ਗ਼ਲਤੀ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ ਹੋਈ ਨੌਜਵਾਨ ਲੜਕੀ ਦੀ ਮੌਤ

Thursday, Sep 05, 2024 - 07:21 AM (IST)

ਗ਼ਲਤੀ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ ਹੋਈ ਨੌਜਵਾਨ ਲੜਕੀ ਦੀ ਮੌਤ

ਲੁਧਿਆਣਾ (ਗੌਤਮ) : ਸ਼ਿਮਲਾਪੁਰੀ ਇਲਾਕੇ ’ਚ ਰਹਿਣ ਵਾਲੀ ਇਕ ਨੌਜਵਾਨ ਲੜਕੀ ਦੀ ਗਲਤੀ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ ਮੌਤ ਹੋ ਗਈ। ਸੂਚਨਾ ਮਿਲਦੇ ਹੀ ਥਾਣਾ ਸ਼ਿਮਲਾਪੁਰੀ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਮੌਕਾ ਮੁਆਇਨਾ ਕਰ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। 

ਮਰਨ ਵਾਲੀ ਲੜਕੀ ਦੀ ਪਛਾਣ ਪੁਲਸ ਨੇ ਸੋਨੀਆ 23 ਸਾਲ ਵਜੋਂ ਕੀਤੀ ਹੈ। ਪੁਲਸ ਨੇ ਉਸ ਦੇ ਪਿਤਾ ਮਨਜਿੰਦਰ ਸਿੰਘ ਦੇ ਬਿਆਨ ’ਤੇ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ। ਹੈੱਡ ਕਾਂਸਟੇਬਲ ਸੁਸ਼ਮਾ ਰਾਣੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਉਸਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੋਨੀਆ ਦਾ ਕੁਝ ਹੀ ਸਮਾਂ ਪਹਿਲਾਂ ਰੋਕਾ ਹੋਇਆ ਸੀ ਪਰ ਉਨ੍ਹਾਂ ਦੀ ਲੜਕੀ ਦੀ ਅਚਾਨਕ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਲੜਕੀ ਕੁਝ ਦਿਨਾਂ ਤੋਂ ਬੀਮਾਰ ਸੀ ਜਿਸ ਕਾਰਨ ਉਸ ਨੇ ਘਰ ਵਿਚ ਰੱਖੀ ਕੋਈ ਜ਼ਹਿਰੀਲੀ ਦਵਾਈ ਗਲਤੀ ਨਾਲ ਖਾ ਲਈ ਜਿਸ ਕਾਰਨ ਉਸ ਦੀ ਹਾਲਤ ਵਿਗੜਨ ’ਤੇ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOSs:-  https://itune.apple.com/in/app/id53832 3711?mt=8


author

Sandeep Kumar

Content Editor

Related News