ਮੂਸੇਵਾਲਾ ਦੇ ਪਿੰਡ ਤੋਂ ਆਈ ਦੁਖਦਾਇਕ ਖ਼ਬਰ, ਕਰਜ਼ੇ ਤੋਂ ਪ੍ਰੇਸ਼ਾਨ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਕੀਤੀ ਖ਼ੁਦਕੁਸ਼ੀ

Saturday, Mar 04, 2023 - 04:42 PM (IST)

ਮੂਸੇਵਾਲਾ ਦੇ ਪਿੰਡ ਤੋਂ ਆਈ ਦੁਖਦਾਇਕ ਖ਼ਬਰ, ਕਰਜ਼ੇ ਤੋਂ ਪ੍ਰੇਸ਼ਾਨ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਕੀਤੀ ਖ਼ੁਦਕੁਸ਼ੀ

ਮਾਨਸਾ (ਪਰਮਦੀਪ)- ਪੰਜਾਬੀ ਇੰਡਸਟਰੀ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮਾਨਸਾ ਤੋਂ ਇਕ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸਦੇ ਤਹਿਤ ਮਾਨਸਾ ਦੇ ਪਿੰਡ ਦੇ 21 ਸਾਲਾ ਨੌਜਵਾਨ ਗੁਰਮੀਤ ਸਿੰਘ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਦਿੰਦਿਆ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਗੁਰਮੀਤ ਸਿੰਘ ਦੀ ਉਮਰ 21 ਸਾਲ ਦੀ ਹੈ ਅਤੇ ਉਹ 2 ਏਕੜ ਜ਼ਮੀਨ 'ਤੇ ਕਿਸਾਨੀ ਕਰਦਾ ਸੀ। ਇਕ ਸਾਲ ਪਹਿਲਾਂ ਮ੍ਰਿਤਕ ਦੀ ਮਾਤਾ ਦੀ ਮੌਤ ਹੋ ਗਈ ਸੀ ਅਤੇ ਲੰਮੇ ਸਮੇਂ ਤੋਂ ਪ੍ਰੇਸ਼ਾਨ ਸੀ।

ਇਹ ਵੀ ਪੜ੍ਹੋ- SGPC ਦੀ ਵਿਸ਼ੇਸ਼ ਇਕੱਤਰਤਾ 'ਚ ਲਏ ਗਏ ਵੱਡੇ ਫ਼ੈਸਲੇ, ਹਰਿਆਣਾ ਮਾਮਲੇ 'ਤੇ ਬਣਾਈ ਗਈ 6 ਮੈਂਬਰੀ ਕਮੇਟੀ

ਗੁਰਮੀਤ ਸਿੰਘ ਦੋ ਭੈਣਾ ਦਾ ਇਕਲੌਤਾ ਭਰਾ ਸੀ, ਜਿਸ ਕਾਰਨ ਉਸ ਦੇ ਸਿਰ 'ਤੇ ਭੈਣਾਂ ਦੇ ਵਿਆਹ ਦੀਆਂ ਵੀ ਜ਼ਿੰਮੇਵਾਰੀਆਂ ਸਨ। ਇਸ ਕਾਰਨ ਉਹ ਕਾਫ਼ੀ ਸਮੇਂ ਤੋਂ ਟੈਨਸ਼ਨ 'ਚ ਅਤੇ ਚੁੱਪ-ਚਾਪ ਰਹਿੰਦਾ ਸੀ। ਇਸ ਤੋਂ ਇਲਾਵਾ ਉਸ ਦੇ ਸਿਰ 'ਤੇ ਚਾਰ ਲੱਖ ਤੱਕ ਦਾ ਕਰਜ਼ਾ ਵੀ ਸੀ। ਜਿਸ ਕਰਕੇ ਉਸ ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਦੌਰਾਨ ਪਰਿਵਾਰਿਕ ਮੈਂਬਰਾਂ ਨੇ ਪੁਲਸ ਅਧਿਕਾਰੀ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਪੁਲਸ ਨੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਅੰਮ੍ਰਿਤਪਾਲ ਸਿੰਘ ਦੀ ਬੰਦ ਕਮਰਾ ਮੀਟਿੰਗ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News