ਵੱਡਾ ਹਾਦਸਾ : ਤੇਜ਼ ਰਫ਼ਤਾਰ ਬੱਸ ਦੀ ਭੇਟ ਚੜੀਆਂ ਦੋ ਜਾਨਾਂ, ਨੌਜਵਾਨ ਤੇ ਔਰਤ ਦੀ ਮੌਕੇ 'ਤੇ ਮੌਤ

Sunday, Feb 19, 2023 - 05:34 PM (IST)

ਵੱਡਾ ਹਾਦਸਾ : ਤੇਜ਼ ਰਫ਼ਤਾਰ ਬੱਸ ਦੀ ਭੇਟ ਚੜੀਆਂ ਦੋ ਜਾਨਾਂ, ਨੌਜਵਾਨ ਤੇ ਔਰਤ ਦੀ ਮੌਕੇ 'ਤੇ ਮੌਤ

ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਬਟਾਲਾ ਦੇ ਕਸਬਾ ਘੁਮਾਣ ਨੇੜੇ ਅੱਜ ਦੁਪਹਿਰ ਦਰਦਨਾਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਤੇਜ਼ ਰਫ਼ਤਾਰ ਨਾਲ ਆ ਰਹੀ ਬੱਸ ਨੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ 'ਚ ਟੱਕਰ ਮਾਰ ਦਿੱਤੀ। ਮੋਟਰਸਾਈਕਲ 'ਤੇ ਸਵਾਰ 20 ਸਾਲਾ ਨੌਜਵਾਨ ਜਸ਼ਨ ਅਤੇ ਉਸ ਦੀ ਰਿਸ਼ਤੇਦਾਰ ਔਰਤ 45 ਸਾਲ ਪਰਮਜੀਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ ।

ਕੈਨੇਡਾ ਤੋਂ ਫ਼ਿਰ ਆਈ ਦਰਦਨਾਕ ਖ਼ਬਰ, ਤਰਨਤਾਰਨ ਦੇ ਨੌਜਵਾਨ ਦੀ ਕੰਮ ਦੌਰਾਨ ਹੋਈ ਮੌਤ

ਮ੍ਰਿਤਕ ਨੌਜਵਾਨ ਜਸ਼ਨ ਦੇ ਪਿਤਾ ਅਤੇ ਚਾਚੇ ਨੇ ਦੱਸਿਆ ਕਿ ਜਸ਼ਨ ਅਤੇ ਰਿਸ਼ਤੇਦਾਰ ਔਰਤ ਪਰਮਜੀਤ ਕੌਰ ਦੋਵੇਂ ਜੰਡਿਆਲਾ ਗੁਰੂ ਤੋਂ ਮੋਟਰ ਸਾਈਕਲ 'ਤੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਲਈ ਕਸਬਾ ਘੁੰਮਣ ਦੇ ਨੇੜੇ ਪਿੰਡ ਮੱਛਰਾਵਾ ਜਾ ਰਹੇ ਸੀ। ਇਸ ਦੌਰਾਨ ਰਸਤੇ 'ਚ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ 'ਚ ਟੱਕਰ ਮਾਰ ਦਿੱਤੀ। ਜਿਸ ਦੇ ਚਲਦੇ ਮੌਕੇ 'ਤੇ ਉਨ੍ਹਾਂ ਦੇ ਪੁੱਤ ਦੀ ਮੌਤ ਹੋ ਗਈ। ਜਦਕਿ ਰਿਸ਼ਤੇਦਾਰ ਪਰਮਜੀਤ ਕੌਰ ਨੂੰ ਇਲਾਜ ਲਈ ਬਟਾਲਾ ਹਸਪਤਾਲ ਲਿਆਉਂਦੇ ਸਮੇਂ ਉਸਦੀ ਮੌਤ ਹੋ ਗਈ। ਇਸ ਦੌਰਾਨ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਸਿਵਲ ਹਸਪਤਾਲ ਬਟਾਲਾ 'ਚ ਕਰਵਾਇਆ ਜਾ ਰਿਹਾ ਹੈ। ਉਧਰ ਪੁਲਸ ਵਲੋਂ ਬੱਸ ਨੂੰ ਕਬਜ਼ੇ 'ਚ ਲੈਕੇ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਘੁੰਮ ਰਹੇ ਬੇਖੋਫ਼ ਲੁੱਟੇਰੇ, ਗੱਡੀ ਰੋਕ ਲੁੱਟੀ 13 ਲੱਖ ਤੋਂ ਵੱਧ ਨਕਦੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News