ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ ਨੌਜਵਾਨ ਦੀ ਮੌਤ

Friday, Oct 11, 2024 - 11:24 AM (IST)

ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ ਨੌਜਵਾਨ ਦੀ ਮੌਤ

ਕਰਤਾਰਪੁਰ (ਸਾਹਨੀ)- ਕਰਤਾਰਪੁਰ ਮੁੱਖ ਕੌਮੀ ਰਾਜ ਮਾਰਗ ਨੰ. ਇਕ ’ਤੇ ਬਾਬਾ ਬੋਹੜ ਸ਼ਾਹ ਦੀ ਦਰਗਾਹ ਦੇ ਬਿਲਕੁਲ ਸਾਹਮਣੇ ਵਾਪਰੇ ਇਕ ਭਿਆਨਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਇਸ ਸਬੰਧੀ ਚਸ਼ਮਦੀਦਾਂ ਅਨੁਸਾਰ ਜਲੰਧਰ ਸਾਈਡ ਤੋਂ ਬਹੁਤ ਤੇਜ਼ ਰਫ਼ਤਾਰ ਨਾਲ ਆ ਰਹੀ ਕਾਰ ਅਚਾਨਕ ਬੇਕਾਬੂ ਹੋ ਕੇ ਮੁੱਖ ਕੌਮੀ ਮਾਰਗ ’ਤੇ ਬਣੇ ਕਰੀਬ ਇਕ ਫੁੱਟ ਉੱਚੇ ਡਿਵਾਈਡਰ ਨੂੰ ਪਾਰ ਕਰਕੇ ਕਰਤਾਰਪੁਰ ਵਾਲੇ ਪਾਸੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਬਾਰਸਾਤੀ ਨਾਲੇ ’ਚ ਵੱਜੀ। ਹਾਦਸੇ ਦੌਰਾਨ ਕਾਰ ਦਾ ਟਾਇਰ ਵੀ ਫੱਟ ਗਿਆ, ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਮੇਤ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।

PunjabKesari

ਇਹ ਵੀ ਪੜ੍ਹੋ- ਮੁੜ ਦਹਿਲਿਆ ਪੰਜਾਬ, ਧਾਰਮਿਕ ਸਥਾਨ ਨੇੜੇ ਬੈਠੇ ਲੋਕਾਂ 'ਤੇ ਅੰਨ੍ਹੇਵਾਹ ਵਰ੍ਹਾਈਆਂ ਗੋਲ਼ੀਆਂ

