ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ
Monday, Apr 28, 2025 - 01:56 PM (IST)

ਧਾਰੀਵਾਲ (ਖੋਸਲਾ, ਬਲਬੀਰ)- ਬੀਤੀ ਰਾਤ ਤੇਜ਼ ਰਫਤਾਰ ਬੱਸ ਦੀ ਲਪੇਟ ’ਚ ਆਉਣ ਨਾਲ ਮੋਟਰ ਸਾਈਕਲ ਸਵਾਰ ਇਕ ਨੌਜਵਾਨ ਦੀ ਦਰਦਨਾਕ ਢੰਗ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅਨਿਲ ਕੁਮਾਰ ਪੁੱਤਰ ਅਸ਼ਵਨੀ ਕੁਮਾਰ ਵਾਸੀ ਧਾਰੀਵਾਲ ਜੋ ਸਬਜ਼ੀ/ਫਰੂਟ ਆਦਿ ਵੇਚਣ ਦਾ ਕੰਮ ਕਰਦਾ ਸੀ ਕਿ ਆਪਣੇ ਕਿਸੇ ਜ਼ਰੂਰੀ ਕੰਮ ਲਈ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਜਦ ਸ਼ਾਹ ਪੈਟਰੋਲ ਪੰਪ ਧਾਰੀਵਾਲ ਦੇ ਨਜ਼ਦੀਕ ਜੀ.ਟੀ ਰੋਡ ’ਤੇ ਪੁੱਜਾ ਤਾਂ ਤੇਜ਼ ਰਫ਼ਤਾਰ ਬੱਸ ਨੇ ਉਸਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਕਾਰਨ ਅਨਿਲ ਕੁਮਾਰ ਉਰਫ ਕਾਲੂ ਖੋਸਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਮੋਟਰ ਸਾਈਕਲ ਵੀ ਨੁਕਸਾਨਿਆ ਗਿਆ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜੇ ’ਚ ਲੈ ਕੇ ਕਾਨੂੰਨੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।
ਇਹ ਵੀ ਪੜ੍ਹੋ- ਪਾਕਿਸਤਾਨੀ ਨਾਗਰਿਕਾਂ ਲਈ ਅੱਜ ਵਾਪਸ ਜਾਣ ਦਾ ਆਖ਼ਰੀ ਦਿਨ, ਅਟਾਰੀ ਬਾਰਡਰ 'ਤੇ ਲੱਗੀਆਂ ਲੰਮੀਆਂ ਲਾਈਨਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8