ਟਾਂਡਾ 'ਚ ਅੱਗ ਲੱਗਣ ਨਾਲ ਵਾਪਰਿਆ ਵੱਡਾ ਹਾਦਸਾ, ਝੁਲਸਣ ਕਾਰਨ ਤੜਫ਼-ਤੜਫ਼ ਕੇ ਔਰਤ ਦੀ ਨਿਕਲੀ ਜਾਨ

Wednesday, Aug 23, 2023 - 04:45 PM (IST)

ਟਾਂਡਾ 'ਚ ਅੱਗ ਲੱਗਣ ਨਾਲ ਵਾਪਰਿਆ ਵੱਡਾ ਹਾਦਸਾ, ਝੁਲਸਣ ਕਾਰਨ ਤੜਫ਼-ਤੜਫ਼ ਕੇ ਔਰਤ ਦੀ ਨਿਕਲੀ ਜਾਨ

ਟਾਂਡਾ ਉੜਮੁੜ (ਪਰਮਜੀਤ ਮੋਮੀ)- ਦਸ਼ਮੇਸ਼ ਨਗਰ ਟਾਂਡਾ ਵਿਖੇ ਅੱਗ ਲੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ। ਟਾਂਡਾ ਪੁਲਸ ਨੇ ਇਸ ਸਬੰਧੀ ਇਸ ਘਟਨਾ ਵਿੱਚ ਮੌਤ ਦਾ ਸ਼ਿਕਾਰ ਹੋਈ ਸ਼ੁਕੰਤਲਾ ਦੇਵੀ ਪਤਨੀ ਸਵ. ਦਰਸ਼ਨ ਲਾਲ ਦੇ  ਪੁੱਤਰ ਮੱਖਣ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ 174  ਦੀ ਇਕ ਕਾਰਵਾਈ ਕਰਕੇ ਲਾਸ਼ ਪੋਸਟਮਾਰਟਮ ਉਪਰੰਤ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਜਲੰਧਰ ਦਾ ਇਹ ਮਸ਼ਹੂਰ ਜੂਸ ਬਾਰ ਮੁੜ ਘਿਰਿਆ ਵਿਵਾਦਾਂ 'ਚ, ਬਿੱਛੂ ਤੋਂ ਬਾਅਦ ਹੁਣ ਨਿਕਲਿਆ ਕਾਕਰੋਚ

ਪੁਰਸ਼ ਨੂੰ ਦਿੱਤੇ ਗਏ ਬਿਆਨ ਵਿੱਚ ਮੱਖਣ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਦੁਪਹਿਰ ਸਮੇਂ ਉਸ ਦੀ ਮਾਂ ਚੁੱਲ੍ਹੇ ਕੋਲ ਕੰਮ ਕਰ ਰਹੀ ਸੀ ਕਿ ਅਚਾਨਕ ਹੀ ਮਾਂ ਨੂੰ ਅੱਗ ਲੱਗ ਗਈ ਅਤੇ ਉਹ ਪੂਰੀ ਤਰ੍ਹਾਂ ਝੁਲਸ ਗਈ, ਜਿਸ ਨੂੰ ਤੁਰੰਤ ਹੀ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ ਗਿਆ ਪਰ ਉਸ ਦੀ ਹਾਲਤ ਗੰਭੀਰ ਵੇਖਦਿਆਂ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਕਰ ਦਿੱਤਾ ਗਿਆ ਅਤੇ ਬਾਅਦ ਵਿੱਚ ਅੰਮ੍ਰਿਤਸਰ ਸ਼੍ਰੀ ਗੁਰੂ ਰਾਮਦਾਸ ਹਸਪਤਾਲ ਲਈ ਜਾਂਦੇ ਹੋਏ ਰਸਤੇ ਵਿੱਚ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੱਤਰਕਾਰ ਰਵੀ ਗਿੱਲ ਖ਼ੁਦਕੁਸ਼ੀ ਮਾਮਲੇ 'ਚ SHO ਤੇ ASI 'ਤੇ ਡਿੱਗੀ ਗਾਜ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News