ਦੋ ਦੋਸਤਾਂ ਨਾਲ ਵਾਪਰਿਆ ਵੱਡਾ ਹਾਦਸਾ, ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਇਕ ਦੀ ਮੌਤ, ਦੂਜਾ ਜ਼ਖ਼ਮੀ

Tuesday, May 21, 2024 - 06:26 PM (IST)

ਦੋ ਦੋਸਤਾਂ ਨਾਲ ਵਾਪਰਿਆ ਵੱਡਾ ਹਾਦਸਾ, ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਇਕ ਦੀ ਮੌਤ, ਦੂਜਾ ਜ਼ਖ਼ਮੀ

ਬਟਾਲਾ (ਸਾਹਿਲ)- ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਇਕ ਦੀ ਮੌਤ ਅਤੇ ਦੂਜਾ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਸ ਚੌਕੀ ਪੰਜਗਰਾਈਆਂ ਦੇ ਇੰਚਾਰਜ ਏ. ਐੱਸ. ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਮਾਲੇਵਾਲ ਆਪਣੇ ਸਾਥੀ ਲਵਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਦਿਆਲਗੜ੍ਹ, ਜੋ ਕਿ ਬਟਾਲਾ ਦੇ ਜੌਹਲ ਹਸਪਤਾਲ ਵਿਖੇ ਨੌਕਰੀ ਕਰਦੇ ਹਨ, ਬੀਤੀ ਰਾਤ ਆਪਣੇ ਕਿਸੇ ਰਿਸ਼ਤੇਦਾਰ ਨੂੰ ਸ੍ਰੀ ਹਰਗੋਬਿੰਦਪੁਰ ਸਾਈਡ ਵੱਲ ਮਿਲਣ ਲਈ ਗਏ ਸਨ।

ਇਹ ਵੀ ਪੜ੍ਹੋ- ਲੋਕਾਂ ਦੀਆਂ ਵਧਣਗੀਆਂ ਮੁਸ਼ਕਿਲਾਂ, ਤਾਪਮਾਨ ਪੁੱਜਿਆ 45 ਡਿਗਰੀ, ਜਾਣੋ ਆਉਣ ਵਾਲੇ 7 ਦਿਨਾਂ ਦੀ ਵੱਡੀ ਅਪਡੇਟ

ਜਦੋਂ ਇਹ ਦੋਵੇਂ ਵਾਪਸ ਆ ਰਹੇ ਸਨ ਤਾਂ ਪਿੰਡ ਪੰਜਗਰਾਈਆਂ ਨੇੜੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਇਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ। ਜਦਕਿ ਲਵਪ੍ਰੀਤ ਸਿੰਘ ਜ਼ਖਮੀ ਹੋ ਗਿਆ, ਜੋ ਬਟਾਲਾ ਦੇ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਇਹ ਵੀ ਪਤਾ ਲੱਗਾ ਹੈ ਕਿ ਜ਼ਖਮੀ ਲਵਪ੍ਰੀਤ ਸਿੰਘ ਦੇ ਬਿਆਨ ’ਤੇ ਅਣਪਛਾਤੇ ਵਾਹਨ ਦੇ ਖ਼ਿਲਾਫ਼ ਧਾਰਾ 304-ਏ ਆਈ. ਪੀ. ਸੀ. ਤਹਿਤ ਥਾਣਾ ਰੰਗੜ ਨੰਗਲ ਵਿਖੇ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ : ਪੰਜਾਬ 'ਚ ਕਾਂਗਰਸੀ ਉਮੀਦਵਾਰ ਦੀ ਰੈਲੀ ਦੌਰਾਨ ਹੰਗਾਮਾ, ਗੋਲੀਆਂ ਚੱਲਣ ਦਾ ਦਾਅਵਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News