ਹੈਰੋਇਨ ਸਮੇਤ ਇਕ ਨੌਜਵਾਨ ਗ੍ਰਿਫਤਾਰ

Sunday, Aug 20, 2017 - 12:11 AM (IST)

ਬਟਾਲਾ,   (ਮਠਾਰੂ)—   ਜ਼ਿਲਾ ਪੁਲਸ ਵੱਲੋਂ ਇਕ ਨਸ਼ੇੜੀ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਮੁਖਤਿਆਰ ਸਿੰਘ ਅਤੇ ਪੁਲਸ ਚੌਕੀ ਪੰਜ ਗਰਾਈਆਂ ਦੇ ਇੰਚਾਰਜ ਬਲਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਗੁਪਤ ਸੂਚਨਾ ਮਿਲਣ 'ਤੇ ਪਿੰਡ ਬੂੜੇਨੰਗਲ ਦੇ ਸ਼ਮਸ਼ਾਨਘਾਟ ਦੇ ਨੇੜੇ ਜਦ ਪੁਲਸ ਪਾਰਟੀ ਵੱਲੋਂ ਛਾਪੇਮਾਰੀ ਕੀਤੀ ਗਈ ਤਾਂ ਇਕ ਨੌਜਵਾਨ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਤਲਾਸ਼ੀ ਲੈਣ ਉਪਰੰਤ ਉਸ ਦੇ ਕੋਲੋਂ 56 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਦ ਕਿ ਫੜੇ ਗਏ ਨੌਜਵਾਨ ਦੀ ਪਛਾਣ ਰਾਜਬੀਰ ਸਿੰਘ ਵਜੋਂ ਹੋਈ ਹੈ, ਜਿਸ ਦੇ ਖਿਲਾਫ਼ ਮੁਕੱਦਮਾ ਦਰਜ ਕਰਕੇ ਮਾਣਯੋਗ ਜੱਜ ਮਹੇਸ਼ ਕੁਮਾਰ ਦੀ ਅਦਾਲਤ ਵਿੱਚ ਪੇਸ਼ ਕਰਕੇ 14 ਦਿਨਾਂ ਦੇ ਜੂਡੀਸ਼ੀਅਲ ਰਿਮਾਂਡ ਹੇਠ ਜੇਲ ਭੇਜ ਦਿੱਤਾ ਗਿਆ ਹੈ। 


Related News