ਦੋਸਤ ਕੋਲ ਰਹਿ ਰਹੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਭਰਾ ਨੂੰ ਅਜਿਹੇ ਹਾਲ 'ਚ ਵੇਖ ਭੈਣਾਂ ਦਾ ਨਿਕਲਿਆ ਤ੍ਰਾਹ

Saturday, Jul 29, 2023 - 11:48 AM (IST)

ਦੋਸਤ ਕੋਲ ਰਹਿ ਰਹੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਭਰਾ ਨੂੰ ਅਜਿਹੇ ਹਾਲ 'ਚ ਵੇਖ ਭੈਣਾਂ ਦਾ ਨਿਕਲਿਆ ਤ੍ਰਾਹ

ਮੱਲ੍ਹੀਆਂ ਕਲਾਂ (ਟੁੱਟ)- ਪਿੰਡ ਟੁੱਟ ਕਲਾਂ ਵਿਖੇ ਪਿਛਲੇ 2 ਮਹੀਨਿਆਂ ਤੋਂ ਇਕ ਡੇਰੇ ’ਤੇ ਰਹਿੰਦੇ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ। ਖ਼ਬਰ ਮਿਲਦੇ ਹੀ ਥਾਣਾ ਸਦਰ ਨਕੋਦਰ ਦੇ ਮੁਖੀ ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਪੁਲਸ ਪਾਰਟੀ ਨਾਲ ਮੌਕੇ ’ਤੇ ਪੁੱਜੇ ਅਤੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਜਾਂਚ ਆਰੰਭ ਦਿੱਤੀ।

ਇਸ ਕੇਸ ਦੀ ਜਾਂਚ ਕਰ ਰਹੇ ਏ. ਐੱਸ. ਆਈ. ਜਨਕ ਰਾਜ ਨੇ ਦੱਸਿਆ ਕਿ ਜ਼ੋਰਾਵਰ ਸਿੰਘ (25) ਪੁੱਤਰ ਲਛਮਣ ਸਿੰਘ ਵਾਸੀ ਸਿੱਧਵਾਂ ਸਟੇਸ਼ਨ ਥਾਣਾ ਸਦਰ ਨਕੋਦਰ ਦਾ ਰਹਿਣ ਵਾਲਾ ਸੀ। ਉਹ ਪਿਛਲੇ 2 ਮਹੀਨਿਆਂ ਤੋਂ ਪਿੰਡ ਟੁੱਟ ਕਲਾਂ ਵਿਖੇ ਆਪਣੇ ਦੋਸਤ ਹਰਵੀਰ ਸਿੰਘ ਪੁੱਤਰ ਸਤਨਾਮ ਸਿੰਘ ਦੇ ਖੂਹ ’ਤੇ ਰਹਿ ਰਿਹਾ ਸੀ, ਕਿਉਂਕਿ ਉਸ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੀਆਂ 2 ਭੈਣਾਂ ਆਪਣੇ ਸਹੁਰੇ ਘਰ ਰਹਿ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮ੍ਰਿਤਕ ਅਜੇ ਕੁਆਰਾ ਸੀ ਅਤੇ ਆਪਣੇ ਦੋਸਤ ਕੋਲ ਹੀ ਰਹਿ ਰਿਹਾ ਸੀ। ਖ਼ੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲਿਆ ਹੈ।

ਇਹ ਵੀ ਪੜ੍ਹੋ- 'ਬੇਟੀ ਵੀ ਇਟਲੀ ਆ ਰਹੀ ਹੈ ਤੁਸੀਂ ਵੀ ਆ ਜਾਓ' ਦਾ ਕਹਿ ਕੇ 2 ਨੌਜਵਾਨਾਂ ਤੋਂ ਠੱਗੇ 15 ਲੱਖ, ਇੰਝ ਖੁੱਲ੍ਹੀ ਕਰਤੂਤ

PunjabKesari

ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਨਕੋਦਰ ਸਿਵਲ ਹਸਪਤਾਲ ਵਿਖੇ ਰੱਖ ਦਿੱਤਾ ਹੈ। ਇੰਸ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਅਜੇ 174 ਦੀ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਉਪਰੰਤ ਹੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਸ ਵੱਲੋਂ ਮ੍ਰਿਤਕ ਦੇ ਦੋਸਤ ਦੇ ਪਰਿਵਾਰ ਕੋਲੋਂ ਇਸ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂਕਿ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਾਇਆ ਜਾ ਸਕੇ।

ਇਹ ਵੀ ਪੜ੍ਹੋ- ਰੋਪੜ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਪਿਤਾ ਨੇ 1 ਸਾਲ ਦੀ ਬੱਚੀ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News