ਟਾਂਡਾ ਵਿਖੇ ਵਾਪਰੀ ਵੱਡੀ ਵਾਰਦਾਤ, ਪੇਟੀ 'ਚੋਂ ਮਿਲੀ ਔਰਤ ਦੀ ਲਾਸ਼

Thursday, Apr 06, 2023 - 03:55 PM (IST)

ਟਾਂਡਾ ਵਿਖੇ ਵਾਪਰੀ ਵੱਡੀ ਵਾਰਦਾਤ, ਪੇਟੀ 'ਚੋਂ ਮਿਲੀ ਔਰਤ ਦੀ ਲਾਸ਼

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਜਸਵਿੰਦਰ,ਮੋਮੀ)- ਪਿੰਡ ਬੋਦਲ ਕੋਟਲੀ ਵਿਚ ਸਨਸਨੀ ਖੇਜ਼ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪਿੰਡ ਵਿਚ ਕਰੀਬ 30 ਸਾਲਾ ਔਰਤ ਦਾ ਕਤਲ ਕਰਕੇ ਉਸਦੀ ਲਾਸ਼ ਨੂੰ ਪੇਟੀ ਵਿਚ ਪਾ ਕੇ ਲੁਕੋਇਆ ਹੋਇਆ ਸੀ। ਇਸ ਦੌਰਾਨ ਟਾਂਡਾ ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ-  ਵੱਡੀ ਖ਼ਬਰ: ਹੁਣ ਅੰਮ੍ਰਿਤਸਰ ਹਵਾਈ ਅੱਡੇ ਤੋਂ ਭਰ ਸਕੋਗੇ ਇਟਲੀ-ਕੈਨੇਡਾ ਲਈ ਉਡਾਣ

ਜਾਣਕਾਰੀ ਅਨੁਸਾਰ ਔਰਤ ਆਪਣੇ ਪਿਤਾ ਦੇ ਪਿੰਡ ਗਈ ਸੀ, ਜਿਥੇ ਦੋ ਨੌਜਵਾਨਾਂ ਵੱਲੋਂ ਉਸ ਦਾ ਬੇਰਹਿਮੀ ਨਾਲ ਕਤਲ ਕਰਕੇ ਉਸ ਦੀ ਲਾਸ਼ ਨੂੰ ਪੇਟੀ 'ਚ ਬੰਦ ਕਰ ਦਿੱਤਾ। ਇਸ ਸੰਬੰਧੀ ਥਾਣਾ ਡੀਐੱਸਪੀ ਟਾਂਡਾ ਕੁਲਵੰਤ ਸਿੰਘ ਤੇ ਥਾਣਾ ਮੁਖੀ ਟਾਂਡਾ ਮਲਕੀਅਤ ਸਿੰਘ ਨੇ ਪੁਲਸ ਪਾਰਟੀ ਸਮੇਤ ਪਹੁੰਚ ਕੇ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਹੈ। ਮ੍ਰਿਤਕ ਔਰਤ ਦੇ ਕਤਲ ਦੇ ਕਾਰਨਾਂ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਅੰਮ੍ਰਿਤਪਾਲ ਦੇ 11 ਸਾਥੀਆਂ ਦੀ ਵੀਡੀਓ ਕਾਨਫਰੰਸ ਰਾਹੀਂ ਬਾਬਾ ਬਕਾਲਾ ਸਾਹਿਬ ਅਦਾਲਤ ’ਚ ਹੋਈ ਪੇਸ਼ੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News