ਅਮਰੀਕਾ ਤੋਂ ਆਏ ਫੋਨ ਨੇ ਪਰਿਵਾਰ 'ਚ ਵਿਛਾਏ ਸੱਥਰ, ਪੁੱਤ ਦੀ ਮੌਤ ਦੀ ਖ਼ਬਰ ਸੁਣ ਧਾਹਾਂ ਮਾਰ ਰੋਇਆ ਪਰਿਵਾਰ

Wednesday, Aug 30, 2023 - 07:34 PM (IST)

ਅਮਰੀਕਾ ਤੋਂ ਆਏ ਫੋਨ ਨੇ ਪਰਿਵਾਰ 'ਚ ਵਿਛਾਏ ਸੱਥਰ, ਪੁੱਤ ਦੀ ਮੌਤ ਦੀ ਖ਼ਬਰ ਸੁਣ ਧਾਹਾਂ ਮਾਰ ਰੋਇਆ ਪਰਿਵਾਰ

ਕਾਲਾ ਸੰਘਿਆਂ (ਨਿੱਝਰ)- ਰੱਖੜੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਉਸ ਸਮੇਂ ਮਾਤਮ ਵਿਚ ਬਦਲ ਗਈਆਂ ਜਦੋਂ ਅਮਰੀਕਾ ਤੋਂ ਆਏ ਫੋਨ ਨੇ ਪਰਿਵਾਰ ਵਿਚ ਕੀਰਨੇ ਪਾ ਦਿੱਤੇ। ਅਮਰੀਕਾ ਵਿਖੇ ਜਲੰਧਰ ਦੇ ਰਹਿਣ ਵਾਲੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਗਈ। ਜ਼ਿਲ੍ਹਾ ਜਲੰਧਰ ਦੇ ਨਜ਼ਦੀਕੀ ਪੈਂਦੇ ਪਿੰਡ ਆਧੀ ਦਾ ਨੌਜਵਾਨ ਇੰਦਰਪਾਲ ਸਿੰਘ ਆਪਣੇ ਉੱਜਵਲ ਭਵਿੱਖ ਦੀ ਖਾਤਿਰ ਕਰੀਬ 6 ਸਾਲ ਪਹਿਲਾਂ  ਅਮਰੀਕਾ ਗਿਆ ਸੀ। ਮੌਤ ਦੀ ਖ਼ਬਰ ਸੁਣਦੇ ਹੀ ਪਿੰਡ ਅਤੇ ਇਲਾਕੇ ਵਿੱਚ ਦੁੱਖ਼ ਦੀ ਲਹਿਰ ਪਸਰ ਗਈ ਹੈ। 

ਇਹ ਵੀ ਪੜ੍ਹੋ- ਨਵਾਂਸ਼ਹਿਰ ਵਿਖੇ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਸ਼ਖ਼ਸ ਦਾ ਕੀਤਾ ਕਤਲ

ਇਸ ਦੁੱਖ਼ਦ ਘਟਨਾ ਬਾਬਤ ਪੀੜਤ ਪਰਿਵਾਰਕ ਮੈਂਬਰਾਂ ਵੱਲੋਂ ਮੀਡੀਆ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ ਇੰਦਰਪਾਲ ਸਿੰਘ ਪਿਛਲੇ 6 ਸਾਲਾ ਤੋਂ ਅਮਰੀਕਾ ਰਹਿ ਰਿਹਾ ਸੀ। ਇਹ ਨੌਜਵਾਨ ਆਪਣਾ ਟਰਾਲਾ ਚਲਾਉਂਦਾ ਸੀ। ਇਸ ਨੌਜਵਾਨ ਦੇ ਟਰਾਲੇ ਨਾਲ ਕੋਈ ਹੋਰ ਟਰਾਲਾ ਟਕਰਾਅ ਜਾਣ ਕਾਰਨ ਇਸ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ 23 ਸਾਲਾ ਨੌਜਵਾਨ ਇੰਦਰਪਾਲ ਸਿੰਘ ਨੇ ਭਾਰਤੀ ਸਮੇਂ ਰਾਤ ਦੇ 12 ਵਜੇ ਆਪਣੇ ਮਾਤਾ-ਪਿਤਾ ਨਾਲ ਇੰਡੀਆ ਗੱਲ ਕੀਤੀ ਅਤੇ ਕੁਝ ਸਮੇਂ ਬਾਅਦ ਇਸ ਦੀ ਮੌਤ ਹੋ ਗਈ। ਇਸ ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਮਿਲਦਿਆਂ ਹੀ ਸਾਰੇ ਪਿੰਡ ਆਧੀ ਵਿਖੇ ਪੁੱਜ ਕੇ ਲੋਕਾਂ ਵੱਲੋਂ ਪਰਿਵਾਰ ਨਾਲ ਦੁੱਖ਼ ਵੰਡਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਮੰਦਭਾਗੀ ਖ਼ਬਰ: ਕੈਨੇਡਾ 'ਚ ਟਰਾਲੇ ਨਾਲ ਹਾਦਸਾ ਹੋਣ ਮਗਰੋਂ ਕਾਰ ਨੂੰ ਲੱਗੀ ਅੱਗ, ਜਿਊਂਦਾ ਸੜਿਆ ਬੇਗੋਵਾਲ ਦਾ ਨੌਜਵਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News