ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਧਿਰਾਂ ਨੇ ਪਾਇਆ ਟਾਈਮ, ਖੂਨੀ ਝੜਪ ਵਿਚ ਇਕ ਨੌਜਵਾਨ ਦੀ ਮੌਤ
Friday, Jul 26, 2024 - 06:17 PM (IST)
 
            
            ਬੁਢਲਾਡਾ (ਬਾਂਸਲ) : ਸਥਾਨਕ ਸ਼ਹਿਰ ਦੇ ਵਾਰਡ ਨੰ. 4 ਵਿਚ 2 ਨੌਜਵਾਨਾਂ ਦੀ ਆਪਸੀ ਤਕਰਾਰ ਤੋਂ ਬਾਅਦ ਮਾਮਲਾ ਕਤਲ ਵਿਚ ਬਦਲ ਗਿਆ। ਇਸ ਵਿਚ 3 ਨੌਜਵਾਨ ਜ਼ਖਮੀ ਹੋ ਗਏ ਅਤੇ 1 ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ 2 ਨੌਜਵਾਨਾਂ ਦੀ ਆਪਸੀ ਪੁਰਾਣੀ ਰੰਜਿਸ਼ ਕਾਰਨ ਝਗੜਾ ਇਨਾਂ ਵੱਧ ਗਿਆ ਕਿ ਦੋਵਾਂ ਨੇ ਆਪੋ-ਆਪਣੇ ਸਾਥੀਆਂ ਨੂੰ ਬੁਲਾ ਲਿਆ। ਜਿੱਥੇ ਇਕ ਗਰੁੱਪ ਵੱਲੋਂ ਇੱਟਾਂ ਰੋੜੇ ਮਾਰਨੇ ਸ਼ੁਰੂ ਕਰ ਦਿੱਤੇ। ਇਸ ਦੌਰਾਨ 3 ਨੌਜਵਾਨਾਂ ਨੇ ਆਪਣੀ ਜਾਨ ਬਚਾਉਣ ਲਈ ਟੋਭੇ ਵਿਚ ਛਾਲ ਮਾਰ ਦਿੱਤੀ। ਪ੍ਰੰਤੂ ਦੂਸਰੇ ਗਰੁੱਪ ਵੱਲੋਂ ਇੱਟਾਂ ਰੋੜੇ ਮਾਰਨ ਦਾ ਸਿਲਸਿਲਾ ਜਾਰੀ ਸੀ। ਇਸ ਦੌਰਾਨ 2 ਨੌਜਵਾਨ ਟੋਭੇ ਵਿਚੋਂ ਨਿਕਲਣ ਲਈ ਸਫਲ ਹੋ ਗਏ ਜਦਕਿ ਅਮਨ ਕੁਮਾਰ ਦੇ ਨਾ ਮਿਲਣ 'ਤੇ ਪਰਿਵਾਰ ਵੱਲੋਂ ਪੂਰੀ ਰਾਤ ਉਸਦੀ ਭਾਲ ਕੀਤੀ ਗਈ। ਪ੍ਰੰਤੂ ਸਵੇਰੇ ਨੌਜਵਾਨ ਅਮਨ ਕੁਮਾਰ (24) ਦੀ ਲਾਸ਼ ਟੋਭੇ ਵਿਚ ਤਰਦੀ ਬਰਾਮਦ ਹੋਈ।
ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਪ੍ਰਵਾਸੀ ਮਜ਼ਦੂਰ ਵੱਲੋ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ
ਪੁਲਸ ਨੇ ਮ੍ਰਿਤਕ ਦੇ ਪਿਤਾ ਗੁਲਾਬ ਚੰਦ ਦੇ ਬਿਆਨਾਂ 'ਤੇ ਪ੍ਰਿੰਸ ਪੁੱਤਰ ਗੋਲਾ ਸਿੰਘ, ਪ੍ਰਿੰਸ ਪੁੱਤਰ ਅਵਤਾਰ ਸਿੰਘ, ਮਨਪ੍ਰੀਤ, ਲੱਭੂ ਸਮੇਤ 15 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਪਰੋਕਤ ਝਗੜੇ 'ਚ 3 ਵਿਅਕਤੀ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਅਮ੍ਰਿਤਪਾਲ (21), ਮੋਨੀ (22), ਹੈਪੀ (25) ਸਾਲਾ ਜੇਰੇ ਇਲਾਜ ਹਨ। ਐੱਸ.ਐੱਚ.ਓ. ਸਿਟੀ ਭਗਵੰਤ ਸਿੰਘ ਨੇ ਦੱਸਿਆ ਕਿ ਉਪਰੋਕਤ ਮਾਮਲੇ ਵਿਚ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਪੁਲਸ ਟੀਮਾਂ ਬਣਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗੁੰਡਾਗਰਦੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਸ਼ਰਾਰਤੀ ਅਨਸਰ ਆਪਣੇ ਹਰਕਤਾਂ ਤੋਂ ਬਾਜ਼ ਆ ਜਾਣ।
ਇਹ ਵੀ ਪੜ੍ਹੋ : ਮਾਤਾ ਦੀ ਚੌਂਕੀ 'ਤੇ ਗਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਨਿੱਕੀ ਜਿਹੀ ਗੱਲ ਨੇ ਉਜਾੜ ਦਿੱਤਾ ਘਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            