ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਜਵਾਨ ਪੁੱਤਰ, ਇਟਲੀ ''ਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

Wednesday, Oct 02, 2024 - 04:01 PM (IST)

ਖੰਨਾ/ਇਟਲੀ (ਵੈੱਬ ਡੈਸਕ)- ਇਟਲੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਖੰਨਾ ਦੇ ਪਿੰਡ ਸਲੌਦੀ ਦੇ ਨੌਜਵਾਨ ਦੀ ਇਟਲੀ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਪਰਮਵੀਰ ਸਿੰਘ (24) ਵਾਸੀ ਪਿੰਡ ਸਲੌਦੀ ਵਜੋਂ ਹੋਈ ਹੈ, ਜੋਕਿ ਡੇਢ ਮਹੀਨਾ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਇਟਲੀ ਗਿਆ ਸੀ। 

PunjabKesari

ਪਰਮਵੀਰ ਸਿੰਘ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਪਰਮਵੀਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ 'ਤੇ ਜਾ ਰਿਹਾ ਸੀ। ਜਦੋਂ ਉਹ ਆਪਣੇ ਤਿੰਨ ਹੋਰ ਦੋਸਤਾਂ ਨਾਲ ਸਾਈਕਲ 'ਤੇ ਸੜਕ ਪਾਰ ਕਰ ਰਿਹਾ ਸੀ ਤਾਂ ਅਚਾਨਕ ਇਕ ਤੇਜ਼ ਰਫ਼ਤਾਰ ਗੱਡੀ ਨੇ ਉਸ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਇਸ ਹਾਦਸੇ ਵਿਚ ਪਰਮਵੀਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਰਿਵਾਰ ਨੇ ਆਪਣੇ ਪੁੱਤਰ ਪਰਮਵੀਰ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਸਰਕਾਰ ਅੱਗੇ ਗੁਹਾਰ ਲਗਾਈ ਹੈ।

PunjabKesari

PunjabKesari

ਇਹ ਵੀ ਪੜ੍ਹੋ- ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਕਪੂਰਥਲਾ ਦੇ ਮੁੰਡੇ ਦੀ ਅਮਰੀਕਾ 'ਚ ਮੌਤ, ਕੁਝ ਦਿਨ ਬਾਅਦ ਸੀ ਵਿਆਹ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News