ਦਰਦਨਾਕ ! ਪੇਟ ''ਚ ਗੋਲੀ ਲੱਗਣ ਨਾਲ ਹੋਈ ਨੌਜਵਾਨ ਦੀ ਮੌਤ, ਜਾਣੋ ਮਾਮਲਾ
Monday, Dec 29, 2025 - 08:18 PM (IST)
ਅਬੋਹਰ, (ਰਹੇਜਾ): ਅਬੋਹਰ ਨੇੜੇ ਢਾਣੀ ਸੁੱਚਾ ਸਿੰਘ ਦੇ ਰਹਿਣ ਵਾਲੇ ਦਰਸ਼ਨ ਸਿੰਘ (ਬਲਾਕ ਕਮੇਟੀ ਮੈਂਬਰ) ਦੇ ਪੁੱਤਰ ਹਰਪਿੰਦਰ ਸਿੰਘ ਉਰਫ ਸੋਨੂੰ ਦੇ ਪੇਟ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ।
ਜ਼ਖਮੀ ਹਰਪਿੰਦਰ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸਦੀ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਰੈਫਰ ਕਰ ਦਿੱਤਾ ਗਿਆ। ਬਠਿੰਡਾ ਵਿੱਚ ਇਲਾਜ ਦੌਰਾਨ ਹਰਪਿੰਦਰ ਸਿੰਘ ਦੀ ਮੌਤ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ, ਲਗਭਗ 27 ਸਾਲ ਦਾ ਹਰਪਿੰਦਰ ਸਿੰਘ ਬਿਸਤਰੇ 'ਤੇ ਪਿਆ ਸੀ ਅਤੇ ਜਿਵੇਂ ਹੀ ਉਹ ਮੁੜਿਆ ਨੇੜੇ ਪਈ ਪਿਸਤੌਲ ਵਿੱਚੋਂ ਗੋਲੀ ਚੱਲੀ, ਜੋ ਉਸਦੇ ਪੇਟ ਵਿੱਚ ਲੱਗੀ। ਐਨਆਰਆਈ ਹਰਪਿੰਦਰ ਸਿੰਘ ਕੁਝ ਮਹੀਨੇ ਪਹਿਲਾਂ ਵਿਦੇਸ਼ ਤੋਂ ਵਾਪਸ ਆਇਆ ਸੀ। ਸਦਰ ਥਾਣਾ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
