ਤਰਨਤਾਰਨ ਵਿਖੇ ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਭਰ ਜਵਾਨੀ 'ਚ ਜਹਾਨੋਂ ਤੁਰ ਗਿਆ ਪੁੱਤ

Monday, Feb 13, 2023 - 12:58 PM (IST)

ਤਰਨਤਾਰਨ ਵਿਖੇ ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਭਰ ਜਵਾਨੀ 'ਚ ਜਹਾਨੋਂ ਤੁਰ ਗਿਆ ਪੁੱਤ

ਤਰਨਤਾਰਨ (ਸੁਖਦੇਵ ਰਾਜ)- ਤਰਨਤਾਰਨ ਦੇ ਕਸਬਾ ਫਤਿਆਬਾਦ ਵਿਖੇ ਯੁਵਰਾਜ ਸਿੰਘ ਉਮਰ (22) ਸਾਲ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। 

ਇਹ ਵੀ ਪੜ੍ਹੋ- ਜ਼ਹਿਰੀਲੀ ਦਵਾਈ ਖਾਣ ਨਾਲ ਨੌਜਵਾਨ ਦੀ ਮੌਤ, ਪੁਲਸ ਵੱਲੋਂ ਕੀਤੀ ਜਾ ਰਹੀ ਜਾਂਚ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੀ ਮਾਤਾ ਨਿਰਮਲ ਕੌਰ ਭਰਾ ਰਣਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਲਗਭਗ ਪਿਛਲੇ ਪੰਜ-ਛੇ ਸਾਲਾਂ ਤੋਂ ਨਸ਼ਾਂ ਕਰਨ ਦਾ ਆਦੀ ਸੀ। ਉਨ੍ਹਾਂ ਦੱਸਿਆ ਕਿ ਅੱਜ ਤੜਕੇ ਸਵੇਰੇ ਵਜੇ ਦੇ ਕਰੀਬ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ- ਵਿਦਿਆਰਥੀਆਂ ਦੇ ਬਸਤੇ 'ਚ ਪੁੱਜੀ ਸ਼ਰਾਬ, DEO ਦਾ ਹੁਕਮ- ਬੈਗ ਤੇ ਬੋਤਲਾਂ ਕਰੋ ਚੈੱਕ

ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੇ ਮੁਹੱਲੇ 'ਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ। ਉਨ੍ਹਾਂ ਵੱਲੋਂ ਪੁਲਸ ਪ੍ਰਸ਼ਾਸਨ ਅਤੇ ਸਰਕਾਰ ਅੱਗੇ ਗੁਹਾਰ ਲਗਾਉਂਦੇ ਹੋਏ ਕਿਹਾ ਕਿ ਨਸ਼ੇ ਦੀ ਹੋ ਰਹੀ ਵਿਕਰੀ 'ਤੇ ਲਗਾਮ ਲਗਾਈ ਜਾਵੇ ਤਾਂ ਜੋ ਹੋਰਾਂ ਦੇ ਪੁੱਤ ਬਚ ਸਕਣ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News