ਬੱਸ ਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਮੌਤ, ਔਰਤ ਗੰਭੀਰ ਜ਼ਖ਼ਮੀ

Friday, Feb 16, 2024 - 04:36 PM (IST)

ਬੱਸ ਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਮੌਤ, ਔਰਤ ਗੰਭੀਰ ਜ਼ਖ਼ਮੀ

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਬੇਰੀ, ਰਮੇਸ਼)- ਬੀਤੇ ਦਿਨ ਗੁਰਦਾਸਪੁਰ-ਸ੍ਰੀ ਹਰਗੋਬਿੰਦਪੁਰ ਸਾਹਿਬ ਰੋਡ ’ਤੇ ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਅਤੇ ਇਕ ਔਰਤ ਦੇ ਗੰਭੀਰ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਖਸ਼ਿੰਦਰ ਸਿੰਘ ਵਾਸੀ ਮਾੜੀ ਟਾਂਡਾ ਨੇ ਦੱਸਿਆ ਕਿ ਜਤਿੰਦਰ ਸਿੰਘ ਆਪਣੀ ਮਾਸੀ ਸੁਖਵਿੰਦਰ ਕੌਰ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦਾਸਪੁਰ ਵੱਲ ਜਾ ਰਿਹਾ ਸੀ। ਜਦੋਂ ਉਹ ਗੁਰਦਾਸਪੁਰ-ਸ੍ਰੀ ਹਰਗੋਬਿੰਦਪੁਰ ਰੋਡ ’ਤੇ ਪਹੁੰਚੇ ਤਾਂ ਇਕ ਨਿੱਜੀ ਕੰਪਨੀ ਦੀ ਬੱਸ ਨੇ ਉਨ੍ਹਾਂ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਕਾਰਨ ਜਤਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਸੁਖਵਿੰਦਰ ਕੌਰ ਗੰਭੀਰ ਜ਼ਖ਼ਮੀ ਹੋ ਗਈ।

ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਮੱਥਾ ਟੇਕ ਕੇ ਆ ਰਹੇ ਪਿਓ -ਪੁੱਤ ਦੀ ਮੌਤ, ਦੋ ਬੱਚੀਆਂ ਗੰਭੀਰ ਜ਼ਖ਼ਮੀ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਏ. ਐੱਸ. ਆਈ. ਹਰਪਾਲ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਜ਼ਖ਼ਮੀ ਔਰਤ ਨੂੰ ਇਲਾਜ ਲਈ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ। ਏ. ਐੱਸ. ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਬੱਸ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਨੇ ਬੱਸ ਅਤੇ ਮੋਟਰਸਾਈਕਲ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਤੋਂ ਦੁਖਦਾਈ ਖ਼ਬਰ, ਕਿਸਾਨ ਗਿਆਨ ਸਿੰਘ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News