ਕਾਲ ਬਣ ਕੇ ਆਈ ਤੇਜ਼ ਰਫ਼ਤਾਰ ਕਾਰ, ਬੱਸ ਦੀ ਉਡੀਕ ਕਰਦੀ ਔਰਤ ਦੀ ਦਰਦਨਾਕ ਮੌਤ

Saturday, Feb 04, 2023 - 12:35 PM (IST)

ਕਾਲ ਬਣ ਕੇ ਆਈ ਤੇਜ਼ ਰਫ਼ਤਾਰ ਕਾਰ, ਬੱਸ ਦੀ ਉਡੀਕ ਕਰਦੀ ਔਰਤ ਦੀ ਦਰਦਨਾਕ ਮੌਤ

ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਅੰਮ੍ਰਿਤਸਰ-ਹਰਗੋਬਿੰਦਪੁਰ ਮਾਰਗ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਮੰਡੀਲਾ ਨਜ਼ਦੀਕ ਦਰਦਨਾਕ ਸੜਕ ਹਾਦਸਾ ਹੋਇਆ ਹੈ। ਇਹ ਸੜਕ ਹਾਦਸਾ ਤੇਜ਼ ਰਫ਼ਤਾਰ ਆ ਰਹੀ ਕਾਰ ਦੀ ਵਜ੍ਹਾ ਨਾਲ ਹੋਇਆ ਹੈ। ਇਸ ਹਾਦਸੇ 'ਚ ਕੰਮ 'ਤੇ ਜਾਣ ਲਈ ਸੜਕ ਕਿਨਾਰੇ ਬੱਸ ਦੀ ਉਡੀਕ ਕਰ ਰਹੀ ਇਕ ਔਰਤ ਨੂੰ ਗੱਡੀ ਨੇ ਬੁਰੀ ਤਰ੍ਹਾਂ ਸਾਈਡ ਮਾਰੀ, ਜਿਸ ਦੇ ਚੱਲਦੇ ਉਕਤ ਔਰਤ ਗੁਰਪ੍ਰੀਤ ਕੌਰ ਦੀ ਸਿਰ 'ਤੇ ਸੱਟ ਲੱਗਣ ਕਾਰਨ ਮੌਕੇ 'ਤੇ ਮੌਤ ਹੋ ਗਈ।

ਇਹ ਵੀ ਪੜ੍ਹੋ- ਚੋਰਾਂ ਨੇ ਸਰਕਾਰੀ ਸਕੂਲ ਨੂੰ ਬਣਾਇਆ ਨਿਸ਼ਾਨਾ, ਪ੍ਰੋਜੈਕਟਰ ਤੇ CCTV ਸਣੇ ਮਿਡ-ਡੇ-ਮੀਲ ਦਾ ਰਾਸ਼ਨ ਵੀ ਨਹੀਂ ਛੱਡਿਆ

ਇਸ ਤੋਂ ਪਹਿਲਾ ਬੇਕਾਬੂ ਤੇਜ਼ ਰਫ਼ਤਾਰ ਕਾਰ ਮੋਟਰਸਾਈਕਲ 'ਚ ਜਾ ਟਕਰਾਈ ਅਤੇ ਮੋਟਰਸਾਈਕਲ ਸਵਾਰ ਸਮੇਤ ਤਿੰਨ ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਕਾਰ ਨੇ ਸੜਕ ਕਿਨਾਰੇ ਖੜੀ ਔਰਤ ਨੂੰ ਚੇਪਟ 'ਚ  ਲੈ ਲਿਆ। ਜਦਕਿ ਇਸ ਹਾਦਸੇ 'ਚ ਔਰਤ ਗੁਰਪ੍ਰੀਤ ਕੌਰ ਦੀ ਮੌਕੇ 'ਤੇ ਮੌਤ ਗਈ ਹੈ। ਇਸ ਦੌਰਾਨ ਡਰਾਈਵਰ ਕਾਰ ਛੱਡ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ- ਕਿਰਿਆ ਦੀ ਰਸਮ 'ਚ ਸ਼ਾਮਲ ਹੋਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਕਦੇ ਨਾ ਭੁੱਲਣ ਵਾਲਾ ਹਾਦਸਾ

ਥਾਣਾ ਘੁਮਾਣ ਦੀ ਪੁਲਸ ਨੇ ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਕਾਰੀ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਕੌਰ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਸਿਵਲ ਹਸਪਤਾਲ 'ਚ ਭੇਜੀ ਗਈ ਹੈ ਅਤੇ ਮ੍ਰਿਤਕ ਦੇ ਪਤੀ ਸਤਨਾਮ ਸਿੰਘ ਦੇ ਬਿਆਨ ਦਰਜ ਕਰ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਜੋ ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਤਿੰਨ ਲੋਕ ਜ਼ਖ਼ਮੀ ਹੋਏ ਹਨ। ਉਨ੍ਹਾਂ ਦਾ ਇਲਾਜ ਇਕ ਨਿੱਜੀ ਹਸਪਤਾਲ 'ਚ ਚੱਲ ਰਿਹਾ ਹੈ ਅਤੇ ਉਨ੍ਹਾਂ ਦੇ ਵੀ ਬਿਆਨ ਦਰਜ ਕੀਤੇ ਜਾਣਗੇ। ਪਰ ਕਾਰ ਚਲਾਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News