਪੜ੍ਹੋ-  ਰਾਤ ਨੂੰ ਘਰ ’ਚ ਇਕੱਲੀ ਨੂੰਹ ਵੇਖ ਸਹੁਰੇ ਦੀ ਬਦਲੀ ਨੀਅਤ, ਹਵਸ ਦਾ ਸ਼ਿਕਾਰ ਬਣਾ ਦਿੱਤੀ ਇਹ ਧਮਕੀ

ਜੋਤੀ ਬਾਈਪਾਸ ’ਤੇ ਸਥਿਤ ਭਾਂਡੇ ਬਣਾਉਣ ਵਾਲੀ ਫੈਕਟਰੀ ’ਚ ਕੰਮ ਕਰਦੀ ਸੀ। ਬੀਤੀ ਸ਼ਾਮ ਸਮੇਂ ਕੁੜੀ ਰੋਜ਼ਾਨਾ ਦੀ ਤਰ੍ਹਾਂ ਫੈਕਟਰੀ ’ਚ ਕੰਮ ਕਰ ਰਹੀ ਸੀ ਤਾਂ ਅਚਾਨਕ ਉਸ ਦੇ ਵਾਲ ਮਸ਼ੀਨ 'ਚ ਆ ਗਏ, ਜਿਸ ਤੋਂ ਬਾਅਦ ਉਹ ਆਪ ਵੀ ਮਸ਼ੀਨ ਦੀ ਲਪੇਟ 'ਚ ਆ ਗਈ। ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਨੇ ਕਿਹਾ ਕਿ ਸਾਡੀ ਧੀ ਨੂੰ ਇਨਸਾਫ਼ ਚਾਹੀਦਾ ਹੈ। 

ਇਹ ਵੀ ਪੜ੍ਹੋ-  ਨਸ਼ੇ ਦੀ ਓਵਰਡੋਜ਼ ਕਾਰਨ ਔਰਤ ਦੀ ਮੌਤ, ਬਟਾਲਾ ਦੇ ਸਰਕਾਰੀ ਹਸਪਤਾਲ ਦੇ ਸਾਹਮਣੇ ਮਿਲੀ ਲਾਸ਼

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan