ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ

Tuesday, Jan 16, 2018 - 05:17 AM (IST)

ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ

ਸ਼ੇਰਪੁਰ, (ਅਨੀਸ਼)- ਬੜੀ ਰੋਡ 'ਤੇ ਹੋਏ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗੁਰਮੀਤ ਸਿੰਘ (42) ਸਾਲ ਪੁੱਤਰ ਗੁਰਚਰਨ ਸਿੰਘ ਵਾਸੀ ਟਿੱਬਾ ਮੋਟਰਸਾਈਕਲ 'ਤੇ ਪਿੰਡ ਟਿੱਬਾ ਤੋਂ ਸ਼ੇਰਪੁਰ ਆ ਰਿਹਾ ਸੀ ਕਿ ਜਦੋਂ ਟੈਲੀਫੋਨ ਐਕਸਚੇਂਜ ਕੋਲ ਪੁੱਜਾ ਤਾਂ ਇਕ ਨਿੱਜੀ ਬੱਸ, ਜੋ ਤੇਜ਼ ਰਫਤਾਰ ਨਾਲ ਆ ਰਹੀ ਸੀ, ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਡਿੱਗ ਪਿਆ ਤੇ ਬੱਸ ਦਾ ਟਾਇਰ ਉਸ ਦੇ ਉੱਪਰੋਂ ਲੰਘ ਗਿਆ ਤੇ ਉਸ ਦੀ ਮੌਕੇ 'ਤੇ ਮੌਤ ਹੋ ਗਈ।
ਥਾਣਾ ਸ਼ੇਰਪੁਰ ਦੇ ਏ. ਐੱਸ. ਆਈ. ਮਲਕੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਜਸਪਾਲ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਬੱਸ ਦੇ ਚਾਲਕ ਅੰਮ੍ਰਿਤਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਹਥਨ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਧੂਰੀ ਭੇਜ ਦਿੱਤੀ ਗਈ ਹੈ।


Related News