ਜਾਣਕਾਰੀ ਅਨੁਸਾਰ ਕਾਰ ਨੰਬਰ ਸੀ. ਐੱਚ. 01 ਏ. ਏ. 5557, ਜਿਸ ਨੂੰ ਰਾਜੀਵ ਵਰਮਾ ਪੁੱਤਰ ਐੱਮ. ਪੀ. ਵਰਮਾ ਵਾਸੀ ਮੁਹੱਲਾ ਸ਼ੇਰਗੜ੍ਹ ਕਪੂਰਥਲਾ ਚਲਾ ਰਿਹਾ ਸੀ ਅਤੇ ਆਪਣੇ ਪਿਤਾ ਐੱਮ. ਪੀ. ਵਰਮਾ ਨਾਲ ਕਿਸੇ ਨਿੱਜੀ ਕੰਮ ਕਰਕੇ ਚੰਡੀਗੜ੍ਹ ਤੋਂ ਵਾਪਸ ਕਪੂਰਥਲਾ ਜਾ ਰਿਹਾ ਸੀ, ਰਾਜੀਵ ਵਰਮਾ ਨੇ ਮੌਕੇ ’ਤੇ ਲੋਕਾਂ ਨੂੰ ਦੱਸਿਆ ਕਿ ਉਸ ਨੂੰ ਅਚਾਨਕ ਝੋਕ ਲੱਗ ਗਈ ਤੇ ਕਾਰ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਦੇ ਦੂਸਰੇ ਪਾਸੋਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨੰਬਰ ਪੀ. ਬੀ. 09 ਡਬਲਿਊ 4387 ਨਾਲ ਟਕਰਾ ਗਈ, ਜਿਸ ਨੂੰ ਸਾਦੀਕ ਮੁਹੰਮਦ ਪੁੱਤਰ ਸ਼ੇਰ ਮੁਹੰਮਦ ਵਾਸੀ ਪਿੰਡ ਬਹਾਣੀ, ਜ਼ਿਲ੍ਹਾ ਕਪੂਰਥਲਾ ਚਲਾ ਰਿਹਾ ਸੀ, ਜੋਕਿ ਕਪੂਰਥਲਾ ਤੋਂ ਕਰਤਾਰਪੁਰ ਦੇ ਰਸਤੇ ਆਪਣੇ ਪਿੰਡ ਵੱਲ ਜਾ ਰਿਹਾ ਸੀ, ਮੌਕੇ ’ਤੇ ਸਾਦਿਕ ਨੂੰ ਗੰਭੀਰ ਜ਼ਖ਼ਮੀ ਹਾਲਤ ’ਚ ਸਿਵਲ ਹਸਪਤਾਲ ਕਰਤਾਰਪੁਰ ਲਿਜਾਇਆ ਗਿਆ, ਜਿੱਥੇ ਡਾਕਟਰ ਗਗਨਦੀਪ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਮੋਟਰ ਸਾਈਕਲ ਦੇ ਪਿੱਛੇ ਬੈਠੇ ਨੌਜਵਾਨ ਲਿਆਕਤ ਅਲੀ, ਜੋ ਕਿ ਸਾਦਿਕ ਮੁਹੰਮਦ ਦੇ ਨਾਲ ਸੀ, ਉਹ ਵੀ ਗੰਭੀਰ ਜ਼ਖ਼ਮੀ ਹੋ ਗਿਆ।

PunjabKesari

ਇਹ ਵੀ ਪੜ੍ਹੋ- ਸ਼ਰਾਬ ਕਾਰਨ ਉੱਜੜਿਆ ਹੱਸਦਾ-ਵੱਸਦਾ ਪਰਿਵਾਰ, ਭਰਾ ਨੇ ਭਰਾ ਦਾ ਕਰ 'ਤਾ ਕਤਲ

ਘਟਨਾ ਦੌਰਾਨ ਕਾਰ ਚਾਲਕ ਪਿਓ-ਪੁੱਤ ਨੂੰ ਕੋਈ ਸੱਟ ਨਹੀਂ ਲੱਗੀ ਅਤੇ ਖ਼ੁਦ ਮੌਕੇ ’ਤੇ ਮੌਜੂਦ ਲੋਕਾਂ ਨੂੰ ਘਟਨਾ ਦੀ ਜਾਣਕਾਰੀ ਦੇ ਰਹੇ ਸਨ। ਮੌਕੇ ’ਤੇ ਪੁੱਜੇ ਏ. ਐੱਸ. ਆਈ. ਦਇਆ ਸਿੰਘ ਨੇ ਦੱਸਿਆ ਕਿ ਦੋਵੇਂ ਵਾਹਨ ਕਬਜ਼ੇ ਵਿਚ ਲੈ ਲਏ ਗਏ ਹਨ ਤੇ ਟਰੈਫਿਕ ਵੀ ਕੰਟਰੋਲ ਵਿਚ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦਸਿਆ ਕਿ ਮ੍ਰਿਤਕ ਦੇ ਵਾਰਸਾਂ ਨੇ ਹਾਲੇ ਪੁਲਸ ਨੂੰ ਬਿਆਨ ਨਹੀਂ ਦਿੱਤੇ ਹਨ ਤੇ ਉਨ੍ਹਾਂ ਦੇ ਬਿਆਨਾਂ ’ਤੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